Jul 14, 2025 2:06 PM - The Canadian Press

ਟਿਕ ਟਾਕ ਦੇ ਸੀ.ਈ.ਓ. ਨੇ ਫੈਡਰਲ ਸਰਕਾਰ ਵਲੋਂ ਕੰਪਨੀ ਨੂੰ ਕੈਨੇਡੀਅਨ ਓਪਰੇਸ਼ਨ ਬੰਦ ਕਰਨ ਦੇ ਦਿੱਤੇ ਗਏ ਹੁਕਮਾਂ ਸਬੰਧੀ ਇੰਡਸਟਰੀ ਮਿਨਿਸਟਰ ਮੇਲਾਨੀ ਜੋਲੀ ਤੋਂ ਜ਼ਰੂਰੀ ਮੁਲਾਕਾਤ ਦੀ ਮੰਗ ਕੀਤੀ ਹੈ।
ਸ਼ੌ ਚੂ ਵਲੋਂ ਜੋਲੀ ਨੂੰ ਲਿਖੇ ਗਏ ਪੱਤਰ ਮੁਤਾਬਕ, ਉਹ ਇਸ ਸਬੰਧ ਵਿਚ ਮਿਨਿਸਟਰ ਨਾਲ ਨਿੱਜੀ ਤੌਰ 'ਤੇ ਮਿਲ ਕੇ ਗੱਲਬਾਤ ਕਰਨਾ ਚਾਹੁੰਦੇ ਹਨ। ਚੂ ਨੇ ਦਲੀਲ ਦਿੱਤੀ ਕਿ ਇਹ ਹੁਕਮ ਉਹਨਾਂ ਹਾਲਾਤ ਵਿਚ ਦਿੱਤਾ ਗਿਆ ਸੀ, ਜਦੋਂ ਅਜਿਹਾ ਲੱਗ ਰਿਹਾ ਸੀ ਕਿ ਅਮਰੀਕਾ ਟਿਕ ਟਾਕ 'ਤੇ ਪਾਬੰਦੀ ਲਗਾਉਣ ਜਾ ਰਿਹਾ ਹੈ।
ਸੀ.ਈ.ਓ. ਨੇ ਕਿਹਾ ਕਿ ਹੁਣ ਇਨ੍ਹਾਂ ਹੁਕਮਾਂ ਦਾ ਕੋਈ ਮਤਲਬ ਨਹੀਂ ਹੈ, ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਕੈਨੇਡਾ ਸਰਕਾਰ ਨੇ ਨਵੰਬਰ ਵਿਚ ਰਾਸ਼ਟਰੀ ਸੁਰੱਖਿਆ ਜਾਂਚ ਤੋਂ ਬਾਅਦ ਟਿਕ ਟਾਕ ਨੂੰ ਕੈਨੇਡਾ ਵਿਚ ਕੰਮ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਸਨ ਪਰ ਕਿਹਾ ਗਿਆ ਕਿ ਐਪ ਕੈਨੇਡੀਅਨ ਲਈ ਉਪਲਬੱਧ ਰਹੇਗੀ। ਚੂ ਨੇ ਕਿਹਾ ਕਿ ਇਸ ਗੱਲ ਦਾ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਹੈ ਕਿ ਟਿਕ ਟਾਕ ਕੈਨੇਡਾ ਦੀ ਸੁਰੱਖਿਆ ਲਈ ਖ਼ਤਰਾ ਹੈ।




