16.26C Vancouver
ADS

Aug 14, 2024 8:24 PM - The Canadian Press

ਬ੍ਰਿਟਿਸ਼ ਕੋਲੰਬੀਆ ਵਿਚ thundershowers ਨਾਲ wildfires ਦੌਰਾਨ ਥੋੜੀ ਰਾਹਤ ਮਿਲਣ ਦੀ ਉਮੀਦ

Share On
thundershowers-to-bring-moisture-to-fire-weary-regions-of-british-columbia
It says in an update that the moisture will likely arrive in the Rocky Mountain Trench in the northeast, as well as the Southeast Fire Centre.(Photo: The Canadian Press)

ਬ੍ਰਿਟਿਸ਼ ਕੋਲੰਬੀਆ ਵਿਚ ਗਰਜਾਂ ਨਾਲ ਅੱਗ ਵਾਲੇ ਖੇਤਰਾਂ ਵਿਚ ਨਮੀ ਆਉਣ ਦੀ ਉਮੀਦ ਹੈ। ਬੀ.ਸੀ. ਵਾਈਲਡਫਾਇਰ ਸਰਵਿਸ ਦਾ ਕਹਿਣਾ ਹੈ ਕਿ ਗਰਜ ਨਾਲ ਬਾਰਿਸ਼ ਨਾਲ ਸੂਬੇ ਦੇ ਉਨ੍ਹਾਂ ਇਲਾਕਿਆਂ ਵਿਚ ਕੁਝ ਨਮੀ ਆਉਣ ਦੀ ਉਮੀਦ ਹੈ ਜਿੱਥੇ ਸੈਂਕੜੇ ਅੱਗਾਂ ਬਲ਼ ਰਹੀਆਂ ਹਨ, ਜਿਸ ਵਿਚ ਕੁਟੇਨੇਜ਼ ਦੀ ਵਿਨਾਸ਼ਕਾਰੀ ਅੱਗ ਵੀ ਸ਼ਾਮਲ ਹੈ।

ਸਰਵਿਸ ਨੇ ਇਕ ਅਪਡੇਟ ਵਿਚ ਕਿਹਾ ਕਿ ਉੱਤਰ-ਪੂਰਬ ਵਿਚ ਰੌਕੀ ਮਾਉਂਟੇਨ ਟਰੈਂਚ ਦੇ ਨਾਲ-ਨਾਲ ਦੱਖਣ-ਪੂਰਬੀ ਫਾਇਰ ਸੈਂਟਰ ਵਿਚ ਵੀ ਨਮੀ ਆਉਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਤਕ 23 ਵਿਚ 415 ਅੱਗਾਂ ਬਲ਼ ਰਹੀਆਂ ਸਨ ਜਿਨ੍ਹਾਂ ਵਿਚੋਂ 163 ਕਾਬੂ ਤੋਂ ਬਾਹਰ ਹਨ ਅਤੇ ਚਾਰ ਨੂੰ ਵਾਈਲਡਫਾਇਰ ਆਫ਼ ਨੋਟ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਹ ਅੱਗਾਂ ਬਹੁਤ ਜ਼ਿਆਦਾ ਦਿਖਾਈ ਦਿੰਦੀਆਂ ਹਨ ਜਾਂ ਲੋਕਾਂ ਜਾਂ ਜਾਇਦਾਦ ਲਈ ਖਤਰਾ ਪੈਦਾ ਕਰਦੀਆਂ ਹਨ।

ਦੱਖਣ-ਪੂਰਬੀ ਫਾਇਰ ਸੈਂਟਰ ਵਿਚ ਲਗਭਗ 110 ਅੱਗਾਂ ਬਲ਼ ਰਹੀਆਂ ਹਨ, ਜਿਸ ਵਿਚ ਕੁਟੇਨੇਜ਼ ਕ੍ਰੀਕ ਦੀ ਅੱਗ ਵੀ ਸ਼ਾਮਲ ਹੈ। ਕੇਂਦਰੀ ਕੂਟੇਨੇ ਦੇ ਖੇਤਰੀ ਜ਼ਿਲ੍ਹੇ ਅਨੁਸਾਰ ਇਸ ਅੱਗ ਨਾਲ ਹਾਈਵੇਅ 6 ਦੇ ਨਾਲ ਲੱਗਦੇ ਘੱਟੋ ਘੱਟ ਪੰਜ ਘਰ ਅਤੇ 15 ਹੋਰ ਢਾਂਚੇ ਤਬਾਹ ਹੋ ਗਏ ਹਨ।

ਬੀਸੀ ਦੇ ਉੱਤਰ-ਪੂਰਬ ’ਚ ਸਥਿਤ ਪ੍ਰਿੰਸ ਜਾਰਜ ਫਾਇਰ ਸੈਂਟਰ ’ਚ ਕਰੀਬ 170 ਅੱਗਾਂ ਬਲ਼ ਰਹੀਆਂ ਹਨ। ਵਾਈਲਡਫਾਇਰ ਸਰਵਿਸ ਦਾ ਕਹਿਣਾ ਹੈ ਕਿ ਪਿਛਲੇ 7 ਦਿਨ੍ਹਾਂ ਵਿਚ ਸੂਬੇ ਵਿਚ 170 ਨਵੀਆਂ ਅੱਗਾਂ ਸ਼ੁਰੂ ਹੋਈਆਂ ਹਨ ਜਿਨ੍ਹਾਂ ਵਿਚੋਂ 82 ਫੀਸਦੀ ਬਿਜਲੀ ਡਿੱਗਣ ਕਾਰਨ ਸ਼ੁਰੂ ਹੋਈਆਂ ਹਨ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link