15.99C Vancouver
ADS

Aug 5, 2021 12:52 PM -

ਟੋਕੀਓ ਓਲੰਪਿਕਸ: ਸਦਰ, ਪੀਐੱਮ ਨੇ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਰਵੀ ਦਹੀਆ ਨੂੰ ਦਿੱਤੀ ਵਧਾਈ

Share On
tokyo-olympics-president-pm-congratulate-wrestler-ravi-dahiya-for-winning-silver-medal
Tokyo Olympics: President, PM congratulate wrestler Ravi Dahiya for winning Silver medal

ਟੋਕੀਓ ਓਲੰਪਿਕਸ ਵਿੱਚ ਵੀਰਵਾਰ ਨੂੰ ਪਹਿਲਵਾਨ ਰਵੀ ਦਹੀਆ ਵੱਲੋਂ ਚਾਂਦੀ ਦਾ ਤਮਗ਼ਾ ਜਿੱਤਣ 'ਤੇ, ਭਾਰਤ ਦੇ ਸਦਰ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਧਾਈ ਦਿੱਤੀ ਹੈ।

"ਭਾਰਤ #ਟੋਕੀਓ ਓਲੰਪਿਕਸ ਵਿੱਚ ਪਹਿਲਵਾਨੀ 'ਚ ਚਾਂਦੀ ਦਾ ਤਮਗ਼ਾ ਜਿੱਤਣ 'ਤੇ, ਰਵੀ ਦਹੀਆ 'ਤੇ ਮਾਣ ਕਰਦਾ ਹੈ। ਤੁਸੀਂ ਬਹੁਤ ਮੁਸ਼ਕਿਲ ਹਾਲਾਤ ਵਿੱਚੋਂ ਵਾਪਸੀ ਕਰਕੇ ਜਿੱਤੇ ਹੋ। ਇੱਕ ਸੱਚੇ ਜੇਤੂ ਦੀ ਤਰਾਂ, ਤੁਸੀਂ ਆਪਣੀ ਅੰਦਰੂਨੀ ਤਾਕਤ ਵੀ ਵਿਖਾਈ ਹੈ। ਤੁਹਾਡੀ ਇਸ ਮਿਸਾਲੀ ਜਿੱਤ ਅਤੇ ਭਾਰਤ ਦਾ ਮਾਣ ਵਧਾਉਣ 'ਤੇ ਤੁਹਾਨੂੰ ਵਧਾਈਆਂ,"ਸਦਰ ਐਵਾਨ ਨੇ ਟਵੀਟ ਕੀਤਾ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਖਿਆ ਕਿ ਮੁਲਕ ਨੂੰ ਰਵੀ ਦਹੀਆ ਦੀ ਉਪਲਬਧੀ 'ਤੇ ਮਾਣ ਹੈ।

"ਰਵੀ ਕੁਮਾਰ ਦਹੀਆ ਇੱਕ ਸ਼ਾਨਦਾਰ ਪਹਿਲਵਾਨ ਹੈ। ਉਨ੍ਹਾਂ ਦਾ ਜੋਸ਼ ਅਤੇ ਦ੍ਰਿੜ੍ਹਤਾ ਕਮਾਲ ਦੀ ਹੈ। #ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਉਨ੍ਹਾਂ ਨੂੰ ਮੁਬਾਰਕਬਾਦ। ਭਾਰਤ ਨੂੰ ਉਨ੍ਹਾਂ ਦੀਆਂ ਉਪਲਬਧੀਆਂ 'ਤੇ ਮਾਣ ਹੈ,"ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ।

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਦਹੀਆ ਨੂੰ ਵਧਾਈ ਦਿੱਤੀ।

"#ਓਲੰਪਿਕਸ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਰਵੀ ਦਹੀਆ ਨੂੰ ਮੁਬਾਰਕਬਾਦ। ਉਨ੍ਹਾਂ ਨੇ ਆਪਣੇ ਆਪ ਨੂੰ ਇੱਕ ਵਧੀਆ ਪਹਿਲਵਾਨ ਅਤੇ ਇੱਕ ਲਾਜਵਾਬ ਖਿਡਾਰੀ ਦੇ ਤੌਰ 'ਤੇ ਪੇਸ਼ ਕੀਤਾ ਹੈ। ਆਪਣੀ ਉਪਲਬਧੀ ਨਾਲ ਉਨ੍ਹਾਂ ਨੇ ਮੁਲਕ ਨੂੰ ਮਾਣ ਬਖਸ਼ਿਆ ਹੈ,"ਸਿੰਘ ਨੇ ਟਵੀਟ ਕੀਤਾ।

ਦੱਸਣਯੋਗ ਹੈ ਕਿ ਵੀਰਵਾਰ ਨੂੰ ਭਾਰਤੀ ਪਹਿਲਵਾਨ ਰਵੀ ਦਹੀਆ ਨੇ ਟੋਕੀਓ ਓਲੰਪਿਕਸ ਵਿੱਚ ਰੂਸੀ ਓਲੰਪਿਕ ਕਮੇਟੀ ਦੇ ਜ਼ਾਵੁਰ ਉਗੁਏਵ ਤੋਂ, ਮਰਦਾਂ ਦੀ 57 ਕਿਲੋ ਦੇ ਫ਼੍ਰੀ ਸਟਾਈਲ ਵਰਗ ਵਿੱਚ ਹਾਰ ਕੇ ਚਾਂਦੀ ਦਾ ਤਮਗ਼ਾ ਹਾਸਲ ਕੀਤਾ।

ਉਗੁਏਵ ਨੇ ਮੈਚ ਦੀ ਸ਼ੁਰੂਆਤ ਵਿੱਚ ਹੀ ਆਪਣਾ ਦਬਦਬਾ ਕਾਇਮ ਕਰ ਲਿਆ ਸੀ ਅਤੇ ਭਾਰਤੀ ਪਹਿਲਵਾਨ ਨੂੰ ਕੋਈ ਮੌਕਾ ਹੀ ਨਹੀਂ ਦਿੱਤਾ, ਜਿਸ ਕਰਕੇ ਭਾਰਤ ਪਹਿਲਵਾਨੀ ਵਿੱਚ ਆਪਣੇ ਪਹਿਲੇ ਸੋਨ ਤਮਗ਼ੇ ਤੋਂ ਖੁੰਝ ਗਿਆ।

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link