12.72C Vancouver
ADS

Oct 10, 2024 6:26 PM - Connect Newsroom – Jasmine Singh, with files from The Canadian Press

ਟਰੂਡੋ ਨੇ ਆਸੀਆਨ ਸੰਮੇਲਨ ਦੌਰਾਨ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਲਈ ਥਾਈਲੈਂਡ ਦੀ ਕੀਤੀ ਸ਼ਲਾਘਾ

Share On
trudeau-applauds-thailand-for-legalizing-gay-marriage-during-meeting-at-asean-summit
Trudeau said that at a time when rights are backsliding around the world, Shinawatra's leadership on gay marriage is "exceptional. (Photo: The Canadian Press)

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਥਾਈਲੈਂਡ ਦੀ ਨਵੀਂ ਪ੍ਰਧਾਨ ਮੰਤਰੀ ਪੈਟੌਂਗਟਾਰਨ ਸ਼ਿਨਾਵਤਰਾ ਨੂੰ ਦੇਸ਼ ਵਿੱਚ ਸਮਲਿੰਗੀ ਵਿਆਹ ਕਾਨੂੰਨੀ ਬਣਾਉਣ ਲਈ ਵਧਾਈ ਦਿੱਤੀ ਹੈ ਅਤੇ ਇਸਨੂੰ ਏਸ਼ੀਆ ਵਿੱਚ ਮਨੁੱਖੀ ਅਧਿਕਾਰਾਂ ਲਈ ਇਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ।

ਟਰੂਡੋ ਨੇ ਇਹ ਟਿੱਪਣੀਆਂ ਲਾਓਸ ਦੀ ਰਾਜਧਾਨੀ ਵੀਐਂਤਿਆਨ ਵਿੱਚ ਹੋ ਰਹੇ ASEAN ਸਿਖਰ ਸੰਮੇਲਨ ਦੌਰਾਨ ਸ਼ਿਨਾਵਤਰਾ ਨਾਲ ਦੋਪੱਖੀ ਮੀਟਿੰਗ ਦੌਰਾਨ ਕੀਤੀਆਂ। ਉਨ੍ਹਾਂ ਕਿਹਾ ਕਿ “ਜਦੋਂ ਦੁਨੀਆ ਭਰ ਵਿੱਚ ਹੱਕਾਂ ਦੀ ਘਾਟ ਵੇਖੀ ਜਾ ਰਹੀ ਹੈ, ਉਸ ਵੇਲੇ ਸ਼ਿਨਾਵਤਰਾ ਦਾ ਇਹ ਨੇਤ੍ਰਿਤਵ ਵਿਲੱਖਣ ਹੈ।”

ਥਾਈਲੈਂਡ ਨੇ 24 ਸਤੰਬਰ ਨੂੰ ਸਮਲਿੰਗੀ ਵਿਆਹ ਬਾਰੇ ਇਤਿਹਾਸਕ ਕਾਨੂੰਨ ਪਾਸ ਕੀਤਾ ਸੀ, ਜਿਸ ਨਾਲ ਸਮਲਿੰਗੀ ਜੋੜਿਆਂ ਨੂੰ ਕਾਨੂੰਨੀ ਤੌਰ ‘ਤੇ ਵਿਆਹ ਕਰਨ ਦਾ ਹੱਕ ਮਿਲ ਗਿਆ ਹੈ। ਇਹ ਦੱਖਣ-ਪੂਰਬੀ ਏਸ਼ੀਆ ਦਾ ਪਹਿਲਾ ਦੇਸ਼ ਹੈ ਜਿਸਨੇ ਪੂਰੇ ਵਿਆਹਕ ਅਧਿਕਾਰ LGBTQ+ ਨਾਗਰਿਕਾਂ ਨੂੰ ਦਿੱਤੇ ਹਨ।

ਟਰੂਡੋ ਨੇ ਸਿਖਰ ਸੰਮੇਲਨ ਦੌਰਾਨ ਕਈ ਏਸ਼ੀਆਈ ਨੇਤਾਵਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ। ਇਹ ਤੀਜਾ ਲਗਾਤਾਰ ਸਾਲ ਹੈ ਜਦੋਂ ਕੈਨੇਡਾ ਨੇ ASEAN ਸਿਖਰ ਸੰਮੇਲਨ ਵਿੱਚ ਹਿੱਸਾ ਲਿਆ ਹੈ, ਜੋ ਇੰਡੋ-ਪੈਸਿਫਿਕ ਖੇਤਰ ਨਾਲ ਮਜ਼ਬੂਤ ਰਿਸ਼ਤੇ ਬਣਾਉਣ ਦੇ ਯਤਨਾਂ ਨੂੰ ਦਰਸਾਉਂਦਾ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link