11.48C Vancouver
ADS

May 7, 2021 8:26 PM -

ਕੇਟੀ ਟੈਲਫੋਰਡ ਨੇ ਪਾਰਲੀਅਮੈਂਟਰੀ ਡਿਫ਼ੈਂਸ ਕਮੇਟੀ ਸਾਹਮਣੇ ਦਿੱਤੀ ਗਵਾਹੀ, ਕਿਹਾ ਸ਼ੁਰੂਆਤ 'ਚ ਲੱਗਿਆ ਸੀ ਕਿ ਮਾਮਲਾ 'ਪਰਸਨਲ ਮਿਸਕੰਡਕਟ' ਨਾਲ ਸੰਬੰਧਤ ਹੈ

Share On
trudeau-aide-katie-telford-questions-if-she-couldve-done-more-on-military-misconduct
Katie Telford, chief of staff to Prime Minister Justin Trudeau, takes part in a meeting on Parliament Hill in Ottawa on Thursday, Sept. 22, 2016. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਚੀਫ਼ ਆਫ ਸਟਾਫ਼, ਕੇਟੀ ਟੈਲਫੋਰਡ ਨੇ ਹਾਊਸ ਆਫ ਕਾਮਨਜ਼ ਡਿਫੈਂਸ ਕਮੇਟੀ ਸਾਹਮਣੇ ਗਵਾਹੀ ਦਿੱਤੀ।

ਮਾਮਲਾ ਦੇਸ਼ ਦੇ ਸਾਬਕਾ ਡਿਫੈਂਸ ਮੁਖੀ, ਜਨਰਲ ਜੌਨਾਥਨ ਵੈਂਸ ਖਿਲਾਫ ਲੱਗੇ ਜਿਨਸੀ ਬਦਸਲੂਕੀ ਦੇ ਇਲਜ਼ਾਮਾਂ ਨਾਲ ਸੰਬੰਧਤ ਹੈ।

ਆਪਣੀ ਗਵਾਹੀ ਦੌਰਾਨ ਉਨ੍ਹਾਂ ਕਿਹਾ ਕਿ ਬੀਤੇ ਕੁਝ ਮਹੀਨਿਆਂ 'ਚ ਉਨ੍ਹਾਂ ਖੁਦ ਨੂੰ ਲਗਾਤਾਰ ਪੁੱਛਿਆ ਹੈ ਕਿ ਕੈਨੇਡਾ ਦੀਆਂ ਆਰਮਡ ਫੋਰਸਿਸ ਵਿੱਚ ਜਿਨਸੀ ਬਦਸਲੂਕੀ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਹੋ ਕਿਹੜੇ ਕਦਮ ਚੁੱਕੇ ਜਾ ਸਕਦੇ ਸਨ।

ਉਨ੍ਹਾਂ ਕਿਹਾ ਕਿ ਜਦ ਇਸ ਮਾਮਲੇ ਦੀ ਜਾਣਕਾਰੀ ਉਨ੍ਹਾਂ ਨੂੰ ਮਿਲੀ ਸੀ ਤਾਂ ਉਨ੍ਹਾਂ ਦੇ ਦਫ਼ਤਰ ਨੂੰ ਇਲਜ਼ਾਮਾਂ ਬਾਰੇ ਤਾਂ ਪਤਾ ਲੱਗਿਆ ਸੀ ਪਰ ਇਸ ਦੇ ਬਹੁਤੇ ਵੇਰਵੇ ਸਾਹਮਣੇ ਨਹੀਂ ਆਏ ਸਨ।

ਉਨ੍ਹਾਂ ਕਿਹਾ ਕਿ ਇਸ ਸਾਲ ਫਰਵਰੀ 'ਚ ਇਸ ਮਾਮਲੇ ਦੀ ਪਬਲਿਕ ਰਿਪੋਰਟਿੰਗ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਮਾਮਲੇ ਸੰਬੰਧੀ ਵਧੇਰੇ ਜਾਣਕਾਰੀ ਹਾਸਿਲ ਹੋ ਸਕੀ ਸੀ।

ਟੈਲਫੋਰਡ ਨੇ ਆਪਣੀ ਗਵਾਹੀ 'ਚ ਦੱਸਿਆ ਕਿ ਸ਼ੁਰੂਆਤ 'ਚ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਇਹ ਸਿਰਫ ਇੱਕ 'ਪਰਸਨਲ ਮਿਸਕੰਡਕਟ' ਸੰਬੰਧੀ ਸ਼ਿਕਾਇਤ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਰੱਖਿਆ ਮੰਤਰੀ ਕੋਲ ਸ਼ਿਕਾਇਤ ਪਹੁੰਚਾਈ ਗਈ ਸੀ, ਜਿੰਨਾ ਨੇ ਉਨ੍ਹਾਂ ਨਾਲ ਸਲਾਹ ਕੀਤੀ ਅਤੇ ਫਿਰ ਸ਼ਿਕਾਇਤ ਕਰਨ ਵਾਲੇ ਨੂੰ ਪ੍ਰਿਵੀ ਕਾਉਂਸਿਲ ਕੋਲ ਪਹੁੰਚ ਕਰਨ ਨੂੰ ਕਿਹਾ ਗਿਆ ਸੀ।

ਟੈਲਫੋਰਡ ਨੇ ਕਿਹਾ ਕਿ ਇਸ ਮਾਮਲੇ 'ਚ ਸਹੀ ਪ੍ਰੀਕਿਰਿਆ ਦੀ ਪਾਲਣਾ ਕੀਤੀ ਗਈ ਸੀ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link