9.97C Vancouver
ADS

Nov 16, 2023 6:47 PM - The Canadian Press

ਭਾਰਤ ਨਾਲ ਵਪਾਰਕ ਗੱਲਬਾਤ ਨਿੱਝਰ ਦੇ ਮਾਮਲੇ ਦੀ ਜਾਂਚ 'ਚ ਸਹਿਯੋਗ ਤੋਂ ਬਾਅਦ ਹੋਵੇਗੀ : ਮੈਰੀ ਇੰਗ

Share On
trade-talks-wont-resume-until-india-co-operates-in-nijjar-case-investigation-mary-ng
External Affairs Minister S. Jaishankar said in a recent statement that India is not denying the investigation but Canada has not provided evidence that Indian agents were involved in the murder. (Photo: The Canadian Press)

ਕੈਨੇਡਾ-ਭਾਰਤ ਦੇ ਰਿਸ਼ਤੇ ਜਲਦ ਪਟੜੀ 'ਤੇ ਨਹੀਂ ਪਰਤਣ ਵਾਲੇ ਵਪਾਰ ਮੰਤਰੀ ਮੈਰੀ ਇੰਗ ਦਾ ਕਹਿਣਾ ਹੈ ਕਿ ਕੈਨੇਡਾ ਉਦੋਂ ਤੱਕ ਭਾਰਤ ਨਾਲ ਵਪਾਰਕ ਗੱਲਬਾਤ ਮੁੜ ਸ਼ੁਰੂ ਨਹੀਂ ਕਰੇਗਾ ਜਦੋਂ ਤੱਕ ਨਰਿੰਦਰ ਮੋਦੀ ਦੀ ਸਰਕਾਰ ਸਰੀ ਵਿੱਚ ਕਤਲ ਕੀਤੇ ਗਏ ਹਰਦੀਪ ਸਿੰਘ ਨਿੱਝਰ ਦੇ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਨਹੀਂ ਕਰਦੀ।

ਮੈਰੀ ਇੰਗ ਨੇ ਇਹ ਟਿੱਪਣੀ ਸੈਨ ਫ੍ਰਾਂਸਿਸਕੋ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤੀ, ਜਿੱਥੇ ਉਹ ਪੀ. ਐੱਮ. ਟਰੂਡੋ ਨਾਲ ਏਸ਼ੀਆ ਪੈਸਿਫ਼ਿਕ ਐਕੇਨੌਮਿਕ ਕੌਪਰੇਸ਼ਨ ਸਮਿਟ ਲਈ ਗਏ ਹਨ।

ਗੌਰਤਲਬ ਹੈ ਕਿ ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਮਗਰੋਂ ਸਤੰਬਰ ਵਿਚ ਭਾਰਤ ਨਾਲ ਵਪਾਰਕ ਗੱਲਬਾਤ ਰੋਕ ਦਿੱਤੀ ਸੀ।

ਨਿੱਝਰ ਦਾ 18 ਜੂਨ ਨੂੰ ਸਰੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਪੀ. ਐੱਮ. ਟਰੂਡੋ ਨੇ ਭਾਰਤ ਵਿੱਚ G20 ਸਮਿਟ ਦੌਰਾਨ ਪ੍ਰਾਈਵੇਟ ਵਿੱਚ ਵੀ ਇਹ ਮੁੱਦਾ ਉਠਾਇਆ ਸੀ।

18 ਸਤੰਬਰ ਨੂੰ ਉਨ੍ਹਾਂ ਨੇ ਹਾਊਸ ਆਫ ਕਾਮਨਜ਼ ਵਿੱਚ ਸਿੱਧੇ ਤੌਰ 'ਤੇ ਇਸ ਕਤਲ ਪਿੱਛੇ ਭਾਰਤ ਸਰਕਾਰ ਦੇ ਏਜੰਟਸ ਦਾ ਹੱਥ ਹੋਣ ਦੇ ਦੋਸ਼ ਲਗਾਏ ਸਨ।

ਭਾਰਤ ਇਨ੍ਹਾਂ ਦੋਸ਼ਾਂ ਨੂੰ ਨਾਕਾਰ ਰਿਹਾ ਹੈ।

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਤਾਜ਼ਾ ਬਿਆਨ ਵਿੱਚ ਕਿਹਾ ਕਿ ਭਾਰਤ ਜਾਂਚ ਤੋਂ ਇਨਕਾਰ ਨਹੀਂ ਕਰ ਰਿਹਾ ਪਰ ਕੈਨੇਡਾ ਨੇ ਇਸ ਕਤਲ ਵਿੱਚ ਭਾਰਤੀ ਏਜੰਟਸ ਸ਼ਾਮਲ ਹੋਣ ਦੇ ਸਬੂਤ ਨਹੀਂ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ 'ਤੇ ਹਮਲਾ ਹੋਇਆ ਅਤੇ ਡਿਪਲੋਮੈਟਸ ਨੂੰ ਧਮਕੀਆਂ ਦਿੱਤੀਆਂ ਗਈਆਂ ਤਾਂ ਕੈਨੇਡਾ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link