14.63C Vancouver
ADS

Aug 28, 2024 4:28 PM - The Canadian Press

ਟੋਰਾਂਟੋ ਵਿਚ ਗ੍ਰਿਫਤਾਰ ਕੀਤੇ ਗਏ ਦਹਿਸ਼ਤਗਰਦੀ ਪਿਓ-ਪੁੱਤ ਦੇ ਮਾਮਲੇ ਵਿਚ ਜਾਂਚ ਸ਼ੁਰੂ

Share On
toronto-terror-suspect-came-to-canada-in-2018-became-citizen-last-spring
At the public safety and national security committee, LeBlanc confirmed the elder Eldidi arrived to Canada in February 2018 and made a refugee claim in June of that year.(Photo: The Canadian Press)

ਕੈਨੇਡਾ ਦੇ ਹਾਊਸ ਆਫ਼ ਕਾਮਨ ਦੀ ਨੈਸ਼ਨਲ ਸਕਿਓਰਟੀ ਕਮੇਟੀ ਨੇ ਟੋਰਾਂਟੋ ਵਿਚ ਗ੍ਰਿਫਤਾਰ ਕੀਤੇ ਗਏ ਦਹਿਸ਼ਤਗਰਦੀ ਪਿਓ-ਪੁੱਤ ਦੇ ਮਾਮਲੇ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਉਨ੍ਹਾਂ ਨੂੰ ਕੈਨੇਡਾ ਵਿਚ ਐਂਟਰੀ ਕਿਵੇਂ ਮਿਲੀ। ਇਸ ਸਬੰਧ ਵਿਚ ਕਮੇਟੀ ਸਾਹਮਣੇ ਅੱਜ ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਪੇਸ਼ ਹੋਏ ਹਨ, ਉੱਥੇ ਹੀ ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਦੇ ਕਮੇਟੀ ਸਾਹਮਣੇ ਬਾਅਦ ਦੀ ਤਰੀਕ ਵਿਚ ਪੇਸ਼ ਹੋਣ ਦੀ ਉਮੀਦ ਹੈ।

ਪੁਲਿਸ ਨੇ ਪਿਛਲੇ ਮਹੀਨੇ 62 ਸਾਲਾ ਅਹਿਮਦ ਫੂਆਦ ਮੁਸਤਫਾ ਏਲਦੀਦੀ ਅਤੇ ਉਸ ਦੇ 26 ਸਾਲਾ ਪੁੱਤ ਮੁਸਤਫਾ ਏਲਦੀਦੀ ਨੂੰ ਰਿਚਮੰਡ ਹਿੱਲ ਦੇ ਇੱਕ ਹੋਟਲ ਤੋਂ ਗ੍ਰਿਫਤਾਰ ਕੀਤਾ ਸੀ, ਇਹ ਦੋਵੇਂ ਟੋਰੌਂਟੋ ਵਿਚ ਆਈ.ਐੱਸ.ਆਈ.ਐੱਸ. ਲਈ ਹਮਲੇ ਦੀ ਸਾਜ਼ਿਸ਼ ਬਣਾ ਰਹੇ ਸਨ। 62 ਸਾਲਾ ਏਲਦੀਦੀ ਕੋਲ ਕੈਨੇਡੀਅਨ ਨਾਗਰਿਕਤਾ ਹੈ, ਜਦੋਂ ਕਿ 2015 ਵਿਚ ਉਸ ਦੇ ਕੈਨੇਡਾ ਵਿਚ ਆਉਣ ਤੋਂ ਪਹਿਲਾਂ ਉਸ ’ਤੇ ਵਿਦੇਸ਼ ਵਿਚ ਆਈ. ਐੱਸ. ਆਈ. ਐੱਸ. ਨਾਲ ਸਬੰਧਤ ਗੰਭੀਰ ਹਮਲੇ ਦਾ ਦੋਸ਼ ਸੀ।

ਕਮੇਟੀ ਜਾਣਨਾ ਚਾਹੁੰਦੀ ਹੈ ਕਿ ਮੁਲਜ਼ਮ ਸਕਿਓਰਿਟੀ ਸਕ੍ਰੀਨਿੰਗ ਤੋਂ ਕਿਵੇਂ ਬਚ ਨਿਕਲੇ। ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਨੇ ਕਿਹਾ ਸੀ ਕਿ ਸਰਕਾਰ ਇਸ ਗੱਲ ਦਾ ਵਿਚਾਰ ਕਰ ਰਹੀ ਹੈ ਕਿ ਏਲਦੀਦੀ ਦੀ ਕੈਨੇਡਾ ਦੀ ਨਾਗਰਿਕਤਾ ਰੱਦ ਕੀਤੀ ਜਾ ਸਕਦੀ ਹੈ ਜਾਂ ਨਹੀਂ। ਮਿਲਰ ਨੇ ਇਸ ਦੇ ਰਿਵਿਊ ਦੀ ਜ਼ਿੰਮੇਵਾਰੀ ਡਿਪਟੀ ਮਨਿਸਟਰ ਨੂੰ ਸੌਂਪੀ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link