11.43C Vancouver
ADS

Sep 4, 2020 7:20 PM -

ਮਾਸਕ ਪਹਿਨਣ ਤੋਂ ਮਨ੍ਹਾ ਕਰਨ ਵਾਲੇ ਯਾਤਰੀਆਂ ਨੂੰ ਟ੍ਰਾਂਸਪੋਰਟ ਕੈਨੇਡਾ ਦੁਆਰਾ ਪਹਿਲੀ ਵਾਰ ਲਗਾਇਆ ਗਿਆ ਜੁਰਮਾਨਾ

Share On
transport-canada-issues-first-fines-to-air-passengers-who-refused-to-wear-masks
A WestJet plane takes off from Vancouver International Airport in Vancouver on Monday, May 13, 2019. Federal transport officials have issued the first fines to air passengers who refused to wear face masks on Canadian flights, in violation of a government order to help prevent the spread of COVID-19. THE CANADIAN PRESS/Jonathan Hayward

ਕੈਨੇਡੀਅਨ ਫਲਾਇਟਸ 'ਤੇ ਮਾਸਕ ਪਹਿਨਣ ਤੋਂ ਮਨ੍ਹਾ ਕਰਨ ਵਾਲੇ ਹਵਾਈ ਯਾਤਰੀਆਂ ਨੂੰ ਪਹਿਲੀ ਵਾਰ ਫੈਡਰਲ ਟ੍ਰਾਂਸਪੋਰਟ ਅਧਿਕਾਰੀਆਂ ਦੁਆਰਾ ਜੁਰਮਾਨੇ ਲਗਾਏ ਗਏ ਹਨ।

ਜ਼ਿਕਰਯੋਗ ਹੈ ਕਿ ਫਲਾਈਟਸ 'ਤੇ ਮਾਸਕ ਨਾ ਪਹਿਨਨਾ, ਕੋਵਿਡ-19 ਦੇ ਵਿਸਥਾਰ ਨੂੰ ਰੋਕਣ ਲਈ ਸਰਕਾਰ ਦੇ ਆਦੇਸ਼ਾਂ ਦੀ ਉਲੰਘਣਾ ਹੈ।

ਟ੍ਰਾਂਸਪੋਰਟ ਕੈਨੇਡਾ ਦਾ ਕਹਿਣਾ ਹੈ ਕਿ, ਏਅਰ ਕ੍ਰਿਊਜ਼ ਦੁਆਰਾ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਨਾ ਕਰਨ ਲਈ ਅਤੇ ਮਾਸਕ ਨਾ ਪਹਿਨਣ ਲਈ ਦੋ ਵਿਅਕਤੀਆਂ ਨੂੰ $1,000 ਦਾ ਜੁਰਮਾਨਾ ਲਗਾਇਆ ਗਿਆ ਹੈ।

ਪਹਿਲੀ ਘਟਨਾ 14 ਜੂਨ ਨੂੰ ਕੈਲਗਰੀ ਤੋਂ ਵੌਟਰਲੂ ਜਾ ਰਹੀ ਵੈਸਟਜੈੱਟ ਫਲਾਈਟ ਦੀ ਹੈ।

ਦੂਸਰੀ ਘਟਨਾ 7 ਜੁਲਾਈ ਵੈਨਕੂਵਰ ਤੋਂ ਕੈਲਗਰੀ ਜਾ ਰਹੀ ਵੈਸਟਜੈੱਟ ਫਲਾਈਟ 'ਤੇ ਵਾਪਰੀ ਦੱਸੀ ਗਈ ਹੈ।

ਟ੍ਰਾਂਸਪੋਰਟ ਕੈਨੇਡਾ ਦਾ ਕਹਿਣਾ ਹੈ ਕਿ ਇਨ੍ਹਾਂ ਯਾਤਰੀਆਂ ਨੂੰ ਕਈ ਵਾਰ ਮੂੰਹ ਢਕਣ ਲਈ ਕਿਹਾ ਗਿਆ, ਪਰ ਉਨ੍ਹਾਂ ਮਾਸਕ ਪਹਿਨਣ ਤੋਂ ਇਨਕਾਰ ਕਰ ਦਿੱਤਾ।

ਫੈਡਰਲ ਨੀਯਮਾਂ ਦੇ ਅਧੀਨ, ਸਾਰੇ ਯਾਤਰੀਆਂ ਨੂੰ ਫਲਾਈਟ ਚੜ੍ਹਨ ਤੋਂ ਪਹਿਲਾਂ, ਫਲਾਈਟ ਵੇਲੇ ਅਤੇ ਫਲਾਈਤ ਤੋਂ ਉਤਰਨ ਵੇਲੇ ਫੇਸ ਮਾਸਕ ਪਹਿਨਣਾ ਲਾਜ਼ਮੀ ਹੈ।

ਇਸ ਤੋਂ ਇਲਾਵਾ ਮੂੰਹ ਢਕਣ ਬਾਬਤ, ਸਾਰੇ ਯਾਤਰੀਆਂ ਨੂੰ ਗੇਟ ਏਜੈਂਟ ਜਾਂ ਫਿਰ ਕਿਸੇ ਕ੍ਰਿਊ ਮੈਂਬਰ ਦੁਆਰਾ ਦਿੱਤੇ ਨਿਰਦੇਸ਼ਾਂ ਦੀ ਵੀ ਪਾਲਣਾ ਕਰਨਾ ਜ਼ਰੂਰੀ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link