9.02C Vancouver
ADS

Oct 26, 2021 7:36 PM - The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਮਾਈਨੌਰਿਟੀ ਸਰਕਾਰ ਦੇ ਦੂਜੇ ਕੈਬਿਨੇਟ 'ਚ ਕਈ ਅਹਿਮ ਬਦਲਾਅ; ਹਰਜੀਤ ਸੱਜਣ, ਕੈਰੋਲੀਨ ਬੈਨੇਟ, ਮਾਰਕ ਗਾਰਨੇਉ ਤੇ ਪੈਟੀ ਹਾਏਡੂ ਨੇ ਗਵਾਏ ਅਹਿਮ ਮੰਤਰਾਲੇ

Share On
trudeau-announces-new-cabinet-after-winning-second-minority-mandate
Prime Minister Justin Trudeau has given his cabinet a major overhaul, dropping Harjit Sajjan from defence, Carolyn Bennett from Crown-Indigenous relations, Marc Garneau from global affairs and Patty Hajdu from health. (Photo - Cheryl X2 vaccinated CANADA/Twitter)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਨਵੇਂ ਕੈਬਿਨੇਟ ਦਾ ਐਲਾਨ ਕਰ ਦਿੱਤਾ ਹੈ।

ਇਸ 'ਚ ਕਈ ਅਹਿਮ ਬਦਲਾਅ ਕੀਤੇ ਗਏ ਹਨ।

ਹਰਜੀਤ ਸੱਜਣ ਨੂੰ ਰੱਖਿਆ, ਕੈਰੋਲੀਨ ਬੈਨੇਟ ਨੂੰ ਕਰਾਊਨ-ਇੰਡਿਜਿਨਸ ਰਿਲੇਸ਼ਨਸ, ਮਾਰਕ ਗਾਰਨੇਉ ਨੂੰ ਗਲੋਬਲ ਅਫੇਅਰਸ ਅਤੇ ਪੈਟੀ ਹਾਏਡੂ ਨੂੰ ਸਿਹਤ ਮੰਤਰਾਲਾ ਗਵਾਉਣਾ ਪਿਆ ਹੈ।

ਸੱਜਣ ਦੀ ਮਿਲਟਰੀ 'ਚ ਜਿਨਸੀ ਬਦਸਲੂਕੀ ਦੇ ਮਾਮਲਿਆਂ ਨੂੰ ਹੈਂਡਲ ਕਰਨ ਦੇ ਤਰੀਕੇ 'ਤੇ ਲਗਾਤਾਰ ਨਿਖੇਧੀ ਹੋਈ ਸੀ।

ਹੁਣ ਇਹ ਅਹੁਦਾ ਅਨੀਤਾ ਅਨੰਦ ਨੂੰ ਸੌਂਪ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਅਨੀਤਾ ਅਨੰਦ ਪ੍ਰੋਕਿਓਰਮੈਂਟ ਮੰਤਰੀ ਦੀ ਜਿੰਮੇਵਾਰੀ ਸੰਭਾਲ ਰਹੀ ਸੀ।

ਅਨੀਤਾ ਅਨੰਦ ਦੇਸ਼ ਦੀ ਦੂਜੀ ਔਰਤ ਬਣ ਗਈ ਹੈ ਜਿਸ ਨੂੰ ਰੱਖਿਆ ਮੰਤਰੀ ਦੇ ਅਹੁਦੇ ਦੀ ਜਿੰਮੇਵਾਰੀ ਸੌਂਪੀ ਗਈ ਹੈ।

ਜੋਨਾਥਨ ਵਿਲਕਿੰਸਨ ਦੀ ਜਗ੍ਹਾ ਵਾਤਾਵਰਨ ਮੰਤਰੀ ਦੀ ਜਿੰਮੇਵਾਰੀ ਸਟੀਵਨ ਗਿਲਬੌਲਟ ਨੂੰ ਸੌਂਪੀ ਗਈ ਹੈ।

ਜੋਨਾਥਨ ਵਿਲਕਿੰਸਨ ਨੂੰ ਹੁਣ ਨੈਚੁਰਲ ਰਿਸੋਰਸਿਸ ਮੰਤਰੀ ਬਣਾਇਆ ਗਿਆ ਹੈ।

ਕੈਰੋਲੀਨ ਬੈਨੇਟ ਨੂੰ ਮੈਂਟਲ ਹੈਲਥ ਐਂਡ ਐਡਿਕਸ਼ਨਸ ਮੰਤਰਾਲਾ ਸੌਂਪਿਆ ਗਿਆ ਹੈ।

ਪੈਟੀ ਹਾਏਡੂ ਹੁਣ ਇੰਡੀਜਨਸ ਸਰਵਿਸਿਸ ਮੰਤਰੀ ਦੀ ਜਿੰਮੇਵਾਰੀ ਸੰਭਾਲਣਗੇ।

ਨਵੇਂ ਕੈਬਿਨੇਟ 'ਚ ਸਿਰਫ 7 ਮੰਤਰੀਆਂ ਨੇ ਮੁੜ ਆਪਣੇ ਪੁਰਾਣੇ ਅਹੁਦੇ ਸੰਭਾਲੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link