13.17C Vancouver
ADS

Sep 27, 2023 7:37 PM - Connect News

ਟਰੂਡੋ ਨੇ ਸੰਸਦ 'ਚ ਨਾਜ਼ੀ ਯੂਨਿਟ ਦੇ ਵਿਅਕਤੀ ਨੂੰ ਸਨਮਾਨਿਤ ਕਰਨ 'ਤੇ ਮੰਗੀ ਮੁਆਫੀ

Share On
trudeau-apologizes-for-honouring-person-from-nazi-unit-in-parliament
Trudeau said he was very sorry for all the members standing and applauding in this House on Friday, even though they were unaware of the context.(Photo: The Canadian Press)

ਨਾਜ਼ੀ ਯੂਨਿਟ ਲਈ ਲੜਨ ਵਾਲੇ ਵਿਅਕਤੀ ਨੂੰ ਯੂਕਰੇਨ ਦੇ ਰਾਸ਼ਟਰਪਤੀ ਦੇ ਸਨਮਾਨ ਵਿੱਚ ਰੱਖੇ ਗਏ ਸੰਸਦੀ ਸਮਾਗਮ ਵਿੱਚ ਬੁਲਾਉਣ ‘ਤੇ ਛਿੜੇ ਵਿਵਾਦ ਤੋਂ ਬਾਅਦ ਜਿੱਥੇ ਹਾਊਸ ਸਪੀਕਰ ਐਂਥਨੀ ਰੋਟਾ ਨੇ ਬੀਤੇ ਦਿਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਉੱਥੇ ਲਗਾਤਾਰ ਵਿਰੋਧੀ ਧਿਰਾਂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਵੀ ਮੁਆਫੀ ਦੀ ਮੰਗ ਕੀਤੀ ਜਾ ਰਹੀ ਸੀ।

ਜਿਸ ਚਲਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਦੀ ਤਰਫੋਂ ਮੁਆਫੀ ਮੰਗੀ ਹੈ।

ਟਰੂਡੋ ਨੇ ਕਿਹਾ ਸ਼ੁੱਕਰਵਾਰ ਨੂੰ ਇਸ ਸਦਨ ਵਿੱਚ ਸਾਡੇ ਸਾਰੇ ਮੈਂਬਰਾਂ ਦੇ ਖੜ੍ਹੇ ਹੋਣ ਅਤੇ ਤਾੜੀਆਂ ਵਜਾਉਣ ਲਈ ਉਨ੍ਹਾਂ ਬਹੁਤ ਅਫ਼ਸੋਸ ਹੈ, ਭਾਵੇਂ ਕਿ ਅਸੀਂ ਸੰਦਰਭ ਤੋਂ ਅਣਜਾਣ ਸੀ।

ਉਨ੍ਹਾਂ ਨੇ ਕਿਹਾ ਕਿ ਇਸ ਵਿਅਕਤੀ ਦੇ ਸੱਦੇ ਅਤੇ ਮਾਨਤਾ ਲਈ ਸਪੀਕਰ ਪੂਰੀ ਤਰ੍ਹਾਂ ਜ਼ਿੰਮੇਵਾਰ ਸੀ ਅਤੇ ਐਂਥਨੀ ਰੋਟਾ ਨੇ ਇਸ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਸਵੀਕਾਰ ਕਰ ਲਿਆ ਹੈ ਅਤੇ ਅਸਤੀਫਾ ਦੇ ਦਿੱਤਾ ਹੈ।

ਇਹ ਇੱਕ ਗਲਤੀ ਸੀ ਜਿਸ ਨੇ ਸੰਸਦ ਅਤੇ ਕੈਨੇਡਾ ਨੂੰ ਬਹੁਤ ਸ਼ਰਮਿੰਦਾ ਕੀਤਾ ਹੈ।

ਉਨ੍ਹਾਂ ਸਾਰਿਆਂ ਨੂੰ ਅਫ਼ਸੋਸ ਹੈ ਕਿ ਅਸੀਂ ਖੜ੍ਹੇ ਹੋ ਕੇ ਤਾੜੀਆਂ ਵਜਾਈਆਂ। ਪ੍ਰਧਾਨ ਮੰਤਰੀ ਟਰੂਡੋ ਨੇ ਸਪੀਕਰ ਦੇ ਨਾਜ਼ੀ ਸੱਦੇ ਲਈ ਮੁਆਫੀ ਮੰਗੀ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link