12.54C Vancouver
ADS

Apr 5, 2024 5:35 PM - The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਵੇਂ ਘਰਾਂ ਲਈ $600 ਮਿਲੀਅਨ ਦੀ ਕੀਤੀ ਘੋਸ਼ਣਾ

Share On
trudeau-announces-600-million-in-loans-funding-to-jump-start-homebuilding-rentals
Trudeau says $50 million will go toward a homebuilding technology and innovation fund, with another $50 million to modernize and expedite construction.(Photo: twiter/Justin Trudeau)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਾਲਕ ਅਤੇ ਕਿਰਾਏ ਲਈ ਘਰਾਂ ਦੇ ਫਾਸਟਰ ਨਿਰਮਾਣ ਅਤੇ ਇਨ੍ਹਾਂ ਨੂੰ ਸਸਤੇ ਬਣਾਉਣ ਵਿਚ ਮਦਦ ਕਰਨ ਲਈ $600 ਮਿਲੀਅਨ ਦੇ ਨਵੇਂ ਪੈਕੇਜ ਦੀ ਘੋਸ਼ਣਾ ਕੀਤੀ ਹੈ। ਮਾਡਿਊਲਰ ਅਤੇ ਪ੍ਰੀਫੈਬਰੀਕੇਟਿਡ ਘਰਾਂ ਦੇ ਵਿਕਾਸ ਲਈ ਇਹ ਫੰਡਿੰਗ ਬਜਟ ਵਿਚ ਰੱਖੀ ਜਾ ਰਹੀ ਹੈ, ਜਿਨ੍ਹਾਂ ਦਾ ਨਿਰਮਾਣ ਆਸਾਨੀ ਨਾਲ ਅਤੇ ਤੇਜ਼ੀ ਨਾਲ ਕੀਤਾ ਜਾ ਸਕਦਾ ਹੈ।

ਟਰੂਡੋ ਨੇ ਕਿਹਾ ਕਿ ਨਵੀਂ ਫੰਡਿੰਗ ਦਾ ਉਦੇਸ਼ ਕੈਨੇਡਾ ਭਰ ਵਿਚ ਘਰ ਬਣਾਉਣ ਦੇ ਤਰੀਕਿਆਂ ਨੂੰ ਬਦਲਣ ਵਿਚ ਮਦਦ ਕਰਨਾ ਤੇ ਰਿਹਾਇਸ਼ ਨੂੰ ਕਿਫਾਇਤੀ ਬਣਾਉਣਾ ਹੈ। $600 ਮਿਲੀਅਨ ਵਿਚੋਂ 50 ਮਿਲੀਅਨ ਡਾਲਰ ਹੋਮ ਬਿਲਡਿੰਗ ਟੈਕਨਾਲੋਜੀ ਇਨੋਵੇਸ਼ਨ ਫੰਡ ਲੌਂਚ ਕਰਨ ਲਈ ਰੱਖੇ ਜਾ ਰਹੇ ਹਨ, ਹੋਰ $50 ਮਿਲੀਅਨ ਉਸਾਰੀ ਨੂੰ ਆਧੁਨਿਕ ਬਣਾਉਣ ਅਤੇ ਤੇਜ਼ ਕਰਨ ਲਈ ਖ਼ਰਚੇ ਜਾਣਗੇ ਅਤੇ $500 ਮਿਲੀਅਨ ਘੱਟ ਲਾਗਤ ਵਾਲਾ ਕਰਜ਼ੇ ਲਈ ਹੋਣਗੇ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪ੍ਰੀ-ਬਜਟ ਘੋਸ਼ਣਾ ਲਈ ਅੱਜ ਕੈਲਗਰੀ ਵਿਚ ਸਨ। ਟਰੂਡੋ ਨੇ ਕਿਹਾ ਕਿ ਮਾਡਿਊਲਰ ਅਤੇ ਪ੍ਰੀਫੈਬਰੀਕੇਟਿਡ ਘਰਾਂ ਦੇ ਨਿਰਮਾਣ ਲਈ ਪ੍ਰਾਈਵੇਟ ਸੈਕਟਰ ਨੂੰ ਇਹ ਮਦਦ ਦਿੱਤੀ ਜਾਵੇਗੀ।

ਸ਼ੁੱਕਰਵਾਰ ਦੀ ਹਾਊਸਿੰਗ ਫੰਡਿੰਗ ਘੋਸ਼ਣਾ ਇਸ ਹਫਤੇ ਅਜਿਹੀ ਚੌਥੀ ਘੋਸ਼ਣਾ ਹੈ ਜੋ ਫੈਡਰਲ ਬਜਟ ਤੋਂ ਪਹਿਲਾਂ ਕੀਤੀ ਗਈ ਹੈ। ਸਰਕਾਰ ਵਲੋਂ ਬਜਟ 16 ਅਪ੍ਰੈਲ ਨੂੰ ਪੇਸ਼ ਕੀਤਾ ਜਾਣਾ ਹੈ ਅਤੇ ਟਰੂਡੋ ਇਲੈਕਸ਼ਨ ਕੰਪੇਨ ਦੀ ਤਰ੍ਹਾਂ ਪਹਿਲਾਂ ਹੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link