8.09C Vancouver
ADS

Mar 31, 2022 9:45 PM - Connect News

ਕੋਕਟਲਮ 'ਚ ਸਕਾਈਟਰੇਨ ਸਟੇਸ਼ਨ 'ਤੇ ਤਲਵਾਰ ਜਿਹੇ ਹਥਿਆਰ ਨਾਲ 2 ਟੀਨੇਜਰਸ ਨੇ ਕੀਤਾ ਇੱਕ ਆਦਮੀ 'ਤੇ ਹਮਲਾ; ਪੁਲਿਸ ਦੇ ਅੜਿੱਕੇ ਚੜ੍ਹੇ ਦੋਵੇਂ ਸ਼ੱਕੀ

Share On
transit-police-arrest-suspects-following-a-brazen-machete-attack-on-skytrain
Charges of aggravated assault have been approved for two youths arrested by Metro Vancouver Transit Police in connection with an alleged assault involving a machete in Coquitlam. (Photo - Metro Vancouver Transit Police/Twitter)

ਮੈਟਰੋ ਵੈਨਕੂਵਰ 'ਚ ਵਾਪਰੇ ਇੱਕ ਹਮਲੇ ਦੇ ਮਾਮਲੇ 'ਚ 2 ਟੀਨੇਜਰਸ 'ਤੇ ਦੋਸ਼ ਲੱਗੇ ਹਨ।

ਮਾਮਲਾ ਮੈਟਰੋ ਵੈਨਕੂਵਰ ਪਬਲਿਕ ਟ੍ਰਾਂਜ਼ਿਟ 'ਚ ਇੱਕ ਤਲਵਾਰ ਜਿਹੇ ਹਥਿਆਰ ਨਾਲ ਕੀਤੇ ਹਮਲੇ ਨਾਲ ਸੰਬੰਧਤ ਹੈ।

ਸ਼ੱਕੀਆਂ ਦੀ ਉਮਰ 16 ਅਤੇ 17 ਸਾਲ ਦੱਸੀ ਗਈ ਹੈ।

ਦੋਵਾਂ 'ਤੇ ਭਿਆਨਕ ਹਮਲੇ ਸੰਬੰਧਤ ਦੋਸ਼ ਲੱਗੇ ਹਨ।

ਮੈਟਰੋ ਵੈਨਕੂਵਰ ਟ੍ਰਾਂਜ਼ਿਟ ਪੁਲਿਸ ਨੂੰ ਬਰਕੋਟਲਮ ਸਟੇਸ਼ਨ 'ਤੇ 10 ਮਾਰਚ ਨੂੰ ਸ਼ਾਮ ਦੇ ਸਮੇਂ ਸੱਦਿਆ ਗਿਆ ਸੀ।

ਰਿਪੋਰਟ ਮਿਲੀ ਸੀ ਕਿ 2 ਲੋਕ ਇੱਕ ਆਦਮੀ ਦਾ ਪਿੱਛਾ ਕਰਦੇ ਹੋਏ ਸਕਾਈਟਰੇਨ 'ਚ ਦਾਖਿਲ ਹੋ ਗਏ ਸਨ। ਦੋਵਾਂ ਵਿੱਚੋਂ ਇੱਕ ਕੋਲ ਤਲਵਾਰ ਜਿਹਾ ਹਥਿਆਰ ਸੀ।

ਅਫਸਰਾਂ ਨੂੰ ਦੱਸਿਆ ਗਿਆ ਸੀ ਕਿ ਇੱਕ ਸ਼ੱਕੀ ਨੇ ਆਦਮੀ 'ਤੇ ਕਈ ਵਾਰ ਇਸ ਹਥਿਆਰ ਨਾਲ ਵਾਰ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਆਦਮੀ ਇੱਕ ਪਾਈਲੌਨ ਦੀ ਵਰਤੋਂ ਕਰ ਕਿਸੇ ਢੰਗ ਨਾਲ ਖੁਦ ਦਾ ਬਚਾਅ ਕਰਦਾ ਰਿਹਾ।

ਇਸੇ ਦੌਰਾਨ ਵਿਅਕਤੀ ਦੇ ਸਿਰ 'ਤੇ ਇਸ ਹਥਿਆਰ ਨਾਲ ਵੱਜੀ ਸੱਟ ਕਾਰਨ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ।

ਜਾਣਕਾਰੀ ਅਨੁਸਾਰ ਆਦਮੀ ਨੂੰ ਡੂੰਘੀ ਸੱਟ ਲੱਗੀ ਸੀ।

ਅਫਸਰਾਂ ਨੇ ਦੱਸਿਆ ਕਿ ਜਾਂਚ ਦੌਰਾਨ ਪੋਰਟ ਮੂਡੀ ਤੋਂ 2 ਸ਼ੱਕੀਆਂ ਨੂੰ ਕਾਬੂ ਕੀਤਾ ਗਿਆ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link