20.39C Vancouver
ADS

Jul 17, 2020 5:22 PM -

ਕੰਜ਼ਰਵੇਟਿਵ ਮੈਂਬਰਾਂ ਵੱਲੋਂ 'ਵੀ ਚੈਰਿਟੀ' ਸਮਾਗਮਾਂ ਵਿੱਚ ਟਰੂਡੋ ਪਰਿਵਾਰ ਦੀ ਸ਼ਮੂਲੀਅਤ ਦੇ ਰਿਕਾਰਡ ਜਨਤਕ ਕਰਨ ਦੀ ਮੰਗ

Share On
tories-to-seek-trudeau-familys-speaking-records-as-another-we-probe-begins
Prime Minister Justin Trudeau speaks at We Day on Parliament Hill, in Ottawa on Sunday, July 2, 2017. A second House of Commons committee is to begin probing the aborted deal between the federal government and WE Charity to run a massive student-volunteering program. THE CANADIAN PRESS/Justin Tang

ਅੱਜ ਹਾਊਸ ਔਫ਼ ਕੌਮਨਜ਼ ਦੀ ਇੱਕ ਹੋਰ ਕਮੇਟੀ ਵੱਲੋਂ ਇਹ ਫੈਸਲਾ ਲਿਆ ਜਾਵੇਗਾ ਕਿ ਉਹਨਾਂ ਵੱਲੋਂ 'ਵੀ ਚੈਰਿਟੀ' ਮਾਮਲੇ ਦੀ ਜਾਂਚ ਕੀਤੀ ਜਾਵੇਗੀ ਕਿ ਨਹੀਂ।

ਸਰਕਾਰ ਵੱਲੋਂ 'ਵੀ ਚੈਰਿਟੀ' ਨੂੰ $912 ਮਿਲੀਅਨ ਦੀ ਲਾਗਤ ਵਾਲੇ 'ਕੈਨੇਡਾ ਸਟੂਡੈਂਟ ਸਰਵਿਸ ਗ੍ਰਾਂਟ' ਪ੍ਰੋਗਰਾਮ ਦੇ ਪ੍ਰਬੰਧਨ ਲਈ $19.5 ਮਿਲੀਅਨ ਦਾ ਠੇਕਾ ਦਿੱਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ।

ਕੌਮਨਜ਼ ਐਥਿਕਸ ਕਮੇਟੀ ਦੇ ਕੰਜ਼ਰਵੇਟਿਵ ਮੈਂਬਰਾਂ ਵੱਲੋਂ 'ਵੀ' ਦੇ ਸਮਾਗਮਾਂ 'ਤੇ ਜਸਟਿਨ ਟਰੂਡੋ, ਉਹਨਾਂ ਦੀ ਪਤਨੀ, ਮਾਂ ਅਤੇ ਭਰਾ ਵੱਲੋਂ ਦਿੱਤੇ ਗਏ ਸਾਰੇ ਭਾਸ਼ਨਾਂ ਦੇ ਰਿਕਾਰਡ ਜਨਤਕ ਕਰਨ ਦੀ ਮੰਗ ਕੀਤੀ ਜਾਣ ਦੀ ਸੰਭਾਵਨਾ ਹੈ।

'ਵੀ' ਦੇ ਮੁਤਾਬਕ ਜਸਟਿਨ ਟਰੂਡੋ ਦੀ ਮਾਂ, ਮਾਰਗਰੇਟ ਟਰੂਡੋ ਨੂੰ 2016-2020 ਦਰਮਿਆਨ ਉਹਨਾਂ ਦੇ ਭਾਸ਼ਨਾਂ ਲਈ ਭੁਗਤਾਨ ਕੀਤਾ ਗਿਆ ਪਰ ਜਸਟਿਨ ਟਰੂਡੋ ਨੂੰ ਕਦੇ ਵੀ ਕੋਈ ਭੁਗਤਾਨ ਨਹੀਂ ਹੋਇਆ।

ਕੱਲ ਕੌਮਨਜ਼ ਫ਼ਾਇਨੈਂਸ ਕਮੇਟੀ ਦੇ ਸਾਹਮਣੇ ਯੂਥ ਮਿਨਿਸਟਰ ਬਰਦੀਸ਼ ਚੱਗੜ ਨੇ ਦੱਸਿਆ ਕਿ ਇਸ ਪ੍ਰੋਗਰਾਮ ਲਈ 'ਵੀ' ਦੀ ਚੋਣ ਕਿਵੇਂ ਕੀਤੀ ਗਈ।

ਕਮੇਟੀ ਨੂੰ ਦੱਸਿਆ ਗਿਆ ਕਿ 'ਵੀ' ਵੱਲੋਂ ਸਰਕਾਰ ਨੂੰ ਕਿਸੇ ਹੋਰ ਪ੍ਰੋਗਰਾਮ ਲਈ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ ਵਿੱਚ ਬਾਅਦ ਵਿੱਚ ਤਰਮੀਮ ਕਰਕੇ, ਵਿਦਿਆਰਥੀਆਂ ਲਈ ਘੜੇ ਗਏ ਇਸ ਪ੍ਰੋਗਰਾਮ ਲਈ ਵਰਤਿਆ ਗਿਆ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link