13.65C Vancouver
ADS

Jul 22, 2024 7:00 PM - The Canadian Press

ਬ੍ਰਿਟਿਸ਼ ਕੋਲੰਬੀਆ ਵਿਚ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾਉਣ ਗਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ

Share On
trudeau-and-family-head-to-british-columbia-for-vacation-in-unnamed-location
A government official says the Prime Minister's Office is not disclosing the specific location for security reasons.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾਉਣ ਲਈ ਐਤਵਾਰ ਤੋਂ ਬ੍ਰਿਟਿਸ਼ ਕੋਲੰਬੀਆ ਵਿਚ ਹਨ। ਹਾਲਾਂਕਿ, ਸਕਿਰਿਓਟੀ ਕਾਰਨਾਂ ਕਰਕੇ ਉਨ੍ਹਾਂ ਦੀ ਲੋਕੇਸ਼ਨ ਬਾਰੇ ਖੁਲਾਸਾ ਨਹੀਂ ਕੀਤਾ ਗਿਆ ਪਰ ਪ੍ਰਧਾਨ ਮੰਤਰੀ ਦਫ਼ਤਰ ਦਾ ਕਹਿਣਾ ਹੈ ਕਿ ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ 1 ਅਗਸਤ ਤੱਕ ਬੀ. ਸੀ. ਵਿਚ ਰਹੇਗਾ।

ਪੀ. ਐੱਮ. ਓ. ਦੇ ਬੁਲਾਰੇ ਮੁਹੰਮਦ ਹੁਸੈਨ ਨੇ ਦੱਸਿਆ ਕਿ ਟਰੂਡੋ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਸਰਕਾਰੀ ਜਹਾਜ਼ ’ਤੇ ਯਾਤਰਾ ਕਰਦੇ ਹਨ, ਹਾਲਾਂਕਿ, ਨਿੱਜੀ ਛੁੱਟੀਆਂ ਲਈ ਉਹ ਆਪਣੇ ਅਤੇ ਆਪਣੇ ਪਰਿਵਾਰ ਲਈ ਵਪਾਰਕ ਏਅਰਲਾਈਨ ਦੀ ਟਿਕਟ ਦੇ ਬਰਾਬਰ ਦੇ ਖ਼ਰਚ ਦੀ ਅਦਾਇਗੀ ਕਰਨਗੇ। ਬੁਲਾਰੇ ਨੇ ਇਹ ਵੀ ਕਿਹਾ ਕਿ ਪੀ. ਐੱਮ. ਟਰੂਡੋ ਆਪਣੇ ਪਰਿਵਾਰ ਦੇ ਰਹਿਣ ਦਾ ਖਰਚਾ ਵੀ ਅਦਾ ਕਰਨਗੇ।

ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੇ ਪਿਛਲੀਆਂ ਗਰਮੀਆਂ ਵਿਚ ਵੀ ਬੀ. ਸੀ. ਵਿਚ ਛੁੱਟੀਆਂ ਮਨਾਈਆਂ ਸਨ ਅਤੇ 2022 ਦੀਆਂ ਗਰਮੀਆਂ ਵਿਚ ਕੋਸਟਾ ਰੀਕਾ ਗਏ ਸਨ। ਉੱਥੇ ਹੀ, ਪਿਛਲੇ ਸਾਲ ਕ੍ਰਿਸਮਸ ਦੌਰਾਨ ਜਮਾਇਕਾ ਵਿਚ ਟਰੂਡੋ ਦੀਆਂ ਪਰਿਵਾਰਕ ਛੁੱਟੀਆਂ ਵਿਵਾਦਾਂ ਵਿਚ ਰਹੀਆਂ ਸਨ।

ਇਸ ਦੌਰਾਨ ਉਹ ਬਿਨਾਂ ਕਿਸੇ ਖ਼ਰਚੇ ਦੇ ਆਪਣੇ ਇੱਕ ਪਰਿਵਾਰਕ ਦੋਸਤ ਦੇ ਰਿਜ਼ਾਰਟ ਵਿਚ ਰੁਕੇ ਸਨ, ਜਦੋਂ ਕਿ ਟ੍ਰਿਪ ਤੋਂ ਪਹਿਲਾਂ ਉਨ੍ਹਾਂ ਨੇ ਖ਼ਰਚ ਦਾ ਭੁਗਤਾਨ ਕਰਨ ਦੀ ਗੱਲ ਆਖੀ ਸੀ।

ਪ੍ਰਧਾਨ ਮੰਤਰੀ ’ਤੇ ਇਲਜ਼ਾਮ ਲੱਗੇ ਸਨ ਕਿ ਇੱਕ ਤਾਂ ਉਨ੍ਹਾਂ ਨੇ ਰਵਾਨਗੀ ਤੋਂ ਪਹਿਲਾਂ ਛੁੱਟੀ ਦੇ ਸਥਾਨ ਦੀ ਪੁਸ਼ਟੀ ਨਹੀਂ ਕੀਤੀ ਅਤੇ ਦੂਜੇ ਆਪਣੇ ਪਰਿਵਾਰ ਨਾਲ ਸਬੰਧਤ ਕਾਰੋਬਾਰੀ ਨੂੰ ਫਾਇਦਾ ਪਹੁੰਚਾਉਣ ਦੇ ਬਦਲੇ ਖ਼ਰਚ ਦਾ ਭੁਗਤਾਨ ਨਹੀਂ ਕੀਤਾ। ਹਾਲਾਂਕਿ, ਫੈਡਰਲ ਨੈਤਿਕਤਾ ਕਮਿਸ਼ਨਰ ਵਲੋਂ ਪੀ. ਐੱਮ. ਟਰੂਡੋ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link