11.87C Vancouver
ADS

May 31, 2021 3:34 PM -

ਕੈਮਲੂਪਸ ਦੇ ਰੈਸਿਡੇਂਸ਼ਲ ਸਕੂਲ ਦੇ ਮ੍ਰਿਤਕ ਬੱਚਿਆਂ ਦੀ ਯਾਦ ਵਿੱਚ ਅੱਜ ਦੇਸ਼ ਭਰ ਵਿੱਚ ਝੰਡੇ ਝੁਕਾਏ ਜਾਣਗੇ

Share On
trudeau-asks-for-flags-to-be-lowered-to-honour-kamloops-residential-school-children
Indigenous Services Minister Marc Miller stands during a moment of silence in the House of Commons Friday May 28, 2021 in Ottawa. THE CANADIAN PRESS/Adrian Wyld

ਬੀਤੇ ਦਿਨੀ ਕੈਮਲੂਪਸ ਵਿੱਚ ਸਾਬਕਾ ਰੈਸਿਡੇਂਸ਼ਲ ਸਕੂਲ ਵਿਖੇ ਦਫ਼ਨਾਏ ਗਏ 215 ਬੱਚਿਆਂ ਨੂੰ ਸ਼ਰਧਾਂਜਲੀ ਦੇ ਤੌਰ ’ਤੇ ਸੋਮਵਾਰ ਨੂੰ ਮੁਨਿਸਿਪਲ, ਸੂਬਾਈ ਅਤੇ ਫੈਡਰਲ ਇਮਾਰਤਾਂ ਦੇ ਝੰਡੇ ਝੁਕਾਏ ਜਾਣਗੇ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਐਲਾਨ ਐਤਵਾਰ ਨੂੰ ਟਵਿਟਰ ਰਾਹੀਂ ਕੀਤਾ।

ਟਰੂਡੋ ਨੇ ਕਿਹਾ ਕਿ ਪੀਸ ਟਾਵਰ ਦੇ ਝੰਡੇ ਸਮੇਤ ਸਾਰੇ ਝੰਡਿਆਂ ਨੂੰ ਝੁਕਾਉਣ ਦਾ ਫੈਸਲਾ 'ਘਰੇ ਨਾਂ ਪਰਤੇ' ਇੰਡੀਜਨਸ ਬੱਚਿਆਂ, ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਨਤਾ ਦੇਣ ਲਈ ਹੈ।

‘ਕੈਮਲੂਪਸ ਦ ਸ਼ਾਵਿਆਪਮ ਫਰਸਟ ਨੇਸ਼ਨ’ ਦੇ ਚੀਫ਼ ਰੋਜ਼ੇਨ ਕੈਸੀਮੀਰ ਮੁਤਾਬਕ ਇਸ ਗੱਲ ਦੀ ਪੁਸ਼ਟੀ ਬੀਤੇ ਵੀਕਐਂਡ ਮਾਹਿਰਾਂ ਵੱਲੋਂ ਕੀਤੀ ਗਈ ਸੀ।

ਦਫ਼ਨਾਏ ਹੋਏ ਬੱਚਿਆਂ ਵਿਚੋਂ ਕਈਆਂ ਦੀ ਉਮਰ ਤਿੰਨ ਸਾਲ ਹੈ।

ਕੈਸੀਮੀਰ ਅਨੁਸਾਰ ਇਹ ਇੱਕ ਵੱਡਾ ਦੁਖਾਂਤ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਬੱਚਿਆਂ ਦੀ ਮੌਤ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ਾਂ ਵਿੱਚ ਦਰਜ ਨਹੀਂ ਹੈ।

ਫੋਰੈਂਸਿਕ ਮਾਹਰ ਲਿਆਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਤਾਂ ਜੋ ਸਾਈਟ 'ਤੇ ਦੱਬੇ ਬੱਚਿਆਂ ਦੀਆਂ ਲਾਸ਼ਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਦੇ ਮ੍ਰਿਤਕ ਸਰੀਰ ਪਰਿਵਾਰਾਂ ਤੱਕ ਪਹੁੰਚਾਏ ਜਾ ਸਕਣ।

ਟੋਰੌਂਟੋ, ਔਟਵਾ, ਮਿਸੀਸਾਗਾ ਅਤੇ ਬਰੈਂਪਟਨ ਸਮੇਤ ਔਂਟਾਰਿਓ ਭਰ ਦੇ ਭਾਈਚਾਰਿਆਂ ਦੇ ਮੇਅਰਾਂ ਨੇ ਵੀ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਝੰਡੇ ਹੇਠਾਂ ਕਰਨ ਦਾ ਆਦੇਸ਼ ਦਿੱਤਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link