13.97C Vancouver
ADS

Aug 14, 2024 6:34 PM - The Canadian Press

ਕੈਨੇਡੀਅਨ ਸਾਫਟਵੁੱਡ ਲੱਕੜ ’ਤੇ ਅਮਰੀਕਾ ਨੇ ਇੰਪੋਰਟ ਡਿਊਟੀ ਵਧਾ ਕੇ ਕੀਤੀ ਦੁੱਗਣੀ

Share On
trade-minister-criticizes-higher-u-s-softwood-lumber-duties-as-unfair-unwarranted
Minister Mary Ng says the U.S. has significantly increased duties on softwood lumber from Canada, from 8.05 per cent to 14.54 per cent.(Photo: The Canadian Press)

ਕੈਨੇਡੀਅਨ ਸਾਫਟਵੁੱਡ ਲੱਕੜ ’ਤੇ ਅਮਰੀਕਾ ਨੇ ਇੰਪੋਰਟ ਡਿਊਟੀ ਵਧਾ ਕੇ ਲਗਭਗ ਦੁੱਗਣੀ ਕਰ ਦਿੱਤੀ ਹੈ, ਜਿਸ ਨਾਲ ਸਾਫਟਵੁੱਡ ਇੰਡਸਟਰੀ ਨੂੰ ਵੱਡਾ ਝਟਕਾ ਲੱਗਣ ਦੇ ਆਸਾਰ ਹਨ। ਅਮਰੀਕਾ ਨੇ ਕੈਨੇਡੀਅਨ ਸਾਫਵੁੱਡ ਲੰਬਰ ’ਤੇ ਟੈਰਿਫ 14.54 ਫੀਸਦੀ ਕਰ ਦਿੱਤਾ ਹੈ, ਪਹਿਲਾਂ ਇਹ 8.05 ਫੀਸਦੀ ਸੀ। ਕੈਨੇਡਾ ਦੀ ਨਿਰਯਾਤ ਤਰੱਕੀ ਤੇ ਅੰਤਰਰਾਸ਼ਟਰੀ ਵਪਾਰ ਮੰਤਰੀ ਮੈਰੀ ਐਨ.ਜੀ ਨੇ ਇਸ ਨੂੰ ਨਿਰਾਸ਼ਾਜਨਕ ਤੇ ਬੇਇਨਸਾਫ਼ੀ ਕਦਮ ਕਰਾਰ ਦਿੱਤਾ।

ਐਨ.ਜੀ. ਨੇ ਕਿਹਾ ਕਿ ਇਸ ਨਾਲ ਦੋਵੇਂ ਪਾਸੇ ਦੇ ਖ਼ਪਤਕਾਰ ਅਤੇ ਉਤਪਾਦਕ ਨੁਕਸਾਨ ਪਹੁੰਚੇਗਾ ਤੇ ਨਾਲ ਹੀ ਇਹ ਵਰਕਰ ’ਤੇ ਨਾਕਾਰਤਮਕ ਪ੍ਰਭਾਵ ਪਾਵੇਗਾ। ਬਿ੍ਰਟਿਸ਼ ਕੋਲੰਬੀਆ ਦੇ ਜੰਗਲਾਤ ਮੰਤਰੀ ਬਰੂਸ ਰਾਲਸਟਨ ਨੇ ਵੀ ਅਮਰੀਕਾ ਦੇ ਵਣਜ ਵਿਭਾਗ ਦੇ ਫੈਸਲੇ ਦੀ ਆਲੋਚਨਾ ਕੀਤੀ। ਉਥੇ ਹੀ, ਬੀ.ਸੀ. ਲੰਬਰ ਟਰੇਡ ਕੌਂਸਲ ਨੇ ਕਿਹਾ ਕਿ ਇਸ ਤੋਂ ਬੁਰਾ ਸਮਾਂ ਹੋਰ ਨਹੀਂ ਹੋ ਸਕਦਾ ਕਿਉਂਕਿ ਇੰਡਸਟਰੀ ਪਹਿਲਾਂ ਹੀ ਚੁਣੌਤੀਪੂਰਨ ਸਥਿਤੀਆਂ ਦਾ ਸਾਹਮਣਾ ਕਰ ਰਹੀ ਹੈ।

ਕੌਂਸਲ ਮੁਤਾਬਕ, ਅਮਰੀਕਾ ਦੇ ਇੰਪੋਰਟ ਡਿਊਟੀ ਵਧਾਉਣ ਨਾਲ ਨਿਰਮਾਣ ਕਾਰਜ, ਨੌਕਰੀਆਂ ਅਤੇ ਸੂਬੇ ਦੀਆਂ ਆਸਪਾਸ ਦੀਆਂ ਕਮਿਊਨਿਟੀ ’ਤੇ ਨੈਗੇਟਿਵ ਇੰਪੈਕਟ ਪਵੇਗਾ। ਮੰਤਰੀ ਮੈਰੀ ਐਨ.ਜੀ. ਨੇ ਕਿਹਾ ਕਿ ਸਾਫਵੁੱਡ ਲੰਬਰ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਦਾ ਸਥਾਈ ਹੱਲ ਲੱਭਣਾ ਕੈਨੇਡਾ ਅਤੇ ਅਮਰੀਕਾ ਦੋਵਾਂ ਦੇ ਹਿੱਤ ਵਿਚ ਹੋਵੇਗਾ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link