14.83C Vancouver
ADS

May 1, 2020 4:30 PM -

ਟਰੂਡੋ ਵਲੋਂ 1,500 ਤਰ੍ਹਾਂ ਦੇ ਮਿਲਿਟਰੀ ਸਟਾਈਲ ਹਥਿਆਰਾਂ ਉੱਤੇ ਪਾਬੰਦੀ ਦਾ ਐਲਾਨ

Share On
trudeau-announces-ban-on-1-500-types-of-military-style-guns
Semi-automatic rifles fill a wall at a gun shop in Lynnwood, Wash. 2 Oct,2018. THE CANADIAN PRESS/AP-Elaine Thompson

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਤਾਬਕ ਫੈਡਰਲ ਸਰਕਾਰ ਕਈ ਕਿਸਮ ਦੇ ਅਸਾਲਟ ਸਟਾਈਲ ਹਥਿਆਰਾਂ ਉੱਤੇ ਪਾਬੰਦੀ ਲਾ ਰਹੀ ਹੈ।

ਇਨ੍ਹਾਂ ਹਥਿਆਰਾਂ ਨੂੰ ਵੇਚਣ, ਖਰੀਦਣ, ਟਰਾਂਸਪੋਰਟ ਅਤੇ ਆਯਾਤ ਕਰਨ ਉੱਤੇ ਅੱਜ ਤੋਂ ਹੀ ਕਾਨੂੰਨੀ ਪਾਬੰਦੀ ਹੋਵੇਗੀ।

ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਕੋਲ ਇਹ ਹਥਿਆਰ ਹਨ ਉਨ੍ਹਾਂ ਨੂੰ ਇਸ ਨਵੇਂ ਕਾਨੂੰਨ ਦੀ ਪਾਲਨਾ ਕਰਨ ਲਈ ਦੋ ਸਾਲ ਦਾ ਐਮਨੈਸਟੀ ਪੀਰੀਅਡ ਦਿੱਤਾ ਜਾਵੇਗਾ।

ਟਰੂਡੋ ਮੁਤਾਬਕ ‘ਬਾਏ ਬੈਕ ਪ੍ਰੋਗਰਾਮ’ ਸੰਬੰਧੀ ਲੈਜਿਸਲੈਸ਼ਨ ਜਲਦ ਪੇਸ਼ ਕੀਤੀ ਜਾਵੇਗੀ।

ਯਾਦ ਰਹੇ ਕਿ ਹਥਿਆਰਾਂ ਦੀ ਵਰਤੋਂ ਉੱਤੇ ਸਖ਼ਤੀ ਲਿਬਰਲ ਪਾਰਟੀ ਵੱਲੋਂ ਚੋਣ ਪ੍ਰਚਾਰ ਦੌਰਾਨ ਕੀਤਾ ਵਾਅਦਾ ਸੀ।

1989 ਦੀ ਇਕੋਲ ਪਾਲੀਟੈਕਨਿਕ ਅਤੇ ਨੋਵਾ ਸਕੋਸ਼ੀਆ ਦੇ ਵਿੱਚ ਪਿਛਲੇ ਹਫ਼ਤੇ ਵਾਪਰੇ ਹਮਲੇ ਦਾ ਜ਼ਿਕਰ ਕਰਦਿਆਂ ਟਰੂਡੋ ਨੇ ਕਿਹਾ ਕਿ ਹਥਿਆਰਾਂ ਦੀ ਵਰਤੋਂ ਉੱਤੇ ਰੋਕ ਬੇਹੱਦ ਜ਼ਰੂਰੀ ਹੋ ਗਈ ਹੈ।

ਟਰੂਡੋ ਮੁਤਾਬਕ ਮਾਰਚ ਵਿੱਚ ਇਸ ਸਬੰਧ ਵਿੱਚ ਲੈਜਿਸਲੇਸ਼ਨ ਪੇਸ਼ ਕੀਤਾ ਜਾਣਾ ਸੀ ਪਰ ਕੋਵਿਡ-19 ਦੇ ਚੱਲਦਿਆਂ ਇਸ ਵਿੱਚ ਦੇਰੀ ਕਰਨੀ ਪਈ।

Latest news

canada-investment-summit-opens-in-toronto-with-1-trillion-investment-target
Punjabi

ਕੈਨੇਡਾ ਨਿਵੇਸ਼ ਸੰਮੇਲਨ ਟੋਰੌਂਟੋ ਵਿੱਚ ਸ਼ੁਰੂ, ਪੰਜ ਸਾਲਾਂ ਵਿੱਚ $1 ਟ੍ਰਿਲੀਅਨ ਨਿਵੇਸ਼ ਦਾ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਟੋਰੌਂਟੋ ਵਿਚ ਦੋ ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੀ ਸ਼ੁਰੂਆਤ ਕਰ ਰਹੇ ਹਨ, ਜਿਸ ਦਾ ਟੀਚਾ ਅਗਲੇ ਪੰਜ ਸਾਲਾਂ ਵਿਚ $1 ਟ੍ਰਿਲੀਅਨ ਦਾ ਨਿਵੇਸ਼ ਜੁਟਾਉਣਾ ਹੈ। ਇਹ ਸੰਮੇਲਨ ਰਜਾ, ਬੁਨਿਆਦੀ ਢਾਂਚਾ, ਏ.ਆਈ.ਅਤੇ ਮਹੱਤਵਪੂਰਨ ਖਣਿਜ ਵਰਗੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਆਯੋਜਿਤ ਕੀਤਾ ਗਿਆ ਹੈ ਅਤੇ ਇਹ ਕੈਨੇਡਾ ਦਾ ਅਜਿਹਾ ਪਹਿਲਾ ਇਨਵੈਸਟਮੈਂਟ ਸੰਮੇਲਨ ਹੈ, ਜਿੱਥੇ ਦੇਸ਼ ਅਤੇ ਦੁਨੀਆ ਭਰ ਦੇ ਸੈਂਕੜੇ ਨਿਵੇਸ਼ਕ ਹਿੱਸਾ ਲੈ ਰਹੇ ਹਨ।
bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link