9.33C Vancouver
ADS

Oct 20, 2021 7:24 PM - The Canadian Press

ਹਾਊਸ ਆਫ ਕਾਮਨਜ਼ 'ਚ ਵੈਕਸੀਨੇਸ਼ਨ ਮੈਂਡੇਟ 'ਤੇ ਕੰਜ਼ਰਵੇਟਿਵਸ ਅਸਹਿਮਤ

Share On
tories-disagree-with-boards-decision-to-require-vaccination-in-house-of-commons
Conservatives say they disagree with a committee of federal representatives deciding who is allowed to enter the House of Commons based on their vaccination status against COVID-19. (Photo - In the Chamber/Twitter)

ਕੰਜ਼ਰਵੇਟਿਵਸ ਦਾ ਕਹਿਣਾ ਹੈ ਕਿ ਉਹ ਬੋਰਡ ਆਫ ਇੰਟਰਨਲ ਇਕਾਨਮੀਸ ਕਮੇਟੀ ਦੇ ਨਾਲ ਸਹਿਮਤ ਨਹੀਂ ਹਨ ਕਿ ਸਿਰਫ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਹੀ ਹਾਊਸ ਆਫ ਕਾਮਨਜ਼ 'ਚ ਦਾਖਿਲੇ ਦੀ ਇਜਾਜਤ ਦਿੱਤੀ ਜਾਵੇ।

ਮੰਗਲਵਾਰ ਸ਼ਾਮ ਜਾਣਕਾਰੀ ਉਜਾਗਰ ਹੋਈ ਸੀ ਕਿ ਹਾਊਸ ਆਫ ਕਾਮਨਜ਼ ਨਾਲ ਸੰਬੰਧਤ ਸਾਰੇ ਲੋਕਾਂ ਲਈ ਵੈਕਸੀਨੇਸ਼ਨ ਨੂੰ ਲਾਜਮੀ ਬਣਾਇਆ ਜਾ ਰਿਹਾ ਹੈ।

ਇਸ ਦੇ ਲਈ 22 ਨਵੰਬਰ ਤਕ ਦਾ ਸਮਾਂ ਦਿੱਤਾ ਗਿਆ ਸੀ।

ਇਹ ਨਿਯਮ ਹਾਊਸ ਆਫ ਕਾਮਨਜ਼ 'ਚ ਪਹੁੰਚ ਕਰਨ ਵਾਲੇ ਸਟਾਫ਼ ਲਈ ਵੀ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ ਇਹ ਨਿਯਮ ਪਾਰਲੀਅਮੈਂਟ ਦੀ ਪ੍ਰੈਸ ਗੈਲਰੀ ਲਈ ਵੀ ਲਾਗੂ ਕੀਤੇ ਗਏ ਹਨ।

ਰਿਪੋਰਟਸ ਅਨੁਸਾਰ ਲਿਬਰਲਸ, ਬਲੌਕ ਕਿਊਬੈਕੁਆ, ਐਨ.ਡੀ.ਪੀ. ਅਤੇ ਗ੍ਰੀਨਸ ਦੇ ਸਾਰੇ ਐਮ.ਪੀ. ਪੂਰੀ ਤਰ੍ਹਾਂ ਵੈਕਸੀਨੇਟਿਡ ਹਨ।

ਹਾਲਾਂਕਿ ਕੰਜ਼ਰਵੇਟਿਵਸ ਬਾਰੇ ਖਬਰਾਂ ਹਨ ਕਿ 118 ਐਮ.ਪੀ.'ਸ ਵਿੱਚੋਂ 79 ਹੀ ਵੈਕਸੀਨੇਟਿਡ ਹਨ।

Latest news

canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
bc-green-leader-emily-lowan-to-run-in-saanich-north-after-rob-botterell-retires
Punjabi

ਰੌਬ ਬੋਟਰੈਲ ਦੀ ਸਿਆਸਤ ਤੋਂ ਰਿਟਾਇਰਮੈਂਟ, ਐਮਿਲੀ ਲੋਵਨ ਸਾਨਿਚ ਨੌਰਥ ਤੋਂ ਲੜੇਗੀ ਚੋਣ

ਬੀਸੀ ਗ੍ਰੀਨ ਪਾਰਟੀ ਦੇ ਹਾਲੀਆ ਵਿਧਾਇਕ ਰੌਬ ਬੋਟਰੈਲ ਨੇ ਸਿਆਸਤ ਤੋਂ ਰਿਟਾਇਰ ਹੋਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਸੀਟ ਸਾਨਿਚ ਨੌਰਥ ਐਂਡ ਦ ਆਈਲੈਂਡਜ਼ ਤੋਂ ਹੁਣ ਖੁਦ ਬੀਸੀ ਗ੍ਰੀਨ ਪਾਰਟੀ ਦੀ ਲੀਡਰ ਐਮਿਲੀ ਲੋਵਨ ਚੋਣ ਮੈਦਾਨ ਵਿਚ ਉਤਰੇਗੀ। ਬੋਟਰੈਲ ਨੇ ਸੂਬੇ ਦੀ ਰਾਜਧਾਨੀ ਵਿਕਟੋਰੀਆ ਵਿਖੇ ਲੋਵਨ ਨਾਲ ਮਿਲ ਕੇ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਸੇਵਾਮੁਕਤੀ ਦੀ ਪੁਸ਼ਟੀ ਕੀਤੀ।
ontario-launches-canadas-first-medical-drone-pilot-program
Punjabi

ਓਨਟਾਰੀਓ ’ਚ ਕੈਨੇਡਾ ਦਾ ਪਹਿਲਾ ਮੈਡੀਕਲ ਡਰੋਨ ਪਾਇਲਟ ਪ੍ਰੋਗਰਾਮ ਸ਼ੁਰੂ

ਕੈਨੇਡਾ ਵਿਚ ਆਪਣੀ ਤਰ੍ਹਾਂ ਦਾ ਪਹਿਲਾ ਮੈਡੀਕਲ ਡਰੋਨ ਪਾਇਲਟ ਪ੍ਰੋਗਰਾਮ ਓਨਟਾਰੀਓ ਦੇ ਪੀਲ ਰੀਜਨਲ ਵਿਚ ਪੈਰਾਮੈਡਿਕ ਸਰਵਿਸ ਵੱਲੋਂ ਸ਼ੁਰੂ ਕੀਤਾ ਗਿਆ ਹੈ, ਜੋ ਐਮਰਜੈਂਸੀ ਦੀ ਸਥਿਤੀ ਵਿਚ ਐਂਬੂਲੈਂਸ ਪਹੁੰਚਣ ਤੋਂ ਪਹਿਲਾਂ ਹੀ ਮਰੀਜ਼ਾਂ ਤੱਕ ਜਾਨ-ਬਚਾਊ ਸਮੱਗਰੀ ਪਹੁੰਚਾਏਗਾ। ਪੀਲ ਰੀਜਨਲ ਪੈਰਾਮੈਡਿਕ ਸਰਵਿਸ ਨੇ ਫਿਲਹਾਲ ਇਸ ਨੂੰ ਬੋਲਟਨ ਖੇਤਰ ਵਿਚ ਸ਼ੁਰੂ ਕੀਤਾ ਹੈ, ਜਿਥੇ ਇਸ ਪ੍ਰੋਜੈਕਟ ਤਹਿਤ ਜਦੋਂ ਕੋਈ ਵਿਅਕਤੀ 911 'ਤੇ ਕਾਲ ਕਰੇਗਾ ਤਾਂ ਐਂਬੂਲੈਂਸ ਦੇ ਨਾਲ-ਨਾਲ ਇੱਕ ਡ੍ਰੋਨ ਵੀ ਮੌਕੇ 'ਤੇ ਰਵਾਨਾ ਕੀਤਾ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link