19.02C Vancouver
ADS

Jun 11, 2026 3:55 PM - Connect Newsroom - Ramandeep Kaur with files from The Canadian Press

ਓਨਟਾਰੀਓ ਵਿੱਚ ਡਿਊਟੀ ਦੌਰਾਨ ਜ਼ਖ਼ਮੀ ਟੋਰਾਂਟੋ ਪੁਲਿਸ ਅਧਿਕਾਰੀ ਦੀ ਮੌਤ

Share On
toronto-police-officer-dies-after-being-shot-during-search-warrant-execution-in-north-york
Toronto Police Chief Myron Demkiw confirmed that the fallen officer has been identified as 43-year-old Const. Marc Pinizzotto.(Photo: The Canadian Press)

ਓਨਟਾਰੀਓ ਵਿਚ ਅੱਜ ਸਵੇਰ ਨੌਰਥ ਯੌਰਕ ਦੇ ਇੱਕ ਅਪਾਰਟਮੈਂਟ ਵਿਚ ਸਰਚ ਵਾਰੰਟ ਦੀ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਟੋਰਾਂਟੋ ਪੁਲਿਸ ਦੇ ਔਫੀਸਰ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ। ਟੋਰਾਂਟੋ ਪੁਲਿਸ ਦੇ ਚੀਫ਼ ਮਾਈਰੋਨ ਡੈਮਕਿਵ ਨੇ ਇਸ ਦੀ ਪੁਸ਼ਟੀ ਕੀਤੀ। ਮਾਰੇ ਗਏ ਔਫੀਸਰ ਦੀ ਪਛਾਣ 43 ਸਾਲਾ Const. Marc Pinizzotto ਵਜੋਂ ਹੋਈ ਹੈ।

ਇਸ ਹਫ਼ਤੇ ਵਿਚ ਓਨਟਾਰੀਓ ਵਿਚ ਇਹ ਦੂਜਾ ਪੁਲਿਸ ਔਫੀਸਰ ਹੈ ਜਿਸ ਦੀ ਡਿਊਟੀ ਦੌਰਾਨ ਮੌਤ ਹੋਈ ਹੈ, ਮੰਗਲਵਾਰ ਨੂੰ ਕਾਂਸਟੇਬਲ ਤਰੁਣ ਬਾਲੀ ਦੀ ਹਸਪਤਾਲ ਤੋਂ ਫਰਾਰ ਹੋਏ ਇੱਕ ਸ਼ੱਕੀ ਵਲੋਂ ਗੱਡੀ ਨਾਲ ਟੱਕਰ ਮਾਰੇ ਜਾਣ ਕਾਰਨ ਮੌਤ ਹੋ ਗਈ ਸੀ।

ਟੋਰਾਂਟੋ ਪੁਲਿਸ ਦੇ ਮੁਖੀ ਨੇ ਦੱਸਿਆ ਕਿ ਔਫੀਸਰ ਰਿਹਾਇਸ਼ੀ ਅਪਾਰਟਮੈਂਟ ਵਿਚ ਜਿਸ ਜਾਂਚ ਲਈ ਪਹੁੰਚੇ ਸਨ ਉਸ ਦੇ ਤਾਰ ਗ੍ਰੇਟਰ ਟੋਰਾਂਟੋ ਏਰੀਆ ਵਿਚ ਹੋਈਆਂ ਸ਼ੂਟਿੰਗਸ ਦੀਆਂ ਕਈ ਹੋਰ ਵਾਰਦਾਤਾਂ ਨਾਲ ਜੁੜੇ ਹੋਏ ਸਨ। ਇਸ ਵਿਚ ਇਸੇ ਸਾਲ ਦੇ ਸ਼ੁਰੂ ਵਿਚ ਟੋਰੌਂਟੋ ਸਥਿਤ ਅਮਰੀਕੀ ਕੌਂਸਲੇਟ 'ਤੇ ਹੋਇਆ ਹਮਲਾ ਵੀ ਸ਼ਾਮਲ ਸੀ।

Latest news

canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link