12.66C Vancouver
ADS

Nov 19, 2024 6:41 PM - The Canadian Press

ਟੋਇਟਾ ਹਾਈਲੈਂਡਰ 2023 ਵਿੱਚ ਸਭ ਤੋਂ ਵੱਧ ਚੋਰੀ ਹੋਏ ਵਾਹਨਾਂ ਦੀ ਸੂਚੀ ਵਿੱਚ ਸਿਖਰ 'ਤੇ

Share On
toyota-highlander-tops-list-of-most-stolen-vehicles-in-2023-équité-association
The Dodge Ram 1500 series, Lexus RX Series, Honda CR-V and Toyota RAV4 followed the Highlander for being the most frequently stolen vehicles on the list.(Photo: The Canadian Press)

ਕੈਨੇਡਾ ਵਿਚ ਸਭ ਤੋਂ ਵੱਧ ਚੋਰੀ ਹੋਣ ਵਾਲੀਆਂ ਟੌਪ-10 ਕਾਰਾਂ ਵਿਚ ਟੋਇਟਾ ਹਾਈਲੈਂਡਰ ਮੁੱਖ ਨਿਸ਼ਾਨਾ ਬਣ ਰਹੀ ਹੈ, ਇਸ ਦਾ ਖੁਲਾਸਾ ਬੀਮਾ ਅਪਰਾਧ ਅਤੇ ਧੋਖਾਧੜੀ ਰੋਕਥਾਮ ਸਮੂਹ ਨੇ ਕੀਤਾ ਹੈ। ਇਹ ਇੱਕ ਗੈਰ-ਮੁਨਾਫ਼ਾ ਸੰਸਥਾ ਇਕੁਇਟੀ ਐਸੋਸੀਏਸ਼ਨ ਹੈ। ਇਸ ਨੇ 2023 ਵਿਚ ਚੋਰੀ ਹੋਈਆਂ ਟੌਪ-10 ਕਾਰਾਂ ਦੇ ਅੰਕੜੇ ਜਾਰੀ ਕੀਤੇ ਹਨ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਇਸ ਲਿਸਟ ਵਿਚ ਸਭ ਤੋਂ ਟੌਪ ’ਤੇ ਟੋਇਟਾ ਹਾਈਲੈਂਡਰ ਹੈ, ਜਿਸ ਨੇ ਲਗਾਤਾਰ ਦੋ ਸਾਲਾਂ ਤੱਕ ਕੈਨੇਡਾ ਵਿਚ ਸਭ ਤੋਂ ਵੱਧ ਚੋਰੀ ਹੋਣ ਵਾਲੀ ਕਾਰ ਦੇ ਰੂਪ ਵਿਚ ਹੌਂਡਾ ਸੀਆਰ-ਵੀ ਨੂੰ ਪਛਾੜ ਦਿੱਤਾ ਹੈ। ਹੌਂਡਾ ਸੀਆਰ-ਵੀ ਹੁਣ ਚੌਥੇ ਨੰਬਰ ’ਤੇ ਖਿਸਕ ਗਈ ਹੈ।

ਇਸ ਲਿਸਟ ਵਿਚ ਸਭ ਤੋਂ ਵੱਧ ਅਕਸਰ ਚੋਰੀ ਹੋਣ ਵਾਲੇ ਹੋਰ ਵਾਹਨਾਂ ਵਿਚ ਡੋਜ ਰਾਮ 1500 ਸੀਰੀਜ਼ ਟਰੱਕ ਦੂਜੇ ਨੰਬਰ ’ਤੇ ਹਨ, ਇਸ ਤੋਂ ਬਾਅਦ ਲੈਕਸਸ ਆਰਐਕਸ ਸੀਰੀਜ਼, ਹੌਂਡਾ ਸੀਆਰ-ਵੀ ਅਤੇ ਟੋਇਟਾ ਆਰ.ਏ.ਵੀ.ਫਾਰ ਹਨ।

ਇਹ ਵਾਹਨ 2019 ਅਤੇ ਉਸ ਤੋਂ ਉਪਰਲੇ ਮਾਡਲ ਦੇ ਸਨ। ਗੌਰਤਲਬ ਹੈ ਕਿ 2024 ਵਿਚ ਕੈਨੇਡਾ ਵਿਚ ਕਾਰਾਂ ਦੀ ਚੋਰੀ ਵਿਚ ਕਮੀ ਆਈ ਹੈ ਕਿਉਂਕਿ ਕੈਨੇਡਾ ਨੇ ਇਸ ਸਾਲ ਦੇ ਸ਼ੁਰੂ ਵਿਚ ਆਟੋ ਚੋਰੀ ਦਾ ਮੁਕਾਬਲਾ ਕਰਨ ਲਈ ਇੱਕ ਰਾਸ਼ਟਰੀ ਕਾਰਜ ਯੋਜਨਾ ਦਾ ਐਲਾਨ ਕੀਤਾ ਸੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link