13.08C Vancouver
ADS

Apr 8, 2024 3:17 PM - The Canadian Press

ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵਿਚ ਅੱਜ ਕਈ ਥਾਈਂ ਲੱਗ ਰਿਹੈ ਸੂਰਜ ਗ੍ਰਹਿਣ

Share On
total-solar-eclipse-set-to-fall-over-canada
A total solar eclipse is set to fall over parts of eastern and central Canada today, prompting massive crowds to gather in its path for a chance to catch a glimpse of the rare celestial event. (Photo: The Canadian Press)

ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵਿਚ ਅੱਜ ਕਈ ਥਾਈਂ ਪੂਰਾ ਸੂਰਜ ਗ੍ਰਹਿਣ ਲੱਗ ਰਿਹਾ ਹੈ। ਕੈਨੇਡਾ ਵਿਚ ਇਹ ਮੁੱਖ ਤੌਰ ’ਤੇ ਓਨਟਾਰੀਓ, ਕਿਊਬਿਕ, ਨਿਊ ਬਰੰਜ਼ਵਿਕ, ਪਿ੍ਰੰਸ ਐਡਵਰਡ ਆਈਲੈਂਡ, ਨਵੋਾ ਸਕੋਸ਼ੀਆ ਅਤੇ ਨਿਊਫਾਊਂਡਲੈਂਡ ਅਤੇ ਲੈਬਰਾਡੋਰ ਦੇ ਹਿੱਸਿਆਂ ਵਿਚ ਹੋ ਰਿਹਾ ਹੈ। ਇਹ ਖਗੋਲੀ ਘਟਨਾ ਅਗਲੇ 20 ਸਾਲਾਂ ਤੱਕ ਕੈਨੇਡਾ ਵਿਚ ਦੁਬਾਰਾ ਨਹੀਂ ਹੋਵੇਗੀ।

ਕੈਨੇਡੀਅਨ ਸਪੇਸ ਏਜੰਸੀ ਨੇ ਚਿਤਾਵਨੀ ਦਿੱਤੀ ਹੈ ਕਿ ਪੂਰੇ ਸੂਰਜ ਗ੍ਰਹਿਣ ਦੌਰਾਨ ਸੂਰਜ ਵੱਲ ਸਿੱਧਾ ਦੇਖਣਾ ਅੱਖਾਂ ਦੀ ਰੌਸ਼ਨੀ ਲਈ ਗੰਭੀਰ ਹੋ ਸਕਦਾ ਹੈ। ਇਹ ਸਦੀ ਦਾ ਹਾਲਾਂਕਿ, ਸਭ ਤੋਂ ਲੰਮਾ ਸੂਰਜ ਗ੍ਰਹਿਣ ਹੋਵੇਗਾ ਪਰ ਨਿਆਗਰਾ ਫਾਲਸ, ਕਿੰਗਸਟਨ, ਮਾਂਟਰੀਅਲ ਅਤੇ ਨਿਊ ਬਰੰਜ਼ਵਿਕ ਦਾ ਸ਼ਹਿਰ ਫਰੈਡਰਿਕਟਨ ਪੂਰਣ ਸੂਰਜ ਗ੍ਰਹਿਣ ਦੀ ਗਵਾਹੀ ਭਰਨ ਵਾਲੇ ਹਨ, ਜਿੱਥੇ ਦੁਪਹਿਰ ਸਮੇਂ ਲਗਭਗ ਸਾਢੇ ਤਿੰਨ ਮਿੰਟ ਤੱਕ ਹਨ੍ਹੇਰਾ ਹੋਵੇਗਾ। ਪੱਛਮੀ ਕੈਨੇਡਾ ਵਿਚ ਅੰਸ਼ਿਕ ਗ੍ਰਹਿਣ ਦਿਖਾਈ ਦੇਵੇਗਾ।

ਗੌਰਤਲਬ ਹੈ ਕਿ ਕੈਨੇਡਾ ਨੇ ਆਖਰੀ ਵਾਰ 10 ਜੂਨ, 2021 ਨੂੰ ਅੰਸ਼ਕ ਸੂਰਜ ਗ੍ਰਹਿਣ ਦੇਖਿਆ ਸੀ, ਉਸ ਦੌਰਾਨ ਸੂਰਜ ਦੇ ਲਗਭਗ 80 ਫੀਸਦੀ ਹਿੱਸੇ ਨੂੰ ਗ੍ਰਹਿਣ ਲੱਗਾ ਸੀ। ਕੈਨੇਡਾ ਵਿਚ ਦਿਖਾਈ ਦੇਣ ਵਾਲਾ ਅਗਲਾ ਪੂਰਣ ਗ੍ਰਹਿਣ 23 ਅਗਸਤ, 2044 ਨੂੰ ਹੋਵੇਗਾ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link