Apr 23, 2020 1:14 AM -

ਕੈਨੇਡਾ ਵਿੱਚ ਕੋਰੋਨਾ ਵਾਇਰਸ ਨਾਲ ਜੁੜੇ ਕੁੱਲ ਮਾਮਲੇ, 40,000 ਤੋਂ ਪਾਰ ਪਹੁੰਚ ਗਏ ਹਨ।
ਪੀੜਤ ਲੋਕਾਂ ਦੀ ਗਿਣਤੀ 40,190 ਹੋ ਗਈ ਹੈ।
ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 12,245 ਤਕ ਪਹੁੰਚ ਗਈ ਹੈ।
ਬੀ.ਸੀ. 'ਚ ਪੀੜਤਾਂ ਦੀ ਗਿਣਤੀ 1,795 ਹੋ ਚੁੱਕੀ ਹੈ।
ਬੀ.ਸੀ. 'ਚ ਇਸ ਵਾਇਰਸ ਕਾਰਨ 90 ਲੋਕਾਂ ਦੀ ਜਾਨ ਵੀ ਚਲੀ ਗਈ ਹੈ।
ਬੁੱਧਵਾਰ ਦੁਪਹਿਰ ਤਕ ਦੇ ਅੰਕੜਿਆਂ ਅਨੁਸਾਰ, ਕਿਊਬੈਕ 'ਚ ਪੀੜਤਾਂ ਦੀ ਗਿਣਤੀ 20,965 ਹੋ ਗਈ ਹੈ।
ਇਸਤੋਂ ਅਲਾਵਾ ਐਲਬਰਟਾ 'ਚ 3,401, ਸਸਕੈਚਵਿਨ ਵਿੱਚ 326, ਮੈਨੀਟੋਬਾ 'ਚ 257, ਨਿਊ ਬਰੰਸਵਿਕ 'ਚ 118, ਨੋਵਾ ਸਕੌਸ਼ੀਆ 'ਚ 772, ਪੀ.ਈ.ਆਈ. 'ਚ 26, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 256 ਮਾਮਲੇ ਸਾਹਮਣੇ ਆ ਚੁੱਕੇ ਹਨ।
ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਹਨ।
ਜਦਕਿ ਚੰਗੀ ਖਬਰ ਇਹ ਹੈ ਕਿ, ਹੁਣ ਤਕ 13,986 ਲੋਕਾਂ ਦੇ ਇਸ ਵਾਇਰਸ ਤੋਂ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।
ਦੇਸ਼ ਵਿੱਚ ਕੁਲ 1,974 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।




