13.54C Vancouver
ADS

Mar 23, 2021 2:13 AM -

ਡਾ. ਬੌਨੀ ਹੈਨਰੀ ਨੇ ਕਿਹਾ, ਬੀ.ਸੀ. 'ਚ ਯੁਵਾ ਵਰਗ 'ਚ ਵਧਣ ਲੱਗੇ ਕੋਵਿਡ-19 ਮਾਮਲੇ; 1,785 ਮਾਮਲੇ ਤੇ 16 ਮੌਤਾਂ ਹੋਈਆਂ ਰਿਪੋਰਟ

Share On
top-doctor-says-covid-19-infections-among-younger-people-rising-in-b-c
B.C.’s provincial health officer, Dr. Bonnie Henry during a news conference in Victoria. (B.C. Government)

ਬੀ.ਸੀ. ਦੀ ਪ੍ਰੋਵਿੰਸ਼ੀਅਲ ਹੈਲਥ ਅਫ਼ਸਰ ਦਾ ਕਹਿਣਾ ਹੈ ਕਿ ਸੂਬੇ 'ਚ ਯੁਵਾ ਵਰਗ 'ਚ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵਧਣ ਲੱਗੇ ਹਨ। ਉਨ੍ਹਾਂ ਕਿਹਾ ਕਿ ਇਸ ਵਰਗ ਦੇ ਲੋਕ ਵੱਡੀ ਗਿਣਤੀ 'ਚ ਬਿਮਾਰ ਵੀ ਹੋ ਰਹੇ ਹੈ, ਅਤੇ ਕਈਆਂ ਦੀ ਜਾਨ ਵੀ ਜਾ ਚੁੱਕੀ ਹੈ। ਡਾ. ਬੌਨੀ ਹੈਨਰੀ ਨੇ ਕਿਹਾ ਕਿ, 20 ਤੋਂ 39 ਸਾਲ ਦੀ ਉਮਰ ਵਿਚਾਲੇ ਦੇ ਲੋਕਾਂ 'ਚ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਉਨ੍ਹਾਂ ਦੱਸਿਆ ਕਿ 59 ਸਾਲ ਤਕ ਦੇ ਵਰਗ ਦੇ ਲੋਕ ਇਸ ਤੋਂ ਵਧੇਰੇ ਪ੍ਰਭਾਵਿਤ ਹੋ ਰਹੇ ਹਨ ਅਤੇ ਇਸ ਦੇ ਲਈ ਕੰਮ ਦੀਆਂ ਥਾਵਾਂ 'ਤੇ ਹੋ ਰਹੇ ਸੰਕ੍ਰਮਣ ਸਮੇਤ ਵੱਖੋ-ਵੱਖਰੇ ਥਾਵਾਂ 'ਤੇ ਹੋ ਰਿਹਾ ਟਰਾਂਸਮਿਸ਼ਨ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਬਸੰਤ ਰੁੱਤੇ ਵਿਆਹਾਂ ਅਤੇ ਪਾਰਟੀਆਂ ਵੀ ਪਲੈਨ ਕੀਤੀਆਂ ਜਾ ਰਹੀਆਂ ਹਨ, ਪਰ ਉਨ੍ਹਾਂ ਸੁਝਾਅ ਦਿੱਤਾ ਕਿ ਫ਼ਿਲਹਾਲ ਅਜਿਹਾ ਕਰਨਾ ਸਹੀ ਨਹੀਂ ਹੈ।

ਅੱਜ 1,785 ਮਾਮਲੇ ਹੋਏ ਰਿਪੋਰਟ

ਅੱਜ ਬੀ.ਸੀ. 'ਚ ਕੋਵਿਡ-19 ਦੇ 1,785 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਦੁੱਖ ਦੀ ਗੱਲ ਸੀ ਕਿ 16 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 92,571 ਤਕ ਪਹੁੰਚ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,437 ਹੋ ਚੁੱਕੀ ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 5,290 ਤਕ ਪਹੁੰਚ ਗਏ ਹਨ। ਕੁੱਲ 303 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 80 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸੂਬੇ 'ਚ ਵਾਇਰਸ ਦੇ ਨਵੇਂ ਵੇਰੀਐਂਟਸ ਦੇ 166 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੇ 166 ਹੋਰ ਮਾਮਲੇ ਰਿਪੋਰਟ ਹੋਏ ਹਨ। ਇਸ ਦੇ ਨਾਲ ਹੁਣ ਸੂਬੇ 'ਚ ਨਵੇਂ ਵਾਇਰਸ ਵੇਰੀਐਂਟਸ ਦੇ ਕੁੱਲ 1,366 ਮਾਮਲੇ ਰਿਪੋਰਟ ਹੋ ਚੁੱਕੇ ਹਨ। ਇਸ 'ਚ 1,240 ਮਾਮਲੇ ਯੂ.ਕੇ. ਵੇਰੀਐਂਟ ਦੇ ਹਨ, ਜਦਕਿ 41 ਮਾਮਲੇ ਦੱਖਣੀ ਅਫਰੀਕਾ ਵੇਰੀਐਂਟ ਨਾਲ ਸੰਬੰਧਤ ਹਨ। ਇਸ 'ਚ 237 ਮਾਮਲੇ ਐਕਟਿਵ ਦੱਸੇ ਗਏ ਹਨ।

ਬੀ.ਸੀ. 'ਚ ਕੋਵਿਡ-19 ਵੈਕਸੀਨੇਸ਼ਨ ਦਾ ਅੰਕੜਾ ਪਹੁੰਚਿਆ 500,000 ਦੇ ਪਾਰ

ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 5,39,408 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 87,161 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਸੋਮਵਾਰ ਤਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ, ਹੁਣ ਤੱਕ ਸੂਬੇ 'ਚ ਕੁੱਲ 6,31,160 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link