Oct 30, 2025 5:55 PM - Connect Newsroom

ਪੰਜਾਬ ਦੇ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਸਬੰਧੀ ਬਿੱਲ-2025’ ਸਬੰਧੀ ਬਣਾਈ 15 ਮੈਂਬਰੀ ਸਿਲੈਕਟ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜਾਣਕਾਰੀ ਅਨੁਸਾਰ ਬਾਜਵਾ ਵੱਲੋਂ ਸਪੀਕਰ ਨੂੰ ਸੌਂਪਿਆ ਗਿਆ ਇਹ ਅਸਤੀਫਾ ਪੰਜਾਬ ਵਿਧਾਨ ਸਭਾ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਜਵਾ ਨੇ ਕੁਝ ਕਾਨੂੰਨੀ ਪ੍ਰਕਿਰਿਆਵਾਂ ਅਤੇ ਸਿਆਸੀ ਦ੍ਰਿਸ਼ਟੀਕੋਣ ਨੂੰ ਲੈ ਕੇ ਕਮੇਟੀ ਤੋਂ ਹਟਣ ਦਾ ਫੈਸਲਾ ਕੀਤਾ ਹੈ। ਕਈਆਂ ਵੱਲੋਂ ਇਸ ਅਸਤੀਫ਼ੇ ਦਾ ਕਾਰਨ ਸਿਹਤ ਕਾਰਨਾਂ ਨੂੰ ਮੰਨਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਵਲੋਂ ਇਹ ਕਮੇਟੀ ਉਸ ਸਮੇਂ ਬਣਾਈ ਗਈ ਸੀ, ਜਦੋਂ ਸੂਬੇ ਭਰ ਵਿੱਚ ਵੱਖ-ਵੱਖ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਚਿੰਤਾ ਵਧੀ ਸੀ। ਕਮੇਟੀ ਦਾ ਮੁੱਖ ਮਕਸਦ ਧਾਰਮਿਕ ਗ੍ਰੰਥਾਂ ਦੀ ਸੁਰੱਖਿਆ, ਆਦਰ ਅਤੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਜ਼ਾਵਾਂ ਦੇ ਕਾਨੂੰਨੀ ਢਾਂਚੇ ਨੂੰ ਤਿਆਰ ਕਰਨਾ ਸੀ।




