7.95C Vancouver
ADS

Jun 13, 2022 9:09 PM - The Canadian Press

ਟੋਰੌਂਟੋ ਦੇ ਵੈਨ ਅਟੈਕ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਦਾ ਐਲਾਨ, 25 ਸਾਲ ਤੱਕ ਨਹੀਂ ਹੋਵੇਗਾ ਪੈਰੋਲ ਦਾ ਮੌਕਾ

Share On
toronto-van-attacker-sentenced-to-life-in-prison-with-no-parole-for-25-years
The man responsible for Toronto's deadly 2018 van attack has been sentenced to life in prison with no chance of parole for 25 years.(Photo - The Canadian Press)

ਟੋਰੌਂਟੋ 'ਚ ਸਾਲ 2018 'ਚ ਵਾਪਰੇ ਜਾਨਲੇਵਾ ਵੈਨ ਅਟੈਕ ਦੇ ਮਾਮਲੇ 'ਚ ਦੋਸ਼ੀ ਵਿਅਕਤੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ।

ਦੋਸ਼ੀ ਨੂੰ 25 ਸਾਲ ਤਕ ਪੈਰੋਲ ਦਾ ਵੀ ਮੌਕਾ ਨਹੀਂ ਹੋਵੇਗਾ।

ਐਲੇਕ ਮੀਨਾਸੀਅਨ ਨੂੰ ਕਤਲ ਦੀ ਕੋਸ਼ਿਸ਼ ਦੇ 15 ਮਾਮਲਿਆਂ ਤਹਿਤ 20 ਸਾਲ ਦੀ ਕੈਦ ਦੀ ਸਜਾ ਵੀ ਸੁਣਾਈ ਗਈ ਹੈ।

ਹਾਲਾਂਕਿ ਇਹ ਸਾਰੀ ਸਜਾ ਇੱਕ-ਦੂਜੇ ਦੇ ਬਰਾਬਰ ਭੁਗਤੀ ਜਾਵੇਗੀ।

ਇਸ ਦਾ ਅਰਥ ਹੈ ਕਿ ਦੋਸ਼ੀ ਨੂੰ ਸਾਰੇ ਕਤਲ ਦੇ ਮਾਮਲਿਆਂ 'ਚ ਵੱਖੋ-ਵੱਖਰੀ ਸਜਾ ਨਹੀਂ ਸੁਣਾਈ ਗਈ ਹੈ ਬਲਕਿ ਸਾਰੀਆਂ ਸਜਾਵਾਂ ਇੱਕੋ ਸਮੇਂ 'ਤੇ ਜਾਰੀ ਰਹਿਣਗੀਆਂ।

ਯਾਦ ਰਹੇ ਐਲੇਕ ਮੀਨਾਸੀਅਨ ਨੂੰ ਬੀਤੇ ਸਾਲ ਫਰਸਟ ਡਿਗਰੀ ਕਤਲ ਦੇ 10 ਦੋਸ਼ਾਂ 'ਚ ਦੋਸ਼ੀ ਪਾਇਆ ਗਿਆ ਸੀ।

ਇਸ ਤੋਂ ਇਲਾਵਾ ਉਸ ਨੂੰ 16 ਕਤਲ ਦੀ ਕੋਸ਼ਿਸ਼ ਦੇ ਇਲਜਾਮਾਂ 'ਚ ਦੋਸ਼ੀ ਪਾਇਆ ਗਿਆ ਸੀ।

23 ਅਪ੍ਰੈਲ 2018 ਦੇ ਹਮਲੇ 'ਚ 8 ਔਰਤਾਂ ਅਤੇ 2 ਪੁਰਸ਼ਾਂ ਦੀ ਮੌਤ ਹੋ ਗਈ ਸੀ।

ਦੋਸ਼ੀ ਨੇ ਜਾਣਬੁੱਝ ਕੇ ਇੱਕ ਵੈਨ ਨੂੰ ਸਾਈਡਵਾਕ 'ਤੇ ਚੜ੍ਹਾ ਦਿੱਤਾ ਸੀ।

ਇਸ ਘਟਨਾ ਤੋਂ 3 ਸਾਲ ਬਾਅਦ ਇੱਕ ਔਰਤ ਨੇ ਉਸੇ ਦਿਨ ਲੱਗੀਆਂ ਸੱਟਾਂ ਕਾਰਨ ਦਮ ਤੋੜ ਦਿੱਤਾ ਸੀ।

ਅੱਜ ਕੋਰਟ ਸਾਹਮਣੇ ਪੀੜਤਾਂ ਦੇ ਪਰਿਵਾਰਾਂ ਦੇ ਲੋਕਾਂ ਨੇ 'ਵਿਕਟਿਮ ਇੰਪੈਕਟ ਸਟੇਟਮੈਂਟ' ਪੜ੍ਹੇ ਸਨ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link