8.15C Vancouver
ADS

May 16, 2022 10:07 PM - The Canadian Press

ਕੰਜ਼ਰਵੇਟਿਵ ਪਾਰਟੀ ਦੀ ਲੀਡਰਸ਼ਿਪ ਦੌੜ 'ਚ ਸ਼ਾਮਿਲ ਪੀਅਰ ਪੌਲੀਐਵਰ ਨੇ 'ਵਾਈਟ ਰਿਪਲੇਸਮੈਂਟ ਥਿਊਰੀ' ਦੀ ਕੀਤੀ ਨਿਖੇਧੀ

Share On
tory-leadership-candidate-pierre-poilievre-denounces-white-replacement-theory
Conservative leadership candidate Pierre Poilievre is denouncing the so-called ``white replacement theory'' that is fuelling racism in the US. (Photo - The Canadian Press)

ਕੰਜ਼ਰਵੇਟਿਵ ਪਾਰਟੀ ਦੀ ਲੀਡਰਸ਼ਿਪ ਦੌੜ 'ਚ ਸ਼ਾਮਿਲ ਪੀਅਰ ਪੌਲੀਐਵਰ ਨੇ ਤਥਾਕਥਿਤ 'ਵਾਈਟ ਰਿਪਲੇਸਮੈਂਟ ਥਿਊਰੀ' ਦੀ ਨਿੰਦਿਆ ਕੀਤੀ ਹੈ।

ਇਸ ਥਿਊਰੀ ਕਾਰਨ ਅਮਰੀਕਾ 'ਚ ਨਸਲਵਾਦ ਦਾ ਮਸਲਾ ਭਖਿਆ ਹੋਇਆ ਹੈ।

ਪੀਅਰ ਪੌਲੀਐਵਰ ਨੇ ਇਸ ਥਿਊਰੀ ਨੂੰ ਮਾੜੀ ਅਤੇ ਨਿਰਾਸ਼ਾਜਨਕ ਹੇਟ ਮੌਂਗਰਿੰਗ ਯਾਨੀ ਕਿ ਨਫਰਤ ਫੈਲਾਉਣ ਵਾਲੀ ਥਿਊਰੀ ਕਰਾਰ ਦਿੱਤਾ ਹੈ।

ਇੱਕ ਬਿਆਨ 'ਚ ਉਨ੍ਹਾਂ ਬਫਲੋ 'ਚ ਵਾਪਰੀ ਮਾਸ ਸ਼ੂਟਿੰਗ ਦੀ ਵਾਰਦਾਤ ਨੂੰ ਵੀ ਮੰਦਭਾਗੀ ਅਤੇ ਦੁਖਦਾਈ ਦੱਸਿਆ।

ਇਸ ਘਟਨਾ 'ਚ 10 ਲੋਕਾਂ ਦੀ ਮੌਤ ਹੋ ਗਈ ਹੈ ਜਿਸ 'ਚ ਬਹੁਤੇ ਪੀੜਤ ਸਿਆਹ ਰੰਗ ਦੇ ਲੋਕ ਸਨ।

ਅਮਰੀਕਾ 'ਚ ਕਨੂੰਨ ਏਜੈਂਸੀਆਂ ਵੱਲੋਂ ਇਸ ਘਟਨਾ ਦੀ ਜਾਂਚ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਸ਼ੂਟਰ ਦੇ ਔਨਲਾਈਨ ਪੋਸਟ ਦਰਸ਼ਾਉਂਦੇ ਸਨ ਕਿ ਅਮਰੀਕਾ 'ਚ ਗੋਰੇ ਲੋਕਾਂ ਦਾ ਪ੍ਰਭਾਵ ਘਟਾਉਣ ਲਈ ਨੌਨ-ਵਾਈਟ ਇਮੀਗ੍ਰੈਂਟਸ ਲਈ ਦਰਵਾਜੇ ਖੋਲ੍ਹੇ ਜਾ ਰਹੇ ਹਨ।

ਯਾਦ ਰਹੇ ਪੀਅਰ ਪੌਲੀਐਵਰ ਨੇ ਇਸ ਥਿਊਰੀ ਦੀ ਨਿੰਦਿਆ ਉਸ ਵੇਲੇ ਕੀਤੀ ਹੈ, ਜਦ ਲੀਡਰਸ਼ਿਪ ਦੌੜ 'ਚ ਸ਼ਾਮਿਲ ਪੈਟਰਿਕ ਬਰਾਊਨ ਨੇ ਇੱਕ ਟਵੀਟ ਕਰ ਆਖਿਆ ਸੀ ਕਿ ਫਰਵਰੀ 'ਚ ਕੈਨੇਡਾ ਵਿੱਚ ਹੋਏ 'ਫਰੀਡਮ ਕਾਨਵਾਈ' ਪ੍ਰਦਰਸ਼ਨਾਂ ਦੌਰਾਨ ਇਸ ਦੇ ਪ੍ਰਬੰਧਕ ਪੈਟ ਕਿੰਗ ਨੇ ਇਸ ਥਿਊਰੀ ਨੂੰ ਔਨਲਾਈਨ ਢੰਗ ਨਾਲ ਫੈਲਾਇਆ ਸੀ।

ਪੌਲੀਐਵਰ ਨੇ ਇਸ ਪ੍ਰਦਰਸ਼ਨ ਦੇ ਹੱਕ 'ਚ ਆਵਾਜ਼ ਚੁੱਕੀ ਸੀ।

ਪੈਟਰਿਕ ਬਰਾਊਨ ਨੇ ਪੌਲੀਐਵਰ ਨੂੰ ਕਿਹਾ ਕਿ ਇਸ ਹਮਲੇ ਤੇ ਥਿਊਰੀ ਦੀ ਨਿੰਦਿਆ ਕੀਤੀ ਜਾਵੇ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link