11.71C Vancouver
ADS

Aug 6, 2025 7:58 PM - Connect Newsroom

ਸਰੀ ਪੁਲਿਸ ਸਰਵਿਸ ਦੀ ਗੈਂਗ ਕ੍ਰਾਈਮ ਯੂਨਿਟ ਨੇ ਲੋਡ ਕੀਤੀ ਹੈਂਡਗਨ ਸਮੇਤ ਡਰਾਈਵਰ ਨੂੰ ਕੀਤਾ ਗ੍ਰਿਫਤਾਰ

Share On
traffic-stop-leads-to-gun-seizure
At approximately 11:30 pm on August 5, 2025, SPS GCU officers were patrolling in the area of 64 Avenue and 126 Street when they conducted a traffic stop of a vehicle.

ਸਰੀ ਪੁਲਿਸ ਸਰਵਿਸ ਦੀ ਗੈਂਗ ਕ੍ਰਾਈਮ ਯੂਨਿਟ ਨੇ ਕੱਲ੍ਹ ਦੇਰ ਰਾਤ ਇੱਕ ਲੋਡ ਕੀਤੀ ਹੈਂਡਗਨ ਸਮੇਤ ਡਰਾਈਵਰ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਕਿਹਾ ਕਿ ਰਾਤ ਕਰੀਬ 11.30 ਵਜੇ ਗੈਂਗ ਕ੍ਰਾਈਮ ਯੂਨਿਟ ਦੇ ਅਧਿਕਾਰੀ 64 ਐਵੇਨਿਊ ਅਤੇ 126 ਸਟ੍ਰੀਟ ਦੇ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਜਦੋਂ ਉਨ੍ਹਾਂ ਨੇ ਇੱਕ ਗੱਡੀ ਰੋਕੀ।

ਇਸ ਦੌਰਾਨ ਗੱਡੀ ਵਿਚ ਅਧਿਕਾਰੀਆਂ ਨੇ ਕੈਨਾਬਿਸ ਉਤਪਾਦ ਦੇਖੇ, ਵਾਹਨ ਦੀ ਤਲਾਸ਼ੀ ਲੈਣ ਸਮੇਂ ਇਸ ਵਿਚ ਇੱਕ ਬੈਟਨ ਅਤੇ ਇੱਕ ਭਰੀ ਹੋਈ ਪਿਸਤੌਲ ਬਰਾਮਦ ਹੋਈ, ਜਿਸ ਮਗਰੋਂ ਡਰਾਈਵਰ ਨੂੰ ਮੌਕੇ 'ਤੇ ਹਿਰਾਸਤ ਵਿਚ ਲੈ ਲਿਆ ਗਿਆ, ਉਸ ਤੋਂ ਇਲਾਵਾ ਗੱਡੀ ਵਿਚ ਕੋਈ ਹੋਰ ਸੀ।

ਸਰੀ ਪੁਲਿਸ ਸਰਵਿਸ ਨੇ ਕਿਹਾ ਕਿ ਹੈਂਡਗਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ ਅਤੇ ਅੱਗੇ ਦੀ ਜਾਂਚ ਤੱਕ ਡਰਾਈਵਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link