14.34C Vancouver
ADS

Aug 27, 2020 3:40 PM -

ਕੰਜ਼ਰਵੇਟਿਵ ਪਾਰਟੀ ਵੱਲੋਂ ‘ਸਪੀਕਰਜ਼ ਸਪੌਟਲਾਈਟ’ ਨੂੰ ਲਿਖੀ ਚਿੱਠੀ ਵਿੱਚ ‘ਵੀ’ ਸੰਸਥਾ ਸੰਬੰਧੀ ਵੇਰਵਾ ਜਾਰੀ ਕਰਨ ਦੀ ਮੰਗ

Share On
tories-ask-speaking-agency-to-release-records-on-wes-payments-to-trudeau-family
Margaret Trudeau speaks to the audience at fans at a We Day event in Toronto, on Thursday, September 20, 2018.THE CANADIAN PRESS-Christopher Katsarov

ਕੰਜ਼ਰਵੇਟਿਵ ਪਾਰਟੀ ਵੱਲੋਂ ‘ਵੀ’ ਸੰਸਥਾ ਦੀ ਸਪੀਕਿੰਗ ਏਜੰਸੀ ਤੋਂ ਉਨ੍ਹਾਂ ਦਸਤਾਵੇਜ਼ਾਂ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਵਿੱਚ ਸੰਸਥਾ ਵੱਲੋਂ ਜਸਟਿਨ ਟਰੂਡੋ ਦੇ ਪਰਿਵਾਰ ਨੂੰ ਆਪਣੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਹਜ਼ਾਰਾਂ ਡਾਲਰ ਦੇ ਭੁਗਤਾਨ ਦਾ ਵੇਰਵਾ ਹਨ।

ਕੰਜ਼ਰਵੇਟਿਵ ਐੱਮ.ਪੀ. ਮਾਈਕਲ ਬੈਰੇਟ ਵੱਲੋਂ ‘ਸਪੀਕਰਜ਼ ਸਪੌਟਲਾਈਟ’ ਨੂੰ ਲਿਖੀ ਚਿੱਠੀ ਮੁਤਾਬਕ ਹਾਊਸ ਆਫ ਕਾਮਨਜ਼ ਐਥਿਕਸ ਕਮੇਟੀ ਵੱਲੋਂ ਏਜੇਂਸੀ ਤੋਂ ਇਨ੍ਹਾਂ ਦਸਤਾਵੇਜ਼ਾਂ ਨੂੰ ਪੇਸ਼ ਕਰਨ ਦੀ ਮੰਗ ਪਿਛਲੇ ਮਹੀਨੇ ਕੀਤੀ ਗਈ ਸੀ।

ਸਤੰਬਰ ਤੱਕ ਪਾਰਲੀਮੈਂਟ ‘ਪ੍ਰੋਰੋਗ’ ਕਰਨ ਦੇ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਪਹਿਲਾਂ ਏਜੰਸੀ ਨੇ ਇਸ ਸੰਬੰਧ ਵਿੱਚ ਹੋਰ ਸਮਾਂ ਮੰਗਿਆ ਸੀ ਪਰ ਫੇਰ ‘ਪ੍ਰੋਰੋਗ’ ਦੀ ਘੋਸ਼ਣਾ ਕਾਰਨ ‘ਵੀ’ ਮਾਮਲੇ ਵਿਚ ਚਾਰ ਕਮੇਟੀ ਜਾਂਚਾਂ ਰੱਦ ਕਰ ਦਿੱਤੀਆਂ ਗਈਆਂ ਸਨ।

ਬੈਰੇਟ ਮੁਤਾਬਕ ਕਮੇਟੀ ਨੇ ਭਰੋਸਾ ਕਰਕੇ ਮਿਆਦ ਵਧਾਉਣ ਦੀ ਮਨਜ਼ੂਰੀ ਦਿੱਤੀ ਅਤੇ ਪਾਰਲੀਮੈਂਟ 'ਪ੍ਰੋਰੋਗ' ਹੋਣ ਕਾਰਨ ਦਸਤਾਵੇਜ਼ ਜਾਰੀ ਕਰਨ ਵਿੱਚ ਰੁਕਾਵਟ ਨਹੀਂ ਪੈਣੀ ਚਾਹੀਦੀ।

'ਵੀ' ਸੰਸਥਾ ਵੱਲੋਂ ਟਰੂਡੋ ਦੀ ਮਾਂ ਅਤੇ ਭਰਾ ਨੂੰ ਤਕਰੀਬਨ $300,000 ਦਿੱਤੇ ਗਏ ਸਨ ਅਤੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ $200,000 ਦੇ ਖਰਚੇ ਦਾ ਭੁਗਤਾਨ ਵੀ ਕੀਤਾ ਗਿਆ ਸੀ।

ਟਰੂਡੋ ਦੀ ਪਤਨੀ ਦੇ ਖਰਚੇ ਵੀ ‘ਵੀ’ ਸੰਸਥਾ ਵੱਲੋਂ ਚੁੱਕੇ ਗਏ ਸਨ।

‘ਵੀ’ ਸੰਸਥਾ ਨੂੰ ਸਟੂਡੈਂਟ ਵੌਲੰਟੀਅਰ ਪ੍ਰੋਗਰਾਮ ਦੀ ਜ਼ਿਮੇਂਦਾਰੀ ਦੇਣ ਦੇ ਫੈਡਰਲ ਸਰਕਾਰ ਦੇ ਫੈਸਲੇ ਨਾਲ ਟਰੂਡੋ ਨੇ ‘ਕੌਨਫਲਿਕਟ ਆਫ ਇੰਟਰਸਟ ਐਕਟ’ ਦੀ ਉਲੰਘਣਾ ਕੀਤੀ ਜਾਂ ਨਹੀਂ ਇਸ ਸੰਬੰਧ ਵਿੱਚ ਫੈਡਰਲ ਐਥਿਕਸ ਕਮਿਸ਼ਨਰ ਦੀ ਜਾਂਚ ਕੀਤੀ ਜਾ ਰਹੀ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link