11.16C Vancouver
ADS

Apr 20, 2021 9:36 PM -

ਹੈਲਥ ਅਥਾਰਿਟੀਸ ਵਿਚਾਲੇ ਗੈਰ-ਜ਼ਰੂਰੀ ਯਾਤਰਾ 'ਤੇ ਪਬੰਦੀ ਦੌਰਾਨ ਨਹੀਂ ਹੋਣਗੇ ਰੈਂਡਮ ਚੈੱਕ: ਮਾਈਕ ਫਾਰਨਵਰਥ

Share On
travel-restrictions-aimed-at-limiting-the-spread-of-covid-19-will-not-include-random-stops-mike-farnworth
Public Safety Minister Mike Farnworth says details are still being arranged, but travel restrictions aimed at limiting the spread of COVID-19 will not include random stops. (Photo - B.C. Government)

ਬੀ.ਸੀ. ਦੇ ਪਬਲਿਕ ਸੇਫਟੀ ਮੰਤਰੀ ਮਾਈਕ ਫਾਰਨਵਰਥ ਨੇ ਕਿਹਾ ਹੈ ਕਿ ਸੂਬੇ ਵੱਲੋਂ ਹੈਲਥ ਅਥਾਰਿਟੀਸ ਵਿਚਾਲੇ ਗੈਰ-ਜ਼ਰੂਰੀ ਯਾਤਰਾ 'ਤੇ ਪਬੰਦੀ ਸੂਝ-ਬੂਝ ਨਾਲ ਲਗਾਈ ਜਾਵੇਗੀ ਅਤੇ ਅਜਿਹਾ ਕਰਦੇ ਹੋਏ ਸੜਕਾਂ 'ਤੇ ਰੈਂਡਮ ਚੈੱਕ ਨਹੀਂ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸਿਰਫ ਪਿਰਿਔਡੀਕ ਰੋਡਬਲੌਕਸ ਨੂੰ ਵਰਤੋਂ 'ਚ ਲਿਆਂਦਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਅਜਿਹੇ ਰੋਡਬਲੌਕਸ ਨੂੰ ਬੀ.ਸੀ. ਫੈਰੀਸ ਦੇ ਟਰਮਿਨਲ ਅਤੇ ਲੋਅਰ ਮੇਨਲੈਂਡ ਦੇ ਕੋਲ ਹਾਈਵੇਅ 1 'ਤੇ ਸਥਾਪਿਤ ਕੀਤਾ ਜਾ ਸਕਦਾ ਹੈ।

ਫਾਰਨਵਰਥ ਦਾ ਕਹਿਣਾ ਹੈ ਕਿ ਪਬੰਦੀਆਂ ਲਾਗੂ ਕਰਨ ਦਾ ਮੁੱਖ ਟੀਚਾ ਯਾਤਰਾ ਪ੍ਰਤੀ ਲੋਕਾਂ ਦਾ ਉਤਸ਼ਾਹ ਖਤਮ ਕਰਨ ਦਾ ਹੈ।

ਉਨ੍ਹਾਂ ਕਿਹਾ ਕਿ ਇਹ ਨਿਯਮ ਸਜ਼ਾ ਦੇਣ ਲਈ ਲਾਗੂ ਨਹੀਂ ਕੀਤੇ ਜਾ ਰਹੇ ਹਨ ਅਤੇ ਇਹ ਵੀ ਪੁਖਤਾ ਕੀਤਾ ਜਾ ਰਿਹਾ ਹੈ ਕਿ ਕਿਸੇ ਕਮਿਊਨਿਟੀ ਨੂੰ ਗਲਤ ਤਰੀਕੇ ਨਾਲ ਨਿਸ਼ਾਨਾ ਨਾ ਬਣਾਇਆ ਜਾਵੇ।

ਸੂਬੇ 'ਚ ਯਾਤਰਾ ਸੰਬੰਧੀ ਪਬੰਦੀਆਂ ਬਾਰੇ ਸੋਮਵਾਰ ਨੂੰ ਪ੍ਰੀਮਿਅਰ ਜੌਨ ਹੌਰਗਨ ਨੇ ਜਾਣਕਾਰੀ ਦਿੱਤੀ ਸੀ।

ਹਾਲਾਂਕਿ ਉਨ੍ਹਾਂ ਕਿਹਾ ਸੀ ਕਿ ਇਸ 'ਤੇ ਪੂਰੀ ਜਾਣਕਾਰੀ ਸ਼ੁੱਕਰਵਾਰ ਤਕ ਦਿੱਤੀ ਜਾਵੇਗੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link