13.76C Vancouver
ADS

Dec 4, 2024 5:35 PM - The Canadian Press

ਕੈਨੇ਼ਡਾ ਦੀ ਮੋਸਟ ਵਾਟੰਡ ਅਪਰਾਧਿਕ ਸੂਚੀ ਵਿਚ ਪੰਜਾਬੀ ਨੌਜਵਾਨ ਦਾ ਨਾਂ ਸ਼ਾਮਲ

Share On
torture-and-amputations-dave-turmel-of-blood-family-mafia-is-most-wanted-fugitive
Turmel is wanted by Quebec City police for drug trafficking, conspiracy, and armed assault, and an award of up to $250,000 is being offered until June 3, 2025, for any information leading to his arrest.(Photo: The Canadian Press)

ਕੈਨੇਡਾ ਦੀ ਸਭ ਤੋਂ ਵੱਧ ਲੋੜੀਂਦੀ ਸੂਚੀ ਵਿਚ ਪੰਜਾਬੀ ਨੌਜਵਾਨ ਧਰਮ ਧਾਲੀਵਾਲ ਸਮੇਤ 25 ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਦੀ ਸੂਚੀ ਅਪਡੇਟ ਕੀਤੀ ਗਈ ਹੈ। ਕਿਊਬੈਕ ਦੀ ਸਟ੍ਰੀਟ ਗੈਂਗ ਬਲੱਡ ਫੈਮਿਲੀ ਮਾਫੀਆ ਦੇ ਸਰਗਨਾ ਅਤੇ ਉਸ ਦੇ ਸਾਥੀ ਨੂੰ ਇਸ ਤਾਜ਼ਾ ਲਿਸਟ ਵਿਚ ਟੌਪ ’ਤੇ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਸਬੰਧ ਵਿਚ ਸੂਚਨਾ ਦੇਣ ਵਾਲੇ ਲਈ $250,000 ਤੱਕ ਦੇ ਇਨਾਮ ਦੀ ਪੇਸ਼ਕਸ਼ ਕੀਤੀ ਗਈ ਹੈ।

ਉਥੇ ਹੀ, ਧਰਮ ਧਾਲੀਵਾਲ ਪੀਲ ਪੁਲਿਸ ਵਲੋਂ ਵਾਂਟੇਡ ਹੈ, ਉਸ ਦੀ ਗ੍ਰਿਫਤਾਰੀ ਕਰਵਾਉਣ ਵਾਲੇ ਲਈ $50,000 ਤੱਕ ਦੇ ਇਨਾਮ ਦੀ ਘੋਸ਼ਣਾ ਕੀਤੀ ਗਈ ਹੈ। ਧਾਲੀਵਾਲ ਹਾਲਾਂਕਿ ਪਹਿਲਾਂ ਤੋਂ ਕੈਨੇਡਾ ਦੀ ਸਭ ਤੋਂ ਵੱਧ ਲੋੜੀਂਦੀ ਸੂਚੀ ਵਿਚ ਹੈ।

ਉਹ 21 ਸਾਲਾ ਪਵਨਪ੍ਰੀਤ ਕੌਰ ਦੇ ਕਤਲ ਮਾਮਲੇ ਵਿਚ ਫਰਾਰ ਚੱਲ ਰਿਹਾ ਹੈ। ਪਵਨਪ੍ਰੀਤ ਕੌਰ ਦਾ 3 ਦਸੰਬਰ 2022 ਨੂੰ ਮਿਸਿਸਾਗਾ ਦੇ ਪੈਟਰੋ ਗੈਸ ਸਟੇਸ਼ਨ ਵਿਖੇ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ।

ਇਸ ਘਟਨਾ ਨੂੰ ਉਸ ਰਾਤ ਕਰੀਬ 10.40 ਵਜੇ ਅੰਜਾਮ ਦਿੱਤਾ ਗਿਆ ਸੀ। ਪਵਨਪ੍ਰੀਤ ਉਸ ਗੈਸ ਸਟੇਸ਼ਨ ’ਤੇ ਕੰਮ ਕਰਦੀ ਸੀ। ਪੀਲ ਪੁਲਿਸ ਨੇ ਇਹ ਵੀ ਕਿਹਾ ਸੀ ਕਿ ਜੋ ਕੋਈ ਵੀ ਧਰਮ ਧਾਲੀਵਾਲ ਦੀ ਮਦਦ ਕਰੇਗਾ ਜਾਂ ਪਨਾਹ ਦਵੇਗਾ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link