12.94C Vancouver
ADS

Jun 22, 2022 10:12 PM - Connect News

ਪੋਰਟ ਕੋਕਟਲਮ ਦੀ ਲਾਪਤਾ ਇੰਡੀਜਨਸ ਟੀਨੇਜਰ ਦੀ ਭਾਲ ਦਾ ਦੁੱਖਦਾਈ ਅੰਤ

Share On
tragic-ending-to-a-missing-person-investigation-coquitlam-rcmp
The Coquitlam RCMP is updating that the investigation into missing youth Noelle Elli O’Soup has come to a tragic end. (Photo - Coquitlam RCMP)

ਪੋਰਟ ਕੋਕਟਲਮ ਦੀ ਲਾਪਤਾ ਰਿਪੋਰਟ ਹੋਈ ਇੱਕ ਇੰਡੀਜਨਸ ਟੀਨੇਜਰ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ ਹੈ।

ਕੋਕਟਲਮ ਆਰ.ਸੀ.ਐਮ.ਪੀ. ਵੱਲੋਂ ਬੁੱਧਵਾਰ ਨੂੰ ਦੱਸਿਆ ਗਿਆ ਕਿ 14 ਸਾਲਾ ਨੋਐਲ ਓ'ਸੂਪ ਦਾ ਮ੍ਰਿਤ ਸ਼ਰੀਰ ਮਿਲਿਆ ਹੈ।

ਪੀੜਤ ਟੀਨੇਜਰ ਬਾਰੇ ਦੱਸਿਆ ਗਿਆ ਕਿ ਉਸ ਨੂੰ ਐਲੀ ਦੇ ਨਾਮ ਤੋਂ ਵੀ ਜਾਣਿਆ ਜਾਂਦਾ ਸੀ।

ਪੁਲਿਸ ਅਨੁਸਾਰ ਇਸ ਟੀਨੇਜਰ ਨੂੰ 12 ਮਈ 2021 ਨੂੰ ਇਹ ਟੀਨੇਜਰ ਲੜਕੀ ਲਾਪਤਾ ਰਿਪੋਰਟ ਹੋਈ ਸੀ।

ਆਰ.ਸੀ.ਐਮ.ਪੀ. ਨੇ ਇਹ ਸਪਸ਼ਟ ਨਹੀਂ ਕੀਤਾ ਕਿ ਲੜਕੀ ਦੀ ਮੌਤ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ ਜਾਂ ਨਹੀਂ।

ਲੜਕੀ ਦਾ ਮ੍ਰਿਤ ਸ਼ਰੀਰ ਵੈਨਕੂਵਰ 'ਚ ਮਿਲਿਆ ਹੈ ਅਤੇ ਮਾਮਲੇ ਦੀ ਜਾਂਚ ਹਾਲ ਦੀ ਘੜੀ ਵੈਨਕੂਵਰ ਪੁਲਿਸ ਡਿਪਾਰਟਮੈਂਟ ਕੋਲ ਹੈ।

Latest news

41-year-old-punjabi-man-satwant-soni-sangha-killed-in-downtown-toronto
Punjabi

ਟੋਰੌਂਟੋ ਦੇ ਡਾਊਨਟਾਊਨ ’ਚ ਪੰਜਾਬੀ ਵਿਅਕਤੀ ਦਾ ਕਤਲ, 41 ਸਾਲਾ ਸਤਵੰਤ ਸੋਨੀ ਸੰਘਾ ਦੀ ਮੌਤ

ਟੋਰੌਂਟੋ ਦੇ ਡਾਊਨਟਾਊਨ ਵਿਚ ਇੱਕ ਪੰਜਾਬੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਮ੍ਰਿਤਕ ਦੀ ਪਛਾਣ 41 ਸਾਲਾ ਸਤਵੰਤ ਸੋਨੀ ਸੰਘਾ ਵਜੋਂ ਹੋਈ ਹੈ। ਘਟਨਾ 21 ਅਗਸਤ ਦੀ ਤੜਕੇ ਵਾਪਰੀ, ਪੁਲਿਸ ਮੁਤਾਬਕ, ਉਨ੍ਹਾਂ ਨੂੰ ਸ਼ਹਿਰ ਦੇ ਡਾਊਨਟਾਊਨ ਇਲਾਕੇ ਵਿਚ ਚਰਚ ਸਟ੍ਰੀਟ ਅਤੇ ਮੈਕਗਿਲ ਸਟ੍ਰੀਟ ਨੇੜੇ ਇੱਕ ਘਰ ਵਿਚ ਅਚਾਨਕ ਹੋਈ ਮੌਤ ਬਾਰੇ ਸੂਚਨਾ ਮਿਲੀ ਸੀ।
eby-urges-ottawa-to-consider-tougher-non-tariff-measures-in-u-s-trade-dispute
Punjabi

ਈਬੀ ਨੇ ਅਮਰੀਕਾ ਨਾਲ ਵਪਾਰ ਵਿਵਾਦ ਵਿੱਚ ਹੋਰ ਸਖ਼ਤ ਗੈਰ-ਟੈਰਿਫ ਕਦਮਾਂ ਦੀ ਕੀਤੀ ਮੰਗ

ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਅਮਰੀਕਾ ਨਾਲ ਟਰੇਡ ਵਾਰ ਵਿਚ ਸਿਰਫ਼ ਜਵਾਬੀ ਟੈਰਿਫਸ ਤੱਕ ਸੀਮਤ ਨਾ ਰਹਿ ਕੇ ਹੋਰ ਸਖ਼ਤ ਗੈਰ-ਟੈਰਿਫ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਹਨਾਂ ਇਹ ਵੀ ਸੰਕੇਤ ਦਿੱਤਾ ਕਿ ਜੇ ਲੋੜ ਪਈ ਤਾਂ ਸੂਬਾ ਅਮਰੀਕਾ ਨੂੰ ਊਰਜਾ ਨਿਰਯਾਤ 'ਤੇ ਸਰਚਾਰਜ ਜਾਂ ਰੋਕ ਲਗਾ ਸਕਦਾ ਹੈ।
dingell-slams-trump-over-strained-canada-u-s-relations-urges-resumption-of-talks
Punjabi

ਕੈਨੇਡਾ ਨਾਲ ਵਿਗੜੇ ਰਿਸ਼ਤਿਆਂ ’ਤੇ ਡਿੰਗੇਲ ਨੇ ਟਰੰਪ ਨੂੰ ਘੇਰਿਆ, ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਕੈਨੇਡਾ ਅਤੇ ਅਮਰੀਕਾ ਵਿਚਕਾਰ ਵਿਗੜੇ ਸਬੰਧਾਂ ਨੂੰ ਲੈ ਕੇ Michigan ਤੋਂ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਤੀਨਿਧੀ ਡੇਬੀ ਡਿੰਗੇਲ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਦੇਸ਼ ਲਈ ਇਹ ਬੇਹੱਦ ਨਿਰਾਸ਼ਾਜਨਕ ਦੌਰ ਹੈ ਜਦੋਂ ਰਾਸ਼ਟਰਪਤੀ ਆਪਣੇ ਸਭ ਤੋਂ ਕਰੀਬੀ ਦੋਸਤ ਅਤੇ ਸਹਿਯੋਗੀ ਦੇਸ਼ ਨਾਲ ਗੱਲਬਾਤ ਕਰਨ ਦੀ ਬਜਾਏ ਤਾਨਾਸ਼ਾਹਾਂ ਅਤੇ ਤਾਨਾਸ਼ਾਹ ਨਾਲ ਸਬੰਧ ਵਧਾਉਣ ਵਿਚ ਜ਼ਿਆਦਾ ਅਰਾਮਦਾਇਕ ਮਹਿਸੂਸ ਕਰ ਰਹੇ ਹਨ।
wildfire-threat-eases-in-b-c-as-major-fires-drop-to-just-three
Punjabi

ਬੀ.ਸੀ. ਵਿੱਚ ਜੰਗਲੀ ਅੱਗਾਂ ਦਾ ਘਟਿਆ ਕਹਿਰ ,ਵੱਡੀਆਂ ਅੱਗਾਂ ਦੀ ਗਿਣਤੀ 3 ਰਹੀ

ਬੀ.ਸੀ. ਵਾਈਲਡਫਾਇਰ ਸਰਵਿਸ ਮੁਤਾਬਕ, ਸੂਬੇ ਦੇ ਫਰੇਜ਼ਰ ਕੈਨਿਯਨ ਇਲਾਕੇ ਵਿਚ ਲੱਗੀ ਬਰੰਸਵਿਕ ਕ੍ਰੀਕ ਦੀ ਅੱਗ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਬਾਹਰ ਹੋ ਗਈ ਹੈ, ਜਿਸ ਕਾਰਨ ਇਸ ਨੂੰ ਵਾਈਲਡਫਾਇਰ ਨੋਟ ਦੀ ਸੂਚੀ ਵਿਚੋਂ ਹਟਾ ਦਿੱਤਾ ਗਿਆ ਹੈ ਅਤੇ ਹੁਣ ਸੂਬੇ ਵਿਚ ਸਿਰਫ਼ ਤਿੰਨ ਵੱਡੀਆਂ ਅੱਗਾਂ ਹੀ ਬਾਕੀ ਰਹਿ ਗਈਆਂ ਹਨ।
drug-toxicity-crisis-in-b-c-138-deaths-reported-in-june-2026
Punjabi

ਬੀ.ਸੀ. ’ਚ ਨਸ਼ਿਆਂ ਦਾ ਕਹਿਰ: ਜੂਨ ਵਿੱਚ ਹੋਈਆਂ 138 ਮੌਤਾਂ

ਬੀ.ਸੀ. ਵਿਚ ਹਾਲ ਹੀ ਦੇ ਮਹੀਨੇ ਵਿਚ ਨਸ਼ੇ ਕਾਰਨ 100 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਮੰਗਲਵਾਰ ਕੋਰੋਨਰ ਸਰਵਿਸ ਵਲੋਂ ਜਾਰੀ ਅੰਕੜਿਆਂ ਮੁਤਾਬਕ, ਜੂਨ 2026 ਵਿਚ ਨਸ਼ਿਆਂ ਦੀ ਵਜ੍ਹਾ ਨਾਲ 138 ਲੋਕਾਂ ਦੀ ਜਾਨ ਗਈ, ਜੋ ਕਿ ਜਨਵਰੀ ਅਤੇ ਮਾਰਚ ਤੋਂ ਬਾਅਦ ਇਸ ਸਾਲ ਦਾ ਤੀਜਾ ਵੱਡਾ ਅੰਕੜਾ ਹੈ। ਰਿਪੋਰਟ ਮੁਤਾਬਕ, ਸਾਲ 2026 ਦੇ ਪਹਿਲੇ ਛੇ ਮਹੀਨਿਆਂ ਵਿਚ ਹੁਣ ਤੱਕ ਕੁੱਲ 776 ਮੌਤਾਂ ਹੋ ਚੁੱਕੀਆਂ ਹਨ, ਜਿਸ ਦੇ ਹਿਸਾਬ ਨਾਲ ਹਾਲਾਂਕਿ ਇਹ ਸਾਲ 2019 ਵਿਚ ਹੋਈਆਂ 992 ਮੌਤਾਂ ਤੋਂ ਬਾਅਦ ਸਭ ਤੋਂ ਘੱਟ ਮੌਤਾਂ ਵਾਲਾ ਸਾਲ ਬਣਨ ਦੀ ਉਮੀਦ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link