13.46C Vancouver
ADS

Jun 24, 2021 9:37 PM -

ਟ੍ਰਾਂਸਲਿੰਕ ਵੱਲੋਂ ਵਾਕਵੇਅ, ਸਾਈਕਲਿੰਗ ਪਾਥ ਅਤੇ ਸੜਕਾਂ ਦੀ ਬਿਹਤਰੀ ਲਈ ਕੀਤਾ ਜਾ ਰਿਹਾ $125 ਮਿਲੀਅਨ ਦਾ ਨਿਵੇਸ਼

Share On
translink-invests-125-million-into-upgrading-regional-walkways-cycling-paths-and-roads
TransLink is announcing the investment of $125 million into upgrading, maintaining, or building new regional walkways, cycling paths, and roads through our Municipal Funding Program. (Photo - Translink)

ਟ੍ਰਾਂਸਲਿੰਕ ਵੱਲੋਂ ਐਲਾਨ ਕੀਤਾ ਗਿਆ ਹੈ ਕਿ $125 ਮਿਲੀਅਨ ਦਾ ਨਿਵੇਸ਼ ਕੀਤਾ ਜਾ ਰਿਹਾ ਹੈ ਜਿਸ ਦੇ ਨਾਲ ਨਵੇਂ ਰੀਜਨਲ ਵਾਕਵੇ, ਸਾਈਕਲਿੰਗ ਪਾਥ ਅਤੇ ਸੜਕਾਂ ਦੇ ਅਪਗ੍ਰੇਡ, ਸਾਂਭ-ਸੰਭਾਲ ਜਾਂ ਬਣਾਉਣ ਦੇ ਵਿੱਚ ਮਦਦ ਮਿਲੇਗੀ।

ਇਹ ਨਿਵੇਸ਼ ਮਿਊਨਿਸਿਪਲ ਫੰਡਿੰਗ ਪ੍ਰੋਗਰਾਮ ਤਹਿਤ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਪੈਦਲ ਯਾਤਰੀਆਂ, ਸਾਈਕਲ ਸਵਾਰਾਂ ਅਤੇ ਵਾਹਨ ਚਲਾਉਣ ਵਾਲਿਆਂ ਤੋਂ ਇਲਾਵਾ ਟ੍ਰਾਂਜ਼ਿਟ ਦੀ ਵਰਤੋਂ ਕਰਨ ਵਾਲਿਆਂ ਨੂੰ ਆਸਾਨੀ ਹੋਵੇਗੀ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਵਾਰ ਮੈਟਰੋ ਵੈਨਕੂਵਰ ਦੀਆਂ 23 ਲੋਕਲ ਸਰਕਾਰਾਂ ਨੂੰ ਫੰਡ ਹਾਸਿਲ ਹੋਣਗੇ ਜਿਸ ਨਾਲ ਕਮਿਊਨਿਟੀ 'ਚ ਵੱਖੋ-ਵੱਖਰੇ ਇਨਫਰਾਸਟਰਕਚਰ 'ਚ ਬਿਹਤਰੀ ਹੋਵੇਗੀ।

ਇਸ ਨਿਵੇਸ਼ ਦੇ ਨਾਲ ਇਲਾਕੇ ਦੇ 131 ਪ੍ਰੋਜੈਕਟਸ ਨੂੰ ਇੰਪਰੂਵ ਕਰਨ 'ਚ ਮਦਦ ਹੋਵੇਗੀ।

2,600 ਕਿਲੋਮੀਟਰ ਤੋਂ ਵਧੇਰੀ ਸੜਕਾਂ ਦਾ ਮੇਜਰ ਰੋਡ ਨੈਟਵਰਕ 'ਚ ਅਪਗ੍ਰੇਡ ਜਾਂ ਮੈਂਟਨ ਕਰਨ 'ਚ ਮਦਦ ਹੋਵੇਗੀ।

ਇਸ ਸਾਲ ਦੇ ਨਿਵੇਸ਼ ਨੂੰ ਇਸ ਤੋਂ ਪਹਿਲਾਂ ਦੇ ਕਿਸੇ ਵੀ ਸਾਲ ਦੇ ਮੁਕਾਬਲੇ ਵਧੇਰੇ ਦੱਸਿਆ ਗਿਆ ਹੈ।

ਵਧੇਰੇ ਜਾਣਕਾਰੀ ਲਈ ਪੜ੍ਹੋ:

https://www.translink.ca/-/media/translink/documents/plans-and-projects/roads-bridges-and-goods-movement/2021_mfp_list_of_projects.pdf

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link