11.2C Vancouver
ADS

Apr 7, 2021 7:26 PM -

ਵੈਨਕੂਵਰ 'ਚ ਤਿੰਨ ਕਾਊਂਸਲਰ ਮੇਅਰ ਕੈਂਡੀਡੇਟ ਦੇ ਐਲਾਨ 'ਤੇ ਚੁੱਕ ਰਹੇ ਸਵਾਲ

Share On
three-vancouver-councillors-dispute-partys-selection-of-2022-mayoral-candidate
Three city councillors in Vancouver say they have been blindsided by their party's announcement of a mayoral candidate to represent the Non-Partisan Association in next year's civic election. (Photo - Sarah Kirby Yung/Twitter)

ਵੈਨਕੂਵਰ 'ਚ 3 ਸਿਟੀ ਕੌਂਸਲਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਮੇਅਰ ਦੇ ਕੈਂਡੀਡੇਟ ਦਾ ਐਲਾਨ ਕਰਦੇ ਹੋਏ ਉਨ੍ਹਾਂ ਨੂੰ ਅੱਖੋਂ ਪਰੋਖੇ ਕਰ ਦਿੱਤਾ।

ਮਾਮਲਾ ਅਗਲੇ ਸਾਲ ਦੀ ਚੋਣ ਲਈ ਨੌਨ-ਪਾਰਟੀਸਨ ਐਸੋਸੀਏਸ਼ਨ (Non-Partisan Association) ਦੇ ਮੇਅਰਲ ਕੈਂਡੀਡੇਟ ਦੇ ਐਲਾਨ ਨਾਲ ਜੁੜਿਆ ਹੈ।

ਇੱਕ ਔਨਲਾਈਨ ਬਿਆਨ ਜਾਰੀ ਕਰਦੇ ਹੋਏ ਐਨ.ਪੀ.ਏ. ਕੌਂਸਲਰ, ਸਾਰਾ ਕਰਬੀ ਯੰਗ (Sarah Kirby-Yung) ਨੇ ਕਿਹਾ ਹੈ ਕਿ "ਉਹ ਬੇਹੱਦ ਨਿਰਾਸ਼ ਹਨ ਕਿ ਉਨ੍ਹਾਂ ਦੀ ਪਾਰਟੀ ਨੇ ਕੈਂਡੀਡੇਟਸ ਦੇ ਐਲਾਨ ਲਈ ਇੱਕ ਖੁੱਲ੍ਹੀ, ਪਾਰਦਰਸ਼ੀ ਅਤੇ ਲੋਕਤੰਤਰਿਕ ਪ੍ਰੀਕਿਰਿਆ ਦਾ ਪਾਲਣ ਨਹੀਂ ਕੀਤਾ।"

ਇਸ ਬਿਆਨ 'ਤੇ ਕੌਂਸਲਰ ਲੀਜ਼ਾ ਡੋਮੀਨਾਟੋ (Lisa Dominato) ਅਤੇ ਕੋਲੀਨ ਹਾਰਡਵਿਕ (Colleen Hardwick) ਨੇ ਵੀ ਹਸਤਾਖਰ ਕੀਤੇ ਹਨ।

ਇਸ ਬਿਆਨ 'ਚ ਦੱਸਿਆ ਗਿਆ ਕਿ ਤਿੰਨਾਂ ਕੌਂਸਲਰਾਂ ਨੂੰ ਪਾਰਕ ਬੋਰਡ ਕਮਿਸ਼ਨਰ ਜੌਨ ਕੂਪਰ ਦੇ ਮੇਅਰ ਦੇ ਕੈਂਡੀਡੇਟ ਵਜੋਂ ਐਲਾਨ ਤੋਂ ਠੀਕ ਪਹਿਲਾਂ ਕਿਸੇ ਅਜਿਹੇ ਫੈਸਲੇ ਦੀ ਜਾਣਕਾਰੀ ਮਿਲੀ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link