11.6C Vancouver
ADS

Feb 25, 2021 8:21 AM -

ਟੂਲਕਿੱਟ ਮਾਮਲਾ: ਦਿੱਲੀ ਅਦਾਲਤ ਵੱਲੋਂ ਸ਼ਾਂਤਨੂ ਮੁਲੁਕ ਨੂੰ 9 ਮਾਰਚ ਤੱਕ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦੀ ਰਾਹਤ

Share On
toolkit-case-delhi-court-grants-interim-protection-from-arrest-to-shantanu-muluk-till-march-9
Toolkit case: Delhi court grants interim protection from arrest to Shantanu Muluk till March 9

ਕਿਸਾਨੀ ਸੰਘਰਸ਼ ਨਾਲ ਸਬੰਧਿਤ 'ਟੂਲਕਿੱਟ' ਦਸਤਾਵੇਜ਼ ਦੇ ਮਾਮਲੇ 'ਚ ਅੱਜ ਵੀਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਵੱਲੋਂ ਸ਼ਾਂਤਨੂ ਮੁਲੁਕ ਨੂੰ 9 ਮਾਰਚ ਤੱਕ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦੀ ਰਾਹਤ ਦੇ ਦਿੱਤੀ ਗਈ ਹੈ|


ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ ਇਸ ਮਾਮਲੇ ਦੀ ਸੁਣਵਾਈ 9 ਮਾਰਚ ਤੱਕ ਇਸ ਲਈ ਟਾਲੀ, ਕਿਉਂਕਿ ਦਿੱਲੀ ਪੁਲਿਸ ਨੇ ਇਸ ਮਾਮਲੇ 'ਚ ਵਿਸਥਾਰਤ ਜਵਾਬ ਦਾਖਲ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਸੀ|


ਐਡੀਸ਼ਨਲ ਪਬਲਿਕ ਪ੍ਰੋਸੀਕੂਟਰ ਇਰਫ਼ਾਨ ਅਹਿਮਦ ਵੱਲੋਂ ਇਸ ਮਾਮਲੇ 'ਚ ਵਿਸਥਾਰ 'ਚ ਜਵਾਬ ਦੇਣ ਲਈ 7 ਦਿਨਾਂ ਦਾ ਹੋਰ ਸਮਾਂ ਮੰਗਿਆ ਗਿਆ, ਤਾਂ ਜੋ ਜਾਂਚ ਏਜੰਸੀ ਕਥਿਤ ਦੋਸ਼ੀ ਵੱਲੋਂ ਦਿੱਤੇ ਗਏ ਵਿਰੋਧਾਭਾਸ ਵਾਲੇ ਜਵਾਬਾਂ ਦੇ ਮਾਮਲੇ 'ਚ ਹੋਰ ਪੁੱਛ-ਗਿੱਛ ਕਰ ਸਕੇ|


ਮੁਲੁਕ ਦੀ ਵਕੀਲ ਵ੍ਰਿੰਦਾ ਗਰੋਵਰ ਨੇ ਕਿਹਾ ਕਿ ਇਸ 'ਤੇ ਉਨ੍ਹਾਂ ਨੂੰ ਕੋਈ ਐਤਰਾਜ਼ ਨਹੀਂ ਹੈ ਪਰ ਉਹਨਾਂ ਨੇ ਅਦਾਲਤ ਨੂੰ ਉਸਦੀ ਅੰਤਰਿਮ ਸੁਰੱਖਿਆ ਵਧਾਉਣ ਲਈ ਬੇਨਤੀ ਕੀਤੀ|


ਪ੍ਰੋਸੀਕੂਟਰ ਅਹਿਮਦ ਨੇ ਆਖਿਆ ਕਿ ਉਸਨੂੰ ਹਦਾਇਤਾਂ ਮਿਲੀਆਂ ਹੋਈਆਂ ਹਨ ਕਿ ਉਸ ਖ਼ਿਲਾਫ਼ ਕੋਈ ਵੀ ਕਾਰਵਾਈ ਜ਼ਬਰਦਸਤੀ ਨਹੀਂ ਕੀਤੀ ਜਾਵੇਗੀ|


ਦੱਸਣਯੋਗ ਹੈ ਕਿ ਸ਼ਾਂਤਨੂ ਮੁਲੁਕ ਕਿਸਾਨਾਂ ਨਾਲ ਜੁੜੇ 'ਟੂਲਕਿੱਟ' ਦਸਤਾਵੇਜ਼ ਮਾਮਲੇ 'ਚ ਸ਼ੱਕੀ ਹੈ|


ਸ਼ਾਂਤਨੂ ਮੁਲੁਕ ਨੂੰ 21 ਸਾਲਾ ਸਹਿ-ਦੋਸ਼ੀ 'ਵਾਤਾਵਰਨ ਕਾਰਕੁੰਨ' ਦਿਸ਼ਾ ਰਵੀ ਨਾਲਕੌਮੀ ਰਾਜਧਾਨੀ 'ਚ ਦਿੱਲੀ ਪੁਲਿਸ ਦੇ ਸਾਈਬਰ ਸੈੱਲ ਦੇ ਦਫ਼ਤਰ 'ਚ ਚੱਲ ਰਹੇ ਮਾਮਲੇ 'ਚ ਅਗਲੀ ਪੁੱਛ-ਗਿੱਛ ਲਈ ਲਿਆਂਦਾ ਗਿਆ ਸੀ|

ਦਿਸ਼ਾ ਰਵੀ ਨੂੰ ਦਿੱਲੀ ਦੀ ਅਦਾਲਤ ਵੱਲੋਂ ਮੰਗਲਵਾਰ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ|


21 ਸਾਲਾ ਕਾਰਕੁੰਨ ਨੂੰ ਕਿਸਾਨਾਂ ਦੇ ਸੰਘਰਸ਼ ਨਾਲ ਜੁੜੇ 'ਟੂਲਕਿੱਟ' ਦਸਤਾਵੇਜ਼ ਨੂੰ ਬਣਾਉਣ ਅਤੇ ਉਸਦਾ ਪ੍ਰਸਾਰ ਕਰਨ ਦੇ ਮਾਮਲੇ 'ਚ ਬੈਂਗਲੁਰੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ|

ਉਹ 'ਟੂਲਕਿੱਟ' ਦਸਤਾਵੇਜ਼ ਦੇ ਐਡੀਟਰਾਂ 'ਚੋਂ ਇੱਕ ਸੀ|


3 ਫਰਵਰੀ ਨੂੰ ਸਵੀਡਨ ਦੀ ਵਾਤਾਵਰਨ ਕਾਰਕੁੰਨ ਗ੍ਰੇਟ ਥਨਬਰਗ ਨੇ ਇਹ 'ਟੂਲਕਿੱਟ' ਟਵੀਟ ਕਰਕੇ ਸਾਂਝੀ ਕੀਤੀ ਸੀ,ਜਿਸਨੂੰ ਉਸਨੇ ਬਾਅਦ ਵਿਚ ਹਟਾਅ ਦਿੱਤਾ ਸੀ|


ਗ੍ਰੇਟ ਵੱਲੋਂ ਦਿੱਲੀ ਦੇ ਬਾਰਡਰਾਂ 'ਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੀ ਸਮਰਥਨ ਦਿੱਤਾ ਗਿਆ ਸੀ|

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link