11.54C Vancouver
ADS

Apr 2, 2024 12:10 PM - The Canadian Press

ਟਰੂਡੋ ਨੇ ਪ੍ਰਤੀ ਸਾਲ 400,000 ਤੋਂ ਵਧੇਰੇ ਬੱਚਿਆਂ ਨੂੰ ਭੋਜਨ ਦੇਣ ਲਈ ਨੈਸ਼ਨਲ ਸਕੂਲ ਫੂਡ ਪ੍ਰੋਗਰਾਮ ਦੀ ਕੀਤੀ ਘੋਸ਼ਣਾ

Share On
trudeau-announces-national-school-food-program-to-feed-400-000-more-kids-per-year
The four Atlantic premiers and the leaders in Saskatchewan, Alberta and Ontario asked Trudeau not to increase the federal consumer carbon price by $15 per tonne today.(Photo: The Canadian Press)

ਕੈਨੇਡਾ ਸਰਕਾਰ ਆਉਣ ਵਾਲੇ ਬਜਟ ਵਿਚ ਨੈਸ਼ਨਲ ਸਕੂਲ ਫੂਡ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ। ਇਸ ਦੀ ਘੋਸ਼ਣਾ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਗ੍ਰੇਟਰ ਟੋਰਾਂਟੋ ਏਰੀਆ ਦੇ ਦੌਰੇ ’ਤੇ ਕੀਤੀ।

ਇਸ ਪ੍ਰੋਗਰਾਮ ਨਾਲ ਹਰ ਸਾਲ 400,000 ਤੋਂ ਵੱਧ ਵਧੇਰੇ ਬੱਚਿਆਂ ਨੂੰ ਭੋਜਨ ਉਪਲਬਧ ਕਰਵਾਉਣ ਦੀ ਉਮੀਦ ਹੈ। ਫੈਡਰਲ ਸਰਕਾਰ ਨੇ ਅਗਲੇ ਪੰਜ ਸਾਲਾਂ ਵਿਚ ਨੈਸ਼ਨਲ ਸਕੂਲ ਫੂਡ ਪ੍ਰੋਗਰਾਮ ’ਤੇ $1 ਬਿਲੀਅਨ ਖਰਚ ਕਰਨ ਦੀ ਯੋਜਨਾ ਬਣਾਈ ਹੈ।

ਗੌਰਤਲਬ ਹੈ ਕਿ ਲਿਬਰਲ ਸਰਕਾਰ ਨੇ 2021 ਦੀਆਂ ਚੋਣਾਂ ਦੌਰਾਨਨੈਸ਼ਨਲ ਸਕੂਲ ਫੂਡ ਪ੍ਰੋਗਰਾਮ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਇਸ ਨੂੰ ਸ਼ੁਰੂ ਨਹੀਂ ਕਰ ਸਕੀ।

ਐੱਨ.ਡੀ.ਪੀ. ਨੇ ਲਿਬਰਲ ਸਰਕਾਰ ’ਤੇ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਦਬਾਅ ਪਾਇਆ ਹੈ। ਨਿਊ ਡੈਮੋਕਰੇਟਸ ਦਾ ਕਹਿਣਾ ਹੈ ਕਿ ਸਕੂਲਾਂ ਦੇ ਲੰਚ ਪ੍ਰੋਗਰਾਮ ਨੂੰ ਫੈਡਰਲ ਫੰਡਿੰਗ ਮਿਲਣ ਨਾਲ ਪਰਿਵਾਰਾਂ ’ਤੇ ਮਹਿੰਗਾਈ ਦੇ ਬੋਝ ਨੂੰ ਘੱਟ ਕਰਨ ਵਿਚ ਮਦਦ ਮਿਲੇਗੀ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link