17.72C Vancouver
ADS

May 8, 2020 8:35 PM -

ਟ੍ਰਾਂਸਲਿੰਕ ਨੇ ਪਹਿਲਾਂ ਐਲਾਨੇ ਲੇਆਫ ਅਤੇ ਸੇਵਾਵਾਂ 'ਚ ਕਟੌਤੀ ਦੇ ਫੈਸਲੇ ਕੀਤੇ ਰੱਦ

Share On
translink-suspends-previously-announced-layoffs-and-service-reductions
A Vancouver Police officer is seen at Oppenheimer Park in Vancouver's downtown eastside Thursday, March 26, 2020. Gangs and organized crime groups in B.C. are changing how they operate and run their illegal business due to the economic impact of the COVID-19 pandemic, police forces say. THE CANADIAN PRESS/Jonathan Hayward

ਟ੍ਰਾਂਸਲਿੰਕ ਨੇ ਅੱਜ ਜਾਣਕਾਰੀ ਜਾਰੀ ਕੀਤੀ ਹੈ ਕਿ ਕੰਪਨੀ ਵੱਲੋਂ ਲਏ ਗਏ, 1,500 ਕਰਮਚਾਰੀਆਂ ਨੂੰ ਲੇਅਆਫ ਕਰਨ ਦਾ ਫੈਸਲਾ, ਅਤੇ ਕਈ ਬੱਸ ਰੂਟਾਂ 'ਤੇ ਸੇਵਾਵਾਂ ਨੂੰ ਘਟਾਉਣ ਜਾਂ ਰੱਦ ਕਰਨ ਦਾ ਫੈਸਲਾ ਅਜੇ ਟਾਲ ਦਿੱਤਾ ਗਿਆ ਹੈ।

ਸੂਬਾ ਸਰਕਾਰ ਅਤੇ ਟ੍ਰਾਂਸਲਿੰਕ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਟ੍ਰਾੰਸਲਿੰਕ ਦੇ ਝੱਲੇ ਕੋਵਿਡ-19 ਸੰਕਟ ਦੌਰਾਨ ਦੇ ਪ੍ਰਤੀ ਮਹੀਨੇ ਦੇ $75ਮਿਲੀਅਨ ਦੇ ਨੁਕਸਾਨ ਤੋਂ ਕੰਪਨੀ ਨੂੰ ਉਭਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸੇ ਦੇ ਚਲਦੇ ਹਾਲ ਦੀ ਘੜੀ ਟ੍ਰਾਂਸਲਿੰਕ ਵੱਲੋਂ ਪਹਿਲਾਂ ਲਏ ਗਏ ਫੈਸਲਿਆਂ 'ਚ ਫਿਲਹਾਲ ਅੱਗੇ ਨਹੀਂ ਵਧਿਆ ਜਾ ਰਿਹਾ।

ਕੰਪਨੀ ਅਤੇ ਸਰਕਾਰ ਵਿਚਾਲੇ ਇਸਤੇ ਚਰਚਾ ਜਾਰੀ ਰਹੀ ਹੈ ਅਤੇ ਇਸੇ ਦੇ ਸਿੱਟੇ ਵਜੋਂ ਹਾਲ ਦੀ ਘੜੀ, 18 ਮਈ ਤੋਂ ਲਾਗੂ ਹੋਣ ਵਾਲੇ 1,500 ਕਰਮਚਾਰੀਆਂ ਨੂੰ ਲੇਅਆਫ ਕਰਨ ਦੇ ਫੈਸਲੇ ਜਿਹੇ ਕਦਮਾਂ ਨੂੰ ਟਾਲਿਆ ਜਾ ਰਿਹਾ ਹੈ।

ਜਾਣਕਾਰੀ ਦਿੱਤੀ ਗਈ ਕਿ ਸੂਬਾ ਅਤੇ ਕੰਪਨੀ ਇਸ ਸੰਬੰਧੀ ਫੈਡਰਲ ਸਰਕਾਰ ਤੋਂ ਮਦਦ ਮੰਗਦੀ ਰਹੀ ਹੈ ਜੋ ਅੱਗੇ ਵੀ ਜਾਰੀ ਰੱਖਿਆ ਜਾਵੇਗਾ, ਤਾਂ ਜੋ ਇਸਦਾ ਕੋਈ ਰਾਸ਼ਟਰੀ ਹੱਲ ਕੱਢਿਆ ਜਾ ਸਕੇ।

ਬੀ.ਸੀ. 'ਚ ਦੁਬਾਰਾ ਤੋਂ ਬਹੁਤ ਕਿਸਮ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੌਰਾਨ ਟ੍ਰਾਂਸਲਿੰਕ ਵੱਲੋਂ ਵੀ ਧਿਆਨ ਰੱਖਿਆ ਜਾਵੇਗਾ ਕਿ ਇੱਕ ਪਾਸੇ ਲੋਕਾਂ ਦੀ ਆਵਾਜਾਈ 'ਚ ਯੋਗਦਾਨ ਜਾਰੀ ਰਹੇ ਪਰ ਨਾਲ ਹੀ ਸੁਰੱਖਿਆ ਸੰਬੰਧੀ ਉਠਾਏ ਜਾਣ ਵਾਲੇ ਕਦਮਾਂ ਦਾ ਵੀ ਧਿਆਨ ਰੱਖਿਆ ਜਾਵੇ।

ਵਧੇਰੇ ਸੇਵਾਵਾਂ ਅਤੇ ਸੁਰੱਖਿਆ ਸੰਬੰਧੀ ਐਲਾਨ ਵੀ ਆਉਂਦੇ ਦਿਨਾਂ 'ਚ ਕੀਤੇ ਜਾਣਗੇ।

ਇਸ ਸੰਬੰਧੀ ਟ੍ਰਾਂਸਲਿੰਕ ਦੇ ਸੀ.ਈ.ਓ. ਕੇਵਿਨ ਡੈਸਮੰਡ ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਅਤੇ ਮੈਟਰੋ ਵੈਨਕੂਵਰ ਦੀ ਇਕਾਨਮੀ ਨੂੰ ਅੱਗੇ ਵਧਾਉਣ ਲਈ ਇਹ ਇੱਕ ਅਹਿਮ ਕਦਮ ਹੈ।

ਉਨ੍ਹਾਂ ਕਿਹਾ ਕਿ ਟ੍ਰਾਂਜ਼ਿਟ ਸੇਵਾਵਾਂ ਇਲਾਕੇ ਦੇ ਸੈਂਕੜੇ-ਹਜ਼ਾਰਾਂ ਲੋਕਾਂ ਲਈ ਬੇਹਦ ਅਹਿਮ ਹਨ ਅਤੇ ਅਸੀਂ ਲੋਕਾਂ ਨੂੰ ਸੁਰੱਖਿਅਤ ਅਤੇ ਵਿਸ਼ਵਾਸਯੋਗ ਸੇਵਾਵਾਂ ਪ੍ਰਦਾਨ ਕਰਨਾ ਜਾਰੀ ਰੱਖਾਂਗੇ।

ਉਨ੍ਹਾਂ ਕਿਹਾ, "ਸਾਨੂੰ ਮਾਣ ਹੈ, ਅਸੀਂ ਬੀ.ਸੀ. ਸੂਬੇ ਨਾਲ ਮਿਲਕੇ ਇਕਾਨਮੀ ਨੂੰ ਦੁਬਾਰਾ ਖੋਲ੍ਹਣ 'ਚ ਯੋਗਦਾਨ ਪਾਉਣ ਜਾ ਰਹੇ ਹਾਂ ਅਤੇ ਇਲਾਕੇ 'ਚ ਟ੍ਰਾਂਜ਼ਿਟ ਸੇਵਾਵਾਂ ਜਾਰੀ ਰੱਖ ਰਹੇ ਹਾਂ।"


Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link