22.18C Vancouver
ADS

Jul 23, 2020 3:42 PM -

ਵਿਰੋਧੀ ਪਾਰਟੀਆਂ ਵੱਲੋਂ ‘ਵੀ’ ਸੰਗਠਨ ਵਿਵਾਦ ਦੇ ਸੰਬੰਧ ਵਿੱਚ ਮੋਰਨੋ ਦੀ ਜਾਂਚ ਦਾ ਦਾਇਰਾ ਫੈਲਾਉਣ ਦੀ ਮੰਗ

Share On
tories-ndp-call-on-ethics-watchdog-to-launch-new-probe-of-morneau-over-we-trips
Finance Minister Bill Morneau speaks to media during a press conference in Toronto, Friday, July 17, 2020. THE CANADIAN PRESS/Cole Burston

ਵਿਰੋਧੀ ਪਾਰਟੀਆਂ ਵੱਲੋਂ ‘ਵੀ’ ਸੰਗਠਨ ਵਿਵਾਦ ਦੇ ਸੰਬੰਧ ਵਿੱਚ ਜਿੱਥੇ ਵਿੱਤ ਮੰਤਰੀ ਬਿੱਲ ਮੋਰਨੋ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਐਥਿਕਸ ਕਮਿਸ਼ਨਰ ਵੱਲੋਂ ਕੀਤੀ ਜਾ ਰਹੀ ਜਾਂਚ ਦਾ ਦਾਇਰਾ ਫੈਲਾਉਣ ਦੀ ਮੰਗ ਵੀ ਜਾਰੀ ਹੈ।

ਕੰਜ਼ਰਵੇਟਿਵ ਅਤੇ ਨਿਊ ਡੈਮੋਕਰੇਟ ਪਾਰਟੀਆਂ ਨੇ ਐਥਿਕਸ ਕਮਿਸ਼ਨਰ ਮਾਰੀਓ ਡਿਓਨ ਨੂੰ ਮੋਰਨੋ ਵੱਲੋਂ ਕੀਤੀਆਂ ਯਾਤਰਾਵਾਂ ਦੀ ਜਾਂਚ ਕਰਨ ਲਈ ਕਿਹਾ ਹੈ ਜਿਸ ਦਾ ਖਰਚਾ 'ਵੀ’ ਸੰਗਠਨ ਵੱਲੋਂ ਚੁੱਕਿਆ ਗਿਆ ਸੀ।

ਕੱਲ੍ਹ ਫਾਈਨਾਂਸ ਕਮੇਟੀ ਸਾਹਮਣੇ ਪੇਸ਼ ਹੋਣ ਤੇ ਮੋਰਨੋ ਨੇ ਮੰਨਿਆ ਕਿ 'ਵੀ ਸੰਗਠਨ' ਨਾਲ ਸੰਬੰਧਤ ਕਿਸੇ ਮਨੁੱਖਤਾ ਸੰਬੰਧੀ ਕੰਮ ਲਈ ਸਾਲ 2017 'ਚ ਕੀਤੀ ਇਕੁਏਡੌਰ ਅਤੇ ਕੀਨੀਆ ਦੀ ਯਾਤਰਾ ਦੇ ਬਿੱਲ ਉਨ੍ਹਾਂ ਨਹੀਂ ਭਰੇ ਸਨ।

ਮੋਰਨੋ ਨੇ ਮੰਨਿਆ ਕਿ ਉਨ੍ਹਾਂ ਕੱਲ੍ਹ ਚੈਰਿਟੀ ਨੂੰ $41,366 ਦਾ ਚੈੱਕ ਭੇਜਿਆ ਹੈ, ਤਾਂ ਜੋ ਉਨ੍ਹਾਂ ਵੱਲੋਂ ਯਾਤਰਾ ਦੇ ਖਰਚੇ ਦੀ ਭਰਪਾਈ ਕੀਤੀ ਜਾਵੇ।

‘ਵੀ’ ਦਾ ਕਹਿਣਾ ਹੈ ਕਿ ਇਨ੍ਹਾਂ ਯਾਤਰਾਵਾਂ ਦਾ ਖ਼ਰਚਾ ਸੰਸਥਾ ਵੱਲੋਂ ਚੁੱਕਿਆ ਜਾਣਾ ਸੀ ਤਾਂ ਕਿ ਡੋਨਰਾਂ ਨੂੰ ਹੋਰ ਡੋਨੇਸ਼ਨਾਂ ਦੇਣ ਲਈ ਉਤਸ਼ਾਹਤ ਕੀਤਾ ਜਾ ਸਕੇ।

ਕੰਜ਼ਰਵੇਟਿਵ ਫਾਇਨਾਂਸ ਕ੍ਰਿਟਿਕ ਪੀਅਰ ਪਾਲਿਵਿਅਰ ਦਾ ਕਹਿਣਾ ਹੈ ਕਿ ਇਹ ਯਾਤਰਾਵਾਂ ਉਸ ‘ਕਾਨਫਲਿਕਟ ਆਫ ਇੰਟਰਸਟ’ ਕਾਨੂੰਨ ਦੇ ਕਈ ਹਿੱਸਿਆਂ ਦੀ ਉਲੰਘਣਾ ਕਰਦੀਆਂ ਹਨ ਜਿਸ ਵਿੱਚ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਹੁੰਦੀ ਅਤੇ ਮੋਰਨੋ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਐੱਨ.ਡੀ.ਪੀ. ਐੱਮ.ਪੀ. ਚਾਰਲੀ ਐਂਗਸ ਨੇ ਐਥਿਕਸ ਕਮਿਸ਼ਨਰ ਨੂੰ ਚਿੱਠੀ ਵਿੱਚ ਕਿਹਾ ਕਿ ਇਹ ਯਾਤਰਾਵਾਂ ਮੋਰਨੋ ਦੀ ‘ਵੀ’ ਸੰਗਠਨ ਨਾਲ ਸਰਕਾਰ ਦੇ ਸਟੂਡੈਂਟ ਵਾਲੰਟੀਅਰ ਪ੍ਰੋਗਰਾਮ ਦੇ $912 ਮਿਲੀਅਨ ਦੇ ਸਮਝੌਤੇ ਵਿੱਚ ਸ਼ਮੂਲੀਅਤ ਉੱਤੇ ਹੋਰ ਵੀ ਸਵਾਲ ਖੜ੍ਹੇ ਕਰਦੀਆਂ ਹਨ।


Latest news

nepal-floods-death-toll-surpasses-1-000-nearly-4-000-still-missing
Punjabi

ਨੇਪਾਲ ਹੜ੍ਹ-ਜ਼ਮੀਨ ਖਿਸਕਣ ਨਾਲ ਮੌਤਾਂ 1,000 ਤੋਂ ਪਾਰ, 4,000 ਲੋਕ ਅਜੇ ਵੀ ਲਾਪਤਾ

ਨੇਪਾਲ ਵਿੱਚ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ਹੋ ਗਈ ਹੈ। ਇਸ ਤਬਾਹੀ ਤੋਂ ਲਗਭਗ ਇੱਕ ਹਫ਼ਤੇ ਬਾਅਦ ਵੀ ਹਜ਼ਾਰਾਂ ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਲਈ ਬਚਾਅ ਟੀਮਾਂ ਭਾਰੀ ਮਸ਼ੀਨਰੀ, ਹੈਲੀਕਾਪਟਰਾਂ ਅਤੇ ਖੁਦਾਈ ਮਸ਼ੀਨਾਂ ਦੀ ਮਦਦ ਲੈ ਰਹੀਆਂ ਹਨ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ਦੀ ਪੁਸ਼ਟੀ ਕੀਤੀ ਗਿਣਤੀ 1,003 ਤੱਕ ਪਹੁੰਚ ਗਈ ਹੈ, ਜਦਕਿ ਲਗਭਗ 4,000 ਲੋਕ ਅਜੇ ਵੀ ਲਾਪਤਾ ਹਨ।
delta-police-seek-driver-in-investigation-into-womans-suspicious-death
Punjabi

ਡੈਲਟਾ ’ਚ ਖੇਤ ’ਚੋਂ ਔਰਤ ਦੀ ਲਾਸ਼ ਮਿਲਣ ਦਾ ਮਾਮਲਾ, ਪੁਲਿਸ ਵੱਲੋਂ ਡਰਾਈਵਰ ਦੀ ਭਾਲ ਜਾਰੀ

ਡੈਲਟਾ ਪੁਲਿਸ ਵੱਲੋਂ ਹਾਲ ਹੀ ਵਿਚ ਇੱਕ ਖੇਤ ਵਿਚ ਮ੍ਰਿਤਕ ਪਾਈ ਗਈ ਇੱਕ ਔਰਤ ਦੀ ਸ਼ੱਕੀ ਮੌਤ ਦੀ ਜਾਂਚ ਦੇ ਸਬੰਧ ਵਿਚ ਇੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਕੋਲ ਇਸ ਮਾਮਲੇ ਨਾਲ ਜੁੜੀ ਅਹਿਮ ਜਾਣਕਾਰੀ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਹੈ।
canada-appoints-indo-canadian-investment-expert-gurinder-grewal-as-invest-in-canada-ceo
Punjabi

ਕੈਨੇਡਾ ਸਰਕਾਰ ਵੱਲੋਂ ਵੱਡਾ ਫੇਰਬਦਲ, ਇੰਡੋ-ਕੈਨੇਡੀਅਨ ਗੁਰਿੰਦਰ ਗਰੇਵਾਲ ਨੂੰ Invest in Canada ਦਾ ਬਣਾਇਆ CEO

ਕੈਨੇਡਾ ਸਰਕਾਰ ਨੇ ਦੇਸ਼ ਵਿਚ foreign direct investment ਨੂੰ ਹੁਲਾਰਾ ਦੇਣ ਲਈ ਜ਼ਿੰਮੇਵਾਰ ਫੈਡਰਲ ਏਜੰਸੀ ਵਿਚ ਇੱਕ ਅਹਿਮ ਫੇਰਬਦਲ ਕੀਤਾ ਹੈ। ਜਿਸ ਤਹਿਤ ਨਾਮਵਰ ਇੰਡੋ-ਕੈਨੇਡੀਅਨ ਨਿਵੇਸ਼ ਮਾਹਰ ਗੁਰਿੰਦਰ ਸਿੰਘ ਗਰੇਵਾਲ ਨੂੰ ਇਨਵੈਸਟ ਇਨ ਕੈਨੇਡਾ ਦਾ ਨਵਾਂ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
liberals-win-three-federal-byelections-strengthen-majority-government
Punjabi

ਲਿਬਰਲ ਪਾਰਟੀ ਨੇ ਜਿੱਤੀਆਂ ਤਿੰਨ ਉਪ-ਚੋਣਾਂ ,ਕਾਮਨਜ਼ ਵਿੱਚ ਬਹੁਮਤ ਹੋਰ ਮਜ਼ਬੂਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਤਿੰਨ ਫੈਡਰਲ ਸੀਟਾਂ 'ਤੇ ਹੋਈਆਂ ਉਪ-ਚੋਣਾਂ ਵਿਚ ਹੂੰਝਾਫੇਰ ਜਿੱਤ ਦਰਜ ਕੀਤੀ ਹੈ ਅਤੇ ਹਾਊਸ ਔਫ ਕਾਮਨਜ਼ ਵਿਚ ਆਪਣੀ ਬਹੁਮਤ ਸਰਕਾਰ ਨੂੰ ਹੋਰ ਮਜ਼ਬੂਤ ਕਰ ਲਿਆ ਹੈ। ਇਸ ਚੋਣ ਮੁਕਾਬਲੇ ਦੀ ਸਭ ਤੋਂ ਹੈਰਾਨੀਜਨਕ ਜਿੱਤ ਕਿਊਬੈਕ ਦੇ Chicoutimi–Le Fjord ਹਲਕੇ ਤੋਂ ਸਾਹਮਣੇ ਆਈ ਹੈ, ਜਿੱਥੇ ਵੋਟਰਾਂ ਨੇ ਪਾਸਾ ਪਲਟਦਿਆਂ ਇਹ ਰਾਈਡਿੰਗ ਪੀਅਰ ਪੌਲੀਐਵ ਦੀ ਕੰਜ਼ਰਵੇਟਿਵ ਕੋਲੋਂ ਖੋਹ ਕੇ ਲਿਬਰਲ ਪਾਰਟੀ ਦੀ ਝੋਲੀ ਪਾ ਦਿੱਤੀ ਹੈ।
nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link