17.47C Vancouver
ADS

Mar 3, 2025 5:17 PM - Connect Newsroom

ਟਰੂਡੋ ਨੇ ਹੈਲੀਫੈਕਸ ਦੀ ਸੰਸਦੀ ਸੀਟ ਦੀ ਜ਼ਿਮਨੀ ਚੋਣ 14 ਅਪ੍ਰੈਲ ਕਰਵਾਏ ਜਾਣ ਦੀ ਦਿੱਤੀ ਹਰੀ ਝੰਡੀ

Share On
trudeau-approves-halifax-by-election-scheduled-for-april-14
The Liberals previously faced historic defeats in by-elections held in Toronto and Montreal under Trudeau’s leadership.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹੈਲੀਫੈਕਸ ਦੀ ਸੰਸਦੀ ਸੀਟ ਦੀ ਜ਼ਿਮਨੀ ਚੋਣ 14 ਅਪ੍ਰੈਲ ਨੂੰ ਕਰਵਾਏ ਜਾਣ ਦੀ ਹਰੀ ਝੰਡੀ ਦਿੱਤੀ ਹੈ। ਇਹ ਟਰੂਡੋ ਵਲੋਂ ਅਹੁਦਾ ਛੱਡਣ ਦੀ ਘੋਸ਼ਣਾ ਤੋਂ ਬਾਅਦ ਪਹਿਲੀ ਜ਼ਿਮਨੀ ਚੋਣ ਹੈ। ਹੈਲੀਫੈਕਸ ਦੀ ਸੀਟ ਲਿਬਰਲ ਐਮਪੀ ਐਂਡੀ ਫਿਲਮੋਰ ਵਲੋਂ ਪਿਛਲੇ ਸਾਲ ਸਤੰਬਰ ਵਿਚ ਖਾਲੀ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਲਿਬਰਲ ਨੂੰ ਟਰੂਡੋ ਦੀ ਅਗਵਾਈ ਵਿਚ ਟੋਰਾਂਟੋ ਅਤੇ ਮਾਂਟਰੀਅਲ ਦੀਆਂ ਦੋਵੇਂ ਜ਼ਿਮਨੀ-ਚੋਣਾਂ ਵਿਚ ਇਤਿਹਾਸਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਹਾਲਾਂਕਿ, ਲਿਬਰਲ ਪਾਰਟੀ ਦੀ ਚੱਲ ਰਹੀ ਲੀਡਰਸ਼ਿਪ ਦੌੜ ਵਿਚ ਸਾਬਕਾ ਬੈਂਕਰ ਮਾਰਕ ਕਾਰਨੀ ਦੇ ਸੰਭਾਵੀ ਲੀਡਰ ਬਣਨ ਦੀਆਂ ਉਮੀਦਾਂ ਵਿਚਕਾਰ ਹਾਲ ਹੀ ਦੇ ਇੱਕ ਨੈਸ਼ਨਲ ਸਰਵੇ ਵਿਚ ਲਿਬਰਲ ਪਾਰਟੀ ਕੰਜ਼ਰਵੇਟਿਵ ਤੋਂ ਹਲਕੀ ਬੜ੍ਹਤ ਨਾਲ ਅੱਗੇ ਨਿਕਲੀ ਹੈ ਪਰ ਇਹ ਕਿਹਾ ਨਹੀਂ ਜਾ ਸਕਦਾ ਕਿ ਹੈਲੀਫੈਕਸ ਜ਼ਿਮਨੀ ਚੋਣ ਵਿਚ ਇਸ ਦਾ ਕੋਈ ਅਸਰ ਹੋਵੇਗਾ ਜਾਂ ਨਹੀਂ।

ਉਥੇ ਹੀ, ਜੇ ਅਪ੍ਰੈਲ ਵਿੱਚ ਇਸ ਸੀਟ ਲਈ ਵੋਟਾਂ ਪੈਣ ਤੋਂ ਪਹਿਲਾਂ ਫੈਡਰਲ ਚੋਣਾਂ ਦੀ ਘੋਸ਼ਣਾ ਹੋ ਜਾਂਦੀ ਹੈ ਤਾਂ ਜ਼ਿਮਨੀ ਚੋਣ ਰੱਦ ਕੀਤੀ ਜਾ ਸਕਦੀ ਹੈ ਅਤੇ ਇਹ ਜ਼ਿਮਨੀ ਚੋਣ ਫਿਰ ਜਨਰਲ ਇਲੈਕਸ਼ਨ ਦੇ ਨਾਲ ਹੀ ਹੋਵੇਗੀ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link