11.8C Vancouver
ADS

Jun 29, 2020 4:53 PM -

ਟਿਮ ਹੋਰਟਨਜ਼ ਦੀ ਮੋਬਾਈਲ ਆਰਡਰ ਵਾਲੀ ਐਪ ਦੀ ਹੋ ਰਹੀ ਹੈ ਜਾਂਚ

Share On
tim-hortons-mobile-ordering-app-faces-investigation-by-canadian-privacy-agencies
File image of a Tim Hortons restaurant/ The Canadian Press

ਟਿਮ ਹੋਰਟਨਜ਼ ਦੀ ਮੋਬਾਈਲ ਆਰਡਰ ਵਾਲੀ ਐਪ ਦੀ ਕੈਨੇਡਾ ਦੇ ਪ੍ਰਾਈਵੇਸੀ ਕਮਿਸ਼ਨਰ, ਅਤੇ ਕਿਊਬੈਕ, ਬੀ.ਸੀ. ਤੇ ਅਲਬਰਟਾ ਦੀਆਂ ਸੂਬਾਈ ਏਜੰਸੀਆਂ ਵੱਲੋਂ ਜਾਂਚ ਕੀਤੀ ਜਾਂ ਰਹੀ ਹੈ।

ਇਹ ਸੰਯੁਕਤ ਜਾਂਚ ਮੀਡੀਆ ਵਿੱਚ ਕੁਝ ਅਜਿਹੀਆਂ ਖਬਰਾਂ ਆਉਣ ਤੋਂ ਬਾਅਦ ਸ਼ੁਰੂ ਕੀਤੀ ਗਈ ਕਿ ਇਹ ਐਪ ਲੋਕਾਂ ਦੀਆਂ ਰੋਜ਼ਾਨਾ ਗਤੀਵਿਧੀਆਂ ਦੌਰਾਨ ਉਹਨਾਂ ਦੀ ਆਵਾਜਾਈ ਨਾਲ ਸੰਬੰਧਿਤ ਡਾਟਾ ਇਕੱਠਾ ਕਰਕੇ ਇਸਤੇਮਾਲ ਕਰ ਰਹੀ ਹੋ ਸਕਦੀ ਹੈ।

ਇਸ ਜਾਂਚ ਵਿੱਚ ਇਹ ਨਿਰਧਾਰਿਤ ਕੀਤਾ ਜਾਵੇਗਾ ਕਿ ਰੇਸਟੌਰੈਂਟਜ਼ ਬ੍ਰੈਂਡਜ਼ ਇੰਟਰਨੈਸ਼ਨਲ ਦੀ ਇਸ ਫਾਸਟ ਫੂਡ ਚੇਨ ਵੱਲੋਂ ਕੈਨੇਡਾ ਦੇ ਪ੍ਰਾਈਵੇਟ ਸੈਕਟਰ ਦੇ ਲਈ ਬਣੇ ਫ਼ੈਡਰਲ ਪ੍ਰਾਈਵੇਸੀ ਕਾਨੂੰਨ, 'ਪਰਸਨਲ ਇੰਫੋਰਮੇਸ਼ਨ ਪ੍ਰੋਟੇਕਸ਼ਣ ਐਂਡ ਈਲੈਕਟਰੋਨਿਕ ਡੋਕਯੁਮੈਂਟਸ ਐਕਟ' ਦੀ ਉਲੰਘਣਾ ਕੀਤੀ ਗਈ ਹੈ ਜਾਂ ਨਹੀਂ।

ਪ੍ਰਾਈਵੇਸੀ ਏਜੰਸੀਆਂ ਇਹ ਪਤਾ ਲਗਾਉਣਗੀਆਂ ਕਿ ਐਪ ਵਰਤਣ ਵਾਲੇ ਲੋਕਾਂ ਦਾ 'ਲੋਕੇਸ਼ਨ ਡਾਟਾ' ਇਕੱਠਾ ਕਰਕੇ ਵਰਤਣ ਤੋਂ ਪਹਿਲਾਂ ਉਹਨਾਂ ਦੀ ਇਜਾਜ਼ਤ ਲਈ ਜਾ ਰਹੀ ਹੈ ਜਾਂ ਨਹੀਂ। ਇਸ ਡਾਟਾ ਰਾਹੀਂ ਐਪ ਵਰਤਣ ਵਾਲੇ ਵਿਅਕਤੀ ਦੀਆਂ ਆਦਤਾਂ ਅਤੇ ਗਤੀਵਿਧੀਆਂ ਬਾਰੇ ਪਤਾ ਲੱਗਦਾ ਹੈ।

ਫੈਡਰਲ ਪ੍ਰਾਈਵੇਸੀ ਕਮਿਸ਼ਨਰ ਦੇ ਦਫ਼ਤਰ ਦਾ ਕਹਿਣਾ ਹੈ ਕਿ ਉਹ ਇਸ ਨੂੰ ਬੇਹੱਦ ਮਹੱਤਵਪੂਰਨ ਮਾਮਲਾ ਸਮਝਦੇ ਹਨ ਕਿਉਂਕਿ ਇਹ ਕੈਨੇਡਾ ਵਾਸੀਆਂ ਦੀ ਨਿੱਜਤਾ ਨਾਲ ਸੰਬੰਧਿਤ ਬਹੁਤ ਸੰਵੇਦਨਸ਼ੀਲ ਸਵਾਲ ਖੜੇ ਕਰਦਾ ਹੈ।

ਰੇਸਟੌਰੈਂਟਜ਼ ਬ੍ਰੈਂਡਜ਼ ਇੰਟਰਨੈਸ਼ਨਲ ਨੂੰ ਉਹਨਾਂ ਦੀ ਟਿੱਪਣੀ ਲਈ ਫ਼ਿਲਹਾਲ ਸੰਪਰਕ ਨਹੀਂ ਕੀਤਾ ਜਾ ਸਕਿਆ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link