12.72C Vancouver
ADS

Oct 30, 2024 7:09 PM - Connect Newsroom

ਵਿਦੇਸ਼ੀ ਦਖਲਅੰਦਾਜ਼ੀ ਨੂੰ ਲੈ ਕੇ ਪਾਰਲੀਮੈਂਟ 'ਚ ਟਰੂਡੋ ਅਤੇ ਪੋਲੀਵਰੇ 'ਚ ਝੜਪ

Share On
trudeau-and-poilievre-clash-in-parliament-over-foreign-interference
PM Trudeau alleged that Poilievre is avoiding security clearance to access the names of his MPs and former MPs linked to foreign interference. Poilievre countered, urging the Prime Minister to publicly disclose these names.(Photo: The Canadian Press)

ਕੈਨੇਡੀਅਨ ਸੰਸਦ ਵਿਚ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਵਿਰੋਧੀ ਧਿਰ ਦੇ ਲੀਡਰ ਪੀਅਰ ਪੋਲੀਵਰੇ ਵਿਚਕਾਰ ਵਿਦੇਸ਼ੀ ਦਖ਼ਲ ਦੇ ਮੁੱਦੇ ’ਤੇ ਜਮ ਕੇ ਬਹਿਸ ਹੋਈ। ਪੀ.ਐੱਮ.ਜਸਟਿਨ ਟਰੂਡੋ ਨੇ ਦੋਸ਼ ਲਗਾਇਆ ਕਿ ਕੰਜ਼ਰਵੇਟਿਵ ਲੀਡਰ ਵਲੋਂ ਆਪਣੇ ਉਨ੍ਹਾਂ ਐੱਮ.ਪੀ. ਤੇ ਸਾਬਕਾ ਸਾਂਸਦਾਂ ਦੇ ਨਾਮ ਜਾਣਨ ਲਈ ਜਾਣਬੁੱਕ ਕੇ ਸਕਿਓਰਿਟੀ ਕਲੀਅਰੈਂਸ ਨਹੀਂ ਲਈ ਜਾ ਰਹੀ ਜੋ ਵਿਦੇਸ਼ੀ ਦਖ਼ਲ ਵਿਚ ਸ਼ਾਮਲ ਹਨ। ਉਥੇ ਹੀ, ਪੋਲੀਵਰ ਨੇ ਇਸ ’ਤੇ ਛੋਟਾ ਪਰ ਤਿੱਖਾ ਪਲਟਵਾਰ ਕੀਤਾ, ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਨਾਮ ਜਨਤਕ ਕਰ ਦਿਓ।

ਓਧਰ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕਈ ਕਾਰਨਾਂ ਕਰਕੇ ਉਹ ਖੁਫੀਆ ਜਾਣਕਾਰੀ ਸਾਰਿਆਂ ਵਿਚ ਜਾਰੀ ਨਹੀਂ ਕਰ ਸਕਦੇ ਪਰ ਪੋਲੀਵਰੇ ਨੂੰ ਉਨ੍ਹਾਂ ਸਿਆਸਤਦਾਨ ਦੇ ਨਾਮ ਦੇ ਸਕਦੇ ਹਨ ਤਾਂ ਜੋ ਉਹ ਪਾਰਟੀ ਦੇ ਹੋਰ ਮੈਂਬਰਾਂ ਨੂੰ ਵਿਦੇਸ਼ੀ ਦਖਲ ਤੋਂ ਬਚਾ ਕੇ ਰੱਖ ਸਕਣ।

ਇਸ ’ਤੇ ਪੋਲੀਵਰੇ ਨੇ ਫਿਰ ਪਲਟਵਾਰ ਕੀਤਾ, ਉਨ੍ਹਾਂ ਕਿਹਾ ਕਿ ਟਰੂਡੋ ਨਾਮ ਜਨਤਕ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਤੇ ਉਨ੍ਹਾਂ ਦੀ ਪਾਰਟੀ ਨੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link