8.86C Vancouver
ADS

Apr 14, 2022 7:16 PM - The Canadian Press

ਟੋਰੌਂਟੋ 'ਚ ਡਰੱਗਸ ਦੀ ਰਿਕਾਰਡਤੋੜ ਖੇਪ ਕੀਤੀ ਜ਼ਬਤ; ਪੁਲਿਸ ਅਨੁਸਾਰ ਡਰੱਗਸ ਦੀ ਕੀਮਤ $28 ਮਿਲੀਅਨ ਤੋਂ ਵੀ ਵੱਧ

Share On
toronto-police-seize-189kg-of-cocaine-97kg-of-crystal-methamphetamine
A 29-year-old man has been charged with drug trafficking offences after Toronto police say they seized large amounts of drugs earlier this month. (Photo - Chief James Ramer)

ਟੋਰੌਂਟੋ 'ਚ ਡਰੱਗਸ ਦੀ ਰਿਕਾਰਡਤੋੜ ਖੇਪ ਜਬਤ ਕੀਤੀ ਗਈ ਹੈ।

ਮਾਮਲੇ 'ਚ ਇੱਕ 29 ਸਾਲਾ ਆਦਮੀ 'ਤੇ ਦੋਸ਼ ਲੱਗੇ ਹਨ।

ਪੁਲਿਸ ਦਾ ਕਹਿਣਾ ਹੈ ਕਿ ਕੁੱਲ 189kg ਕੋਕੇਨ ਅਤੇ 97kg ਕ੍ਰਿਸਟਲ ਮੈਥਮਫਿਟਾਮੀਨ ਜਬਤ ਕੀਤੀ ਗਈ ਹੈ ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਬਤਗੀ ਫੋਰਸ ਦੇ ਇਤਿਹਾਸ 'ਚ ਇੱਕੋ ਦਿਨ 'ਚ ਹੋਈ ਸਭ ਤੋਂ ਵੱਡੀ ਬਰਾਮਦਗੀ ਹੈ।

ਜਾਂਚ ਅਧਿਕਾਰੀਆਂ ਦਾ ਕਹਿਣਾ ਸੀ ਕਿ ਇੱਕ ਸ਼ੱਕੀ ਦੀ ਗ੍ਰਿਫਤਾਰੀ 2 ਅਪ੍ਰੈਲ ਨੂੰ ਹੋਈ ਸੀ।

ਟੋਰੌਂਟੋ ਡਾਊਨਟਾਊਨ 'ਚ ਦ ਐਸਪਲਾਂਡ ਅਤੇ ਯੌਂਗ ਸਟ੍ਰੀਟ ਦੇ ਇਲਾਕੇ 'ਚ ਸਥਿਤ ਇਮਾਰਤ 'ਚ ਅੰਡਰਗਰਾਉਂਡ ਪਾਰਕਿੰਗ 'ਚ ਇਹ ਗ੍ਰਿਫਤਾਰੀ ਹੋਈ ਦੱਸੀ ਗਈ।

ਪੁਲਿਸ ਅਨੁਸਾਰ ਗ੍ਰਿਫਤਾਰੀ ਮੌਕੇ ਸ਼ੱਕੀ ਕੋਲ 50kg ਕੋਕੇਨ ਮੌਜੂਦ ਸੀ।

ਪੁਲਿਸ ਅਨੁਸਾਰ ਸ਼ੱਕੀ ਦੇ ਘਰ ਤੋਂ $50,000 ਕੈਸ਼ ਵੀ ਬਰਾਮਦ ਕੀਤਾ ਗਿਆ।

ਪੁਲਿਸ ਚੀਫ਼ ਜੇਮਸ ਰੇਮਰ ਦਾ ਟਵੀਟ:

Great investigative work by the men and women of

@TorontoPolice

Drug Squad. This is the largest single-day seizure of drugs by our members. More than 280 kilos of cocaine and crystal methamphetamine, worth at least $28M, taken off our streets.

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link