12.75C Vancouver
ADS

Nov 14, 2024 5:26 AM - Connect Newsroom

ਬਾਰਡਰਾਂ ਦੇ ਮੁੱਦੇ ’ਤੇ ਅਮਰੀਕਾ ਨਾਲ ਅੱਗੇ ਸਖਤ ਗੱਲਬਾਤ ਹੋਵੇਗੀ: ਮਾਰਕ ਮਿਲਰ

Share On
tough-talks-expected-with-the-us-on-border-issues-mark-miller
Homan has stated that the Canada-US border is highly sensitive in terms of national security and that it will require tough conversations with Canada. (Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਨੇ ਮੰਨਿਆ ਹੈ ਕਿ ਬਾਰਡਰਾਂ ਦੇ ਮੁੱਦੇ ’ਤੇ ਅਮਰੀਕਾ ਨਾਲ ਅੱਗੇ ਸਖਤ ਗੱਲਬਾਤ ਹੋਵੇਗੀ। ਮਿਲਰ ਨੇ ਇਹ ਟਿੱਪਣੀ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਬਾਰਡਰ ਮਿਨਿਸਟਰ ਚੁਣੇ ਗਏ ਟੌਮ ਹੋਮਨ ਦੇ ਬਿਆਨ ਨਾਲ ਸਹਿਮਤੀ ਜਤਾਉਂਦੇ ਹੋਏ ਕੀਤੀ।

ਦਰਅਸਲ, ਹੋਮਨ ਨੇ ਕਿਹਾ ਹੈ ਕਿ ਕੈਨੇਡਾ-ਅਮਰੀਕਾ ਸਰਹੱਦ ਰਾਸ਼ਟਰੀ ਸੁਰੱਖਿਆ ਦੇ ਲਿਹਾਜ ਨਾਲ ਬੇਹੱਦ ਸੰਵੇਦਨਸ਼ੀਲ ਹੈ ਜਿਸ ਨਾਲ ਉਹ ਨਜਿੱਠਣਾ ਚਾਹੁੰਦੇ ਹਨ ਅਤੇ ਇਸ ਸਬੰਧ ਵਿਚ ਕੈਨੇਡਾ ਨਾਲ ਸਖ਼ਤ ਗੱਲਬਾਤ ਹੋਵੇਗੀ। ਹਾਲ ਹੀ ਦੇ ਸਾਲਾਂ ਵਿਚ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖ਼ਲ ਹੋਣ ਦੀਆਂ ਘਟਨਾਵਾਂ ਵਧੀਆਂ ਹਨ।

ਹੋਮਨ ਦਾ ਕਹਿਣਾ ਹੈ ਕਿ ਇਹ ਅਮਰੀਕਾ ਦੀ ਨੈਸ਼ਨਲ ਸਕਿਓਰਿਟੀ ਲਈ ਖ਼ਤਰਾ ਹੈ ਅਤੇ ਉਹ ਵਾਈਟ ਹਾਊਸ ਵਿਚ ਆਉਂਦੇ ਹੀ ਇਸ ਨਾਲ ਨਜਿੱਠਣਗੇ। ਉੱਥੇ ਹੀ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਮਿਲਰ ਨੇ ਕਿਹਾ ਕਿ ਕੈਨੇਡਾ ਉਨ੍ਹਾਂ ਲੋਕਾਂ ’ਤੇ ਕਾਰਵਾਈ ਕਰ ਰਿਹਾ ਹੈ ਜੋ ਗਲਤ ਤਰੀਕੇ ਨਾਲ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹਨ।

ਗੌਰਤਲਬ ਹੈ ਕਿ ਟਰੰਪ ਵਲੋਂ ਉੱਤਰੀ ਅਤੇ ਦੱਖਣੀ ਸਰਹੱਦਾਂਦੀ ਦੇਖਰੇਖ ਲਈ ਚੁਣੇ ਗਏ ਹੋਮਨ ਸਾਬਕਾ ਇਮੀਗ੍ਰੇਸ਼ਨ ਅਤੇਕਸਟਮ ਇਨਫੋਰਸਮੈਂਟ ਡਾਇਰੈਕਟਰ ਹਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link