10.86C Vancouver
ADS

Nov 8, 2023 7:10 PM - The Canadian Press

ਕਲਾਈਮੇਟ ਚੇਂਜ ਚਿੰਤਾ ਦੇ ਬਾਵਜੂਦ ਟੌਪ ਆਇਲ ਪ੍ਰੋਡਿਊਸਰ ਵਧਾ ਰਹੇ ਨੇ ਤੇਲ ਉਤਪਾਦਨ :ਰਿਪੋਰਟ

Share On
top-oil-producers-increase-oil-production-despite-climate-change-concerns-report
Canada, the world's fourth-largest oil producer, could see its fuel production fall to 25 percent of 2022 levels by 2035 if it does not take further steps to reduce emissions, the report said, citing data from Canada's energy regulator.

ਕੈਨੇਡਾ ਜਿੱਥੇ ਕਲਾਈਮੇਟ ਚੇਂਜ 'ਤੇ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ, ਉੱਥੇ ਹੀ ਸੰਯੁਕਤ ਰਾਸ਼ਟਰ ਵੱਲੋਂ ਬੁੱਧਵਾਰ ਨੂੰ ਜਾਰੀ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਟੌਪ ਆਇਲ ਪ੍ਰੋਡਿਊਸਿੰਗ ਮੁਲਕ ਗਲੋਬਲ ਵਾਰਮਿੰਗ ਨੂੰ ਸੀਮਤ ਕਰਨ ਲਈ ਨਿਰਧਾਰਤ ਕੀਤੇ ਗਏ ਟੀਚੇ ਨਾਲੋਂ ਕਿਤੇ ਵੱਧ ਤੇਲ ਅਤੇ ਗੈਸ ਉਤਪਾਦਨ ਕਰਨ ਦੀ ਰਾਹ 'ਤੇ ਹਨ, ਜਿਨ੍ਹਾਂ ਵਿੱਚ ਕੈਨੇਡਾ ਵੀ ਸ਼ਾਮਲ ਹੈ।

ਰਿਪੋਰਟ ਦਾ ਕਹਿਣਾ ਹੈ ਕਿ ਆਇਲ ਪ੍ਰੋਡਿਊਸਿੰਗ ਮੁਲਕ ਅਜੇ ਵੀ 2030 ਵਿੱਚ ਉਸ ਲਿਮਿਟ ਤੋਂ ਦੁੱਗਣੇ ਤੋਂ ਵੱਧ ਪ੍ਰੋਡਕਸ਼ਨ ਦੀ ਯੋਜਨਾ ਬਣਾ ਰਹੇ ਹਨ ਜੋ ਗੋਲਬਲ ਵਾਰਮਿੰਗ ਨੂੰ ਪ੍ਰੀ ਉਦਯੋਗਿਕ ਪੱਧਰਤੋਂ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨ ਲਈ ਜ਼ਰੂਰੀ ਹੈ।

ਰਿਪੋਰਟ ਵਿੱਚ ਕੈਨੇਡਾ ਐਨਰਜੀ ਰੈਗੂਲੇਟਰ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਕੈਨੇਡਾ ਜੋ ਕਿ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਆਇਲ ਪ੍ਰੋਡਿਊਸਿੰਗ ਹੈ ਜੇ ਉਹ ਨਿਕਾਸ ਨੂੰ ਘਟਾਉਣ ਲਈ ਹੋਰ ਕਦਮ ਨਹੀਂ ਚੁੱਕਦਾ ਤਾਂ ਉਸ ਦਾ ਫਿਊਲ ਪ੍ਰੋਡਕਸ਼ਨ 2035 ਤੱਕ 2022 ਦੇ ਪੱਧਰ ਤੋਂ 25 ਫੀਸਦੀ ਵੱਧ ਹੋ ਸਕਦਾ ਹੈ।

ਇਸ ਦੇ ਉਲਟ ਨਾਰਵੇ ਤੇ ਯੂਨਾਈਟਿਡ ਕਿੰਗਡਮ ਉਤਪਾਦਨ ਘੱਟ ਕਰਨ ਦੀ ਰਾਹ 'ਤੇ ਹਨ, ਜਦੋਂ ਕਿ ਫਾਸਲ ਫਿਊਲ ਦਾ ਸਭ ਤੋਂ ਵੱਡਾ ਨਿਰਮਾਤਾ ਅਮਰੀਕਾ ਵੀ ਪ੍ਰੋਡਕਸ਼ਨ ਵੱਧਣ ਦੇ ਟਰੈਕ 'ਤੇ ਚੱਲ ਰਿਹਾ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link