18.69C Vancouver
ADS

Apr 16, 2020 10:22 PM -

ਟੋਰੌਂਟੋ ਟ੍ਰਾਂਜ਼ਿਟ ਕਮਿਸ਼ਨ: 38 ਬੱਸ ਚਾਲਕਾਂ ਨੇ ਕੋਵਿਡ-19 ਦੇ ਸੁਰੱਖਿਆ ਸੰਬੰਧੀ ਕਾਰਨਾ ਦਾ ਹਵਾਲਾ ਦੇਕੇ ਕੰਮ 'ਤੇ ਆਉਣ ਤੋਂ ਕੀਤਾ ਇਨਕਾਰ

Share On
toronto-transit-commission-says-38-of-its-bus-drivers-refused-work-over-safety-concerns
A Toronto Transit Commission bus driver wears a mask and gloves as he drives a bus in Toronto on Tuesday, April 14, 2020. The Toronto Transit Commission says 38 of its bus drivers refused work on Wednesday over safety concerns related to COVID-19. THE CANADIAN PRESS/Frank Gunn

ਟੋਰੌਂਟੋ ਟਰਾਂਜਿਟ ਕਮਿਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ 38 ਬੱਸ ਚਾਲਕਾਂ ਨੇ ਕੋਵਿਡ-19 ਦੇ ਕਾਰਨ ਸੁਰੱਖਿਆ ਸੰਬੰਧੀ ਕਾਰਨਾ ਦਾ ਹਵਾਲਾ ਦਿੰਦੇ ਹੋਏ ਕੰਮ 'ਤੇ ਆਉਣ ਤੋਂ ਇਨਕਾਰ ਕਰ ਦਿੱਤਾ ਹੈ।

ਟੀ.ਟੀ.ਸੀ. ਦੇ ਬੁਲਾਰੇ ਸਟੂਅਰਟ ਗਰੀਨ ਦਾ ਕਹਿਣਾ ਸੀ ਕਿ 5 ਚਾਲਕਾਂ ਨੇ ਨੇ ਬੁੱਧਵਾਰ ਸਵੇਰੇ ਕੰਮ 'ਤੇ ਆਉਣ ਤੋਂ ਇਨਕਾਰ ਕੀਤਾ ਸੀ, ਜਿਸਤੋਂ ਬਾਅਦ 33 ਹੋਰ ਬੱਸ ਚਾਲਕਾਂ ਨੇ ਸ਼ਾਮ ਤਕ ਕੰਮ 'ਤੇ ਆਉਣ ਤੋਂ ਇਨਕਾਰ ਕਰ ਦਿੱਤਾ।

ਮਿਨਿਸਟਰੀ ਆਫ ਲੇਬਰ ਦਾ ਕਹਿਣਾ ਸੀ ਕਿ 5 ਵਰਕਰਾਂ ਦੀ ਕੰਮ 'ਤੇ ਨਾ ਆਉਣ ਸੰਬੰਧੀ ਰਿਪੋਰਟ, ਕੰਮ ਤੋਂ ਇਨਕਾਰ ਕਰਨ ਦੀਆਂ ਲੋੜਾਂ ਦੇ ਨਾਲ ਮੇਲ ਨਹੀਂ ਖਾਂਦੀ ਸੀ ਅਤੇ ਇੰਸਪੈਕਟਰ ਵੱਲੋਂ ਕਲੇਮਸ ਸੰਬੰਧੀ ਦੂਜੇ ਦੌਰ 'ਤੇ ਗੌਰ ਕੀਤਾ ਜਾ ਰਿਹਾ ਹੈ।

ਬੁਲਾਰੇ ਦਾ ਕਹਿਣਾ ਸੀ ਕਿ ਟੀ.ਟੀ.ਸੀ. ਵੱਲੋਂ ਕਈ ਕਦਮ ਉਠਾਏ ਗਏ ਹਨ, ਜਿਸਦੇ ਨਾਲ ਕਿ ਬੱਸ ਚਾਲਕਾਂ ਲਈ ਪ੍ਰੇਸ਼ਾਨੀ ਤੋਂ ਬਚਾਅ ਰੱਖਿਆ ਜਾਵੇ।

ਇਸਦੇ ਵਿੱਚ ਬੱਸ ਦੇ ਪਿਛਲੇ ਦਰਵਾਜੇ ਤੋਂ ਬੱਸ 'ਚ ਦਾਖਿਲਾ ਬੱਸ ਚਾਲਕ ਦੇ ਨੇੜੇ ਦੀਆਂ ਸੀਟਾਂ 'ਤੇ ਬੈਠਣ ਦੀ ਇਜਾਜਤ ਨਾ ਹੋਣਾ, ਬੱਸਾਂ 'ਚ ਹੈਂਡ ਸੈਨੀਟਾਈਜਰ ਦੀ ਸੁਵਿਧਾ ਹੋਣਾ ਅਤੇ ਫਿਜੀਕਲ ਡਿਸਟੈਨਸਿੰਗ ਦਾ ਧਿਆਨ ਰੱਖਣ ਜਿਹੇ ਕਦਮ ਉਠਾਏ ਜਾਣਾ ਸ਼ਾਮਿਲ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link