8.09C Vancouver
ADS

Jun 2, 2022 1:28 AM - THE CANADIAN PRESS

ਟਿਮ ਹੋਰਟਨਜ਼ ਐਪ ਨੇ ਵੱਡੀ ਮਾਤਰਾ ਚ ਇਕੱਠਾ ਕੀਤਾ ਸੰਵੇਦਨਸ਼ੀਲ ਡਾਟਾ: ਪ੍ਰਾਈਵੇਸੀ ਵਾਚਡੌਗਸ

Share On
tim-hortons-app-collected-vast-amounts-of-sensitive-data-privacy-watchdogs
Tim Hortons app collected vast amounts of sensitive data (Photo: The Canadian Press)

ਫੈਡਰਲ ਅਤੇ ਪ੍ਰੋਵਿੰਸ਼ੀਅਲ ਪ੍ਰਾਈਵੇਸੀ ਵਾਚਡੌਗਸ ਦਾ ਕਹਿਣਾ ਹੈ ਕਿ ਟਿਮ ਹੌਰਟਨਸ ਦੀ ਮੋਬਾਇਲ ਆਰਡਰਿੰਗ ਐਪ ਨੇ ਗਾਹਕਾਂ ਤੋਂ ਲੋਕੇਸ਼ਨ ਦੀ ਜਾਣਕਾਰੀ ਇਕੱਠੀ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ।

ਬੁੱਧਵਾਰ ਨੂੰ ਇਸ ਸੰਬੰਧ 'ਚ ਇੱਕ ਜਾਂਚ ਰਿਪੋਰਟ ਨੂੰ ਜਾਰੀ ਕਰਨ ਦੌਰਾਨ, ਪ੍ਰਾਈਵੇਸੀ ਕਮਿਸ਼ਨਰਾਂ ਦਾ ਕਹਿਣਾ ਹੈ ਕਿ ਟਿਮ ਹੋਰਟਨਜ਼ ਐਪ ਨੂੰ ਡਾਊਨਲੋਡ ਕਰਨ ਵਾਲੇ ਲੋਕਾਂ ਦੀਆਂ ਮੂਵਮੈਂਟਸ ਨੂੰ ਦਿਨ ਦੇ ਕੁਝ ਮਿੰਟਾ ਤੋਂ ਬਾਅਦ ਟ੍ਰੈਕ ਅਤੇ ਰਿਕਾਰਡ ਕੀਤਾ ਗਿਆ ਸੀ | ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਮੂਵਮੈਂਟਸ ਨੂੰ ਐਪ ਦੇ ਬੰਦ ਹੋਣ ਤੋਂ ਬਾਅਦ ਵੀ ਟ੍ਰੈਕ ਅਤੇ ਰਿਕਾਰਡ ਕੀਤਾ ਗਿਆ |

ਇਹ ਜਾਂਚ ਉਸ ਸਮੇਂ ਹੋਈ ਹੈ ਜਦੋਂ ਨੈਸ਼ਨਲ ਪੋਸਟ ਦੇ ਪੱਤਰਕਾਰ ਜੇਮਜ਼ ਮੈਕਲਿਓਡ ਨੇ ਆਪਣੇ ਫੋਨ 'ਤੇ ਟਿਮ ਹੋਰਟਨਜ਼ ਦੀ ਐਪ ਦੇ ਕੁਝ ਅੰਕੜਿਆਂ ਨੂੰ ਦਿਖਾਇਆ ਜਿਸ ਵਿੱਚ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਉਸ ਦੀ ਲੋਕੇਸ਼ਨ ਨੂੰ 2,700 ਤੋਂ ਵੱਧ ਵਾਰ ਟ੍ਰੈਕ ਕੀਤਾ ਗਿਆ ਸੀ।

ਫੈਡਰਲ ਪਰਾਈਵੇਸੀ ਕਮਿਸ਼ਨਰ ਡੈਨੀਅਲ ਥੈਰੀਨ ਨੇ ਬ੍ਰਿਟਿਸ਼ ਕੋਲੰਬੀਆ, ਕਿਊਬੇਕ ਅਤੇ ਐਲਬਰਟਾ ਦੇ ਪਰਾਈਵੇਸੀ ਕਮਿਸ਼ਨਰਾਂ ਦੇ ਨਾਲ ਸੰਯੁਕਤ ਰੂਪ ਵਿੱਚ ਜਾਂਚ ਕੀਤੀ।

ਕਮਿਸ਼ਨਰਾਂ ਨੇ ਆਪਣੀ ਜਾਂਚ ਚ ਪਾਇਆ ਕਿ ਟਿਮ ਹੋਰਟਨਜ਼ ਐਪ ਨੇ ਮੋਬਾਈਲ ਡਿਵਾਈਸ ਦੇ ਜੀਓਲੋਕੇਸ਼ਨ ਫੰਕਸ਼ਨਾਂ ਤੱਕ ਪਹੁੰਚ ਕਰਨ ਦੀ ਆਗਿਆ ਮੰਗੀ ਸੀ, ਪਰ ਕਈ ਉਪਭੋਗਤਾਵਾਂ ਨੂੰ ਇਹ ਵਿਸ਼ਵਾਸ ਕਰਨ ਲਈ ਗੁੰਮਰਾਹ ਕੀਤਾ ਕਿ ਜਾਣਕਾਰੀ ਨੂੰ ਉਦੋਂ ਹੀ ਐਕਸੈਸ ਕੀਤਾ ਜਾਵੇਗਾ ਜਦੋਂ ਐਪ ਦੀ ਵਰਤੋਂ ਕੀਤੀ ਜਾ ਰਹੀ ਸੀ।

ਹਾਲਾਂਕਿ, ਐਪ ਨੇ ਉਪਭੋਗਤਾਵਾਂ ਨੂੰ ਉਦੋਂ ਤੱਕ ਟ੍ਰੈਕ ਕੀਤਾ ਜਦੋਂ ਤੱਕ ਡਿਵਾਈਸ ਚਾਲੂ ਸੀ ਅਤੇ ਲਗਾਤਾਰ ਉਨ੍ਹਾਂ ਦੇ ਲੋਕੇਸ਼ਨ ਡੇਟਾ ਨੂੰ ਇਕੱਠਾ ਕਰ ਰਿਹਾ ਸੀ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link