14.14C Vancouver
ADS

Dec 17, 2024 1:25 PM - The Canadian Press

ਐਲਬਰਟਾ ਦੀ ਪ੍ਰੀਮੀਅਰ ਵਲੋੰ ਨੌਟਵਿਥਸਟੈਂਡਿੰਗ ਕਲੌਸ ਵਰਤਣ ਦੇ ਬਿਆਨ ਦੀ ਟਰਾਂਸਜੈਂਡ਼ਰ ਗਰੁੱਪ ਵਲੋਂ ਨਿੰਦਾ

Share On
transgender-bill-challenger-dismayed-by-smiths-openness-to-notwithstanding-clause
The new law bans doctors from providing gender-affirming treatment such as puberty blockers and hormone therapy for those under 16, and prohibits gender-affirming ``top'' surgeries for minors.

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵਲੋਂ ਟਰਾਂਸਜੈਂਡਰ ਬਿੱਲ ਨੂੰ ਬਚਾਉਣ ਲਈ ਨੌਟਵਿਥਸਟੈਂਡਿੰਗ ਕਲੌਸ ਦੀ ਵਰਤੋਂ ਕਰਨ ਦੇ ਬਿਆਨ ਦੇ ਬਾਅਦ ਈਗਲ ਕੈਨੇਡਾ ਗਰੁੱਪ ਦੇ ਵਕੀਲ ਨੇ ਇਸ ਦੀ ਨਿੰਦਾ ਕੀਤੀ ਹੈ।

ਬੇਨੇਟ ਜੇਨਸਨ ਨੇ ਕਿਹਾ ਕਿ ਇਕ ਲੀਡਰ ਵਲੋਂ ਚੁੱਕਿਆ ਗਿਆ ਗਲਤ ਕਦਮ ਹੈ, ਜਿਸ ਨਾਲ ਉਹ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਸਮਿਥ ਅਦਾਲਤ ਦੇ ਫੈਸਲੇ ਦਾ ਸਨਮਾਨ ਕਰਦਿਆਂ ਇਸ ਨੂੰ ਮੰਨੇਗੀ। ਦੱਸ ਦਈਏ ਕਿ ਜਿਨ੍ਹਾਂ ਦੋ ਸੰਸਥਾਵਾਂ ਨੇ ਟਰਾਂਸਜੈਂਡਰ ਬਿੱਲ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਹੈ, ਜੇਨਸਨ ਉਸ ਦੇ ਲੀਗਲ ਡਾਇਰੈਕਟਰ ਹਨ। ਇਸ ਕਾਨੂੰਨ ਨਾਲ ਡੌਕਟਰਜ਼ ਨੂੰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਲਿੰਗ ਬਦਲਣ ਵਾਲਾ ਇਲਾਜ ਦੇਣ ਦੀ ਪਾਬੰਦੀ ਹੋਵੇਗੀ।

ਸਮਿਥ ਨੇ ਸ਼ਨੀਵਾਰ ਕਿਹਾ ਕਿ ਉਹ ਨਹੀਂ ਚਾਹੁੰਦੀ ਕਿ ਬੱਚੇ ਛੋਟੀ ਉਮਰ ਵਿਚ ਹੀ ਉਨ੍ਹਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਨ ਵਾਲਾ ਫੈਸਲਾ ਲੈ ਲੈਣ। ਇਸ ਲਈ ਉਨ੍ਹਾਂ ਨੂੰ ਥੋੜ੍ਹੇ ਹੋਰ ਵੱਡੇ ਹੋਣ ਦੀ ਜ਼ਰੂਰਤ ਹੈ। ਐਨਡੀਪੀ ਦੇ ਨੇਤਾ ਨਾਹੀਦ ਨੇਨਸ਼ੀ ਨੇ ਸਮਿਥ ਵਲੋਂ ਨੌਟਵਿਥਸਟੈਂਡਿੰਗ ਕਲੌਸ ਦੀ ਵਰਤੋਂ ਦੇ ਐਲਾਨ ਦੀ ਨਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੀਮੀਅਰ ਨੂੰ ਲੋਕਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਆਜ਼ਾਦੀ ਨਾਲ ਕੋਈ ਮਤਲਬ ਨਹੀਂ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link