16.84C Vancouver
ADS

Jun 15, 2020 3:40 PM -

ਐਬਟਸਫੋਰਡ ਵਿੱਚ ਤੇਲ ਡੁੱਲ੍ਹ ਜਾਣ ਤੋਂ ਬਾਅਦ ਟਰਾਂਸ ਮਾਊਂਟਨ ਪਾਈਪਲਾਈਨ ਦੁਬਾਰਾ ਸ਼ੁਰੂ

Share On
trans-mountain-pipeline-restarts-after-light-crude-spills-in-abbotsford
An emergency response worker carries an air monitoring device at the site of a crude oil spill at a Trans Mountain Pipeline pump station in Abbotsford, on Sunday, June 14, 2020. THE CANADIAN PRESS/Darryl Dyck

ਐਬਟਸਫੋਰਡ ਵਿੱਚ ਟ੍ਰਾੰਸ ਮਾਊਂਟਨ ਪਾਈਪਲਾਇਨ ਦੀ ਪੰਪਿੰਗ ਫਸੀਲਿਟੀ ਤੋਂ 190,000 ਲੀਟਰ ਕੱਚਾ ਤੇਲ ਡੁੱਲ੍ਹ ਜਾਣ ਤੋਂ ਬਾਅਦ, ਕੰਪਨੀ ਮੁਤਾਬਕ ਤੇਲ ਵਗਣ ਦਾ ਸਿਲਸਿਲਾ ਆਮ ਵਾਂਗ ਸ਼ੁਰੂ ਕਰ ਦਿੱਤਾ ਗਿਆ ਹੈ।

ਟਰਾਂਸ ਮਾਊਂਟਨ ਦੀ ਸਟੇਟਮੈਂਟ ਅਨੁਸਾਰ ਐਤਵਾਰ ਦੁਪਹਿਰ ਤੋਂ ਪਾਈਪਲਾਈਨ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ।

ਸ਼ਨੀਵਾਰ ਸਵੇਰ ਸੂਮਾਸ ਪੰਪ ਸਟੇਸ਼ਨ ਤੇ ਅਲਾਰਮ ਚੱਲ ਜਾਣ ਤੋਂ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ।

ਜਿੱਥੇ ਮਾਮਲੇ ਦੀ ਜਾਂਚ ਜਾਰੀ ਹੈ, ਉੱਥੇ ਹੀ ਟਰਾਂਸ ਮਾਊਂਟਨ ਮੁਤਾਬਕ ਤੇਲ ਡੁੱਲ੍ਹਣ ਦਾ ਕਾਰਨ 2.5 ਸੈਂਟੀਮੀਟਰ ਦੀ ਇੱਕ ਪਾਈਪ ਦੀ ਫਿਟਿੰਗ ਨੂੰ ਮੰਨਿਆ ਜਾ ਰਿਹਾ ਹੈ।

ਕੰਪਨੀ ਅਨੁਸਾਰ ਤੇਲ ਬਰਾਮਦ ਕਰ ਲਿਆ ਗਿਆ ਹੈ ਅਤੇ ਉਸ ਨਾਲ ਨਿਪਟਾਰੇ ਦੀ ਯੋਜਨਾ ਹੈ।

ਐਨਵਾਇਰਮੈਂਟ ਮਨਿਸਟਰੀ ਵੱਲੋਂ ਐਤਵਾਰ ਨੂੰ ਸਾਂਝੀ ਕੀਤੀ ਗਈ ਇੱਕ ਸਟੇਟਮੈਂਟ ਅਨੁਸਾਰ ਟਰਾਂਸ ਮਾਊਂਟਨ ਇਸ ਸਬੰਧ ਵਿੱਚ ਵਾਤਾਵਰਣ ਅਤੇ ਐਮਰਜੈਂਸੀ ਠੇਕੇਦਾਰਾਂ ਨਾਲ ਸਾਂਝੇ ਤੌਰ ਤੇ ਕੰਮ ਕਰ ਰਹੀ ਹੈ।

ਮਨਿਸਟਰੀ ਮੁਤਾਬਕ ਇਸ ਦਾ ਜ਼ਮੀਨ ਦੇ ਪਾਣੀ ਉੱਤੇ ਕੋਈ ਅਸਰ ਹੋਇਆ ਪ੍ਰਤੀਤ ਨਹੀਂ ਹੁੰਦਾ ਪਰ ਨਜ਼ਰ ਰੱਖੀ ਜਾ ਰਹੀ ਹੈ।

ਫੈਡਰਲ ਸਰਕਾਰ ਵੱਲੋਂ ਟਰਾਂਸ ਮਾਊਂਟਨ ਪਾਈਪਲਾਈਨ ਦੇ ਵਿਸਥਾਰ ਨੂੰ ਪਿਛਲੇ ਜੂਨ ਵਿੱਚ ਮਨਜ਼ੂਰੀ ਦਿੱਤੀ ਗਈ ਸੀ ਜਿਸ ਨਾਲ ਇਸ ਦੀ ਸਮਰੱਥਾ ਨੂੰ ਤਿੰਨ ਗੁਣਾ ਵਧਾਇਆ ਜਾ ਸਕੇਗਾ।


Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link