12.43C Vancouver
ADS

Jun 17, 2021 4:04 PM -

ਕੰਜ਼ਰਵੇਟਿਵ ਪਾਰਟੀ ਵਲੋਂ ਹਾਊਸ ਆਫ ਕਾਮਨਜ਼ ਵਿੱਚ ਸੱਜਣ ਖਿਲਾਫ ਮਤਾ ਪੇਸ਼ ਕਰਨ ਦਾ ਐਲਾਨ

Share On
tories-to-force-house-of-commons-vote-on-motion-to-censure-the-defence-minister
Then chief of the defence staff Jonathan Vance sits in the front row during a news conference Friday, June 26, 2020 in Ottawa. THE CANADIAN PRESS/Adrian Wyld

ਕੰਜ਼ਰਵੇਟਿਵ ਲੀਡਰ ਏਰਿਨ ਓ’ਟੂਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਹਾਊਸ ਆਫ ਕਾਮਨਜ਼ ਨੂੰ ਰੱਖਿਆ ਮੰਤਰੀ ਹਰਜੀਤ ਸੱਜਣ ਨੂੰ ਨਿਸ਼ਾਨਾ ਬਣਾਉਣ ਵਾਲੇ ਮਤੇ 'ਤੇ ਵੋਟ ਪਾਉਣ ਲਈ ਮਜਬੂਰ ਕਰੇਗੀ।

ਓ’ਟੂਲ ਨੇ ਸੱਜਣ ’ਤੇ ਸਾਬਕਾ ਡਿਫੈਂਸ ਮੁਖੀ ਜੋਨਾਥਨ ਵੈਂਸ ਖਿਲਾਫ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ’ਤੇ ਪਰਦਾ ਪਾਉਣ ਦੇ ਦੋਸ਼ ਲਾਏ ਹਨ।

ਸੱਜਣ ’ਤੇ ਓਦੋਂ ਤੋਂ ਸਵਾਲ ਖੜੇ ਕੀਤੇ ਜਾ ਰਹੇ ਹਨ ਜੱਦ ਸਾਬਕਾ ਮਿਲਿਟਰੀ ਓਮਬਡਜ਼ਮਨ ਗੈਰੀ ਵੌਲਬੋਰਨ ਨੇ ਕਿਹਾ ਸੀ ਕਿ ਵੈਂਸ ’ਤੇ ਲੱਗੇ ਇਲਜ਼ਾਮਾਂ ਬਾਰੇ ਉਨ੍ਹਾਂ ਸੱਜਣ ਨੂੰ ਮਾਰਚ 2018 ਵਿੱਚ ਪਹਿਲੀ ਵਾਰ ਅਗਾਹ ਕੀਤਾ ਸੀ।

ਜਿੱਥੇ ਸੱਜਣ ਅਤੇ ਲਿਬਰਲ ਸਰਕਾਰ ਮੁਤਾਬਕ ਉਨ੍ਹਾਂ ਨੇ ਸਾਰੀਆਂ ਢੁੱਕਵੀਆਂ ਵਿਧੀਆਂ ਦੀ ਪਾਲਣਾ ਕੀਤੀ, ਓਥੇ ਹੀ ਓ’ਟੂਲ ਦਾ ਕਹਿਣਾ ਹੈ ਕਿ ਸੱਜਣ ਫੌਜ ਵਿੱਚ ਜਿਨਸੀ ਸ਼ੋਸ਼ਣ ਦੇ ਪੀੜਤਾਂ ਨੂੰ ਲਗਾਤਾਰ ਨਿਰਾਸ਼ ਕਰਦੇ ਰਹੇ ਹਨ।

ਓ’ਟੂਲ ਨੇ ਦੋਸ਼ ਲਗਾਇਆ ਕਿ ਸੱਜਣ ਨੇ ਕਨੇਡੀਅਨ ਲੋਕਾਂ ਨੂੰ ਆਪਣੀ ਫੌਜੀ ਸੇਵਾ ਅਤੇ ਆਸਟਰੇਲੀਆ ਤੋਂ ਲੜਾਕੂ ਜਹਾਜ਼ ਖਰੀਦਣ ਦੀ ਜ਼ਰੂਰਤ ਬਾਰੇ ਵੀ ਗੁੰਮਰਾਹ ਕੀਤਾ ਹੈ, ਅਤੇ ਉਨ੍ਹਾਂ ਸੇਵਾ ਮੁਕਤ ਵਾਈਸ-ਐਡਮਿਰਲ ਮਾਰਕ ਨੌਰਮਨ ਖਿਲਾਫ ਅਸਫਲ ਮੁਕੱਦਮਾ ਚਲਾਇਆ ਸੀ।

ਓ’ਟੂਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਗਰਮੀਆਂ ਲਈ ਸੰਸਦ ਦੇ ਖ਼ਤਮ ਹੋਣ ਤੋਂ ਪਹਿਲਾਂ ਆਖਰੀ ਦਿਨ ਮੈਂਬਰਾਂ ਨੂੰ ਸੱਜਣ ਪ੍ਰਤੀ ਆਪਣੀ ਨਿਰਾਸ਼ਾ ਜ਼ਾਹਰ ਕਰਨ ਲਈ ਮਜਬੂਰ ਕਰੇਗੀ।

ਓ’ਟੂਲ ਦਾ ਕਹਿਣਾ ਹੈ ਕਿ ਆਖਰਕਾਰ ਇਹ ਸੱਜਣ ਦੇ ਵੈਨਕੂਵਰ ਹਲਕੇ ਦੇ ਵੋਟਰਾਂ 'ਤੇ ਨਿਰਭਰ ਕਰੇਗਾ ਕਿ ਉਹ ਫੈਸਲਾ ਲੈਣ ਕਿ ਕੀ ਉਨ੍ਹਾਂ ਨੂੰ ਸੰਸਦ ਵਿਚ ਸੇਵਾ ਨਿਭਾਉਣੀ ਚਾਹੀਦੀ ਹੈ ਜਾਂ ਨਹੀਂ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link