17.93C Vancouver
ADS

May 28, 2020 3:24 PM -

ਕੋਵਿਡ-19 ਦੇ ਆਰਥਕ ਨੁਕਸਾਨ ਨੂੰ ਠੀਕ ਕਰਨ ਲਈ ਸਾਂਝੇ ਅੰਤਰਰਾਸ਼ਟਰੀ ਯਤਨਾਂ ਦੀ ਲੋੜ : ਟਰੂਡੋ

Share On
trudeau-calls-for-global-response-to-heal-covid-19s-economic-damage
Prime Minister Justin Trudeau during his daily address outside Rideau Cottage in Ottawa. The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਯੁਕਤ ਰਾਸ਼ਟਰ ਦੀ ਇੱਕ ਪ੍ਰਮੁੱਖ ਕਾਨਫਰੰਸ ਦੀ ਸ਼ੁਰੂਆਤ ਵਿੱਚ ਅੱਜ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਅੰਤਰਰਾਸ਼ਟਰੀ ਆਰਥਿਕਤਾ ਉੱਤੇ ਹੋਏ ਪ੍ਰਭਾਵ ਨਾਲ ਨਜਿੱਠਣ ਲਈ ਸਾਂਝੇ ਯਤਨ ਕਰਨੇ ਪੈਣਗੇ।

ਸੰਯੁਕਤ ਰਾਸ਼ਟਰ ਦੇ ਅੰਦਾਜ਼ੇ ਮੁਤਾਬਕ ਇਸ ਯੋਜਨਾ ਬਿਨਾਂ ਅਗਲੇ ਦੋ ਸਾਲਾਂ ਵਿੱਚ ਮਹਾਂਮਾਰੀ ਕਾਰਨ ਅੰਤਰਰਾਸ਼ਟਰੀ ਆਰਥਕਤਾ ਨੂੰ $8.5 ਟ੍ਰਿਲੀਅਨ ਦਾ ਨੁਕਸਾਨ ਹੋ ਸਕਦਾ ਹੈ ਅਤੇ ਇਸ ਸਾਲ 34.3 ਮਿਲੀਅਨ ਲੋਕ ਬੇਹੱਦ ਗ਼ਰੀਬੀ ਵਿੱਚ ਰਹਿਣ ਲਈ ਮਜਬੂਰ ਹੋ ਸਕਦੇ ਹਨ।

ਟਰੂਡੋ ਨੇ 50 ਤੋਂ ਵੱਧ ਮੁਲਕਾਂ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸਾਡੇ ਨਾਗਰਿਕਾਂ ਦਾ ਉਨ੍ਹਾਂ ਅੰਤਰਰਾਸ਼ਟਰੀ ਸੰਸਥਾਵਾਂ ਉੱਤੇ ਭਰੋਸਾ ਹੋਣਾ ਜ਼ਰੂਰੀ ਹੈ ਜੋ ਕਿਸੇ ਨੂੰ ਵੀ ਪਿੱਛੇ ਨਹੀਂ ਛੱਡਦੀਆਂ ਅਤੇ ਅੰਤਰਰਾਸ਼ਟਰੀ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਕਾਬਲ ਹਨ।"

ਟਰੂਡੋ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਗਰੀਬ ਦੇਸ਼ਾਂ ਨੂੰ ਇਸ ਸੰਕਟ ਵਿੱਚ ਸਹਿਯੋਗ ਪ੍ਰਦਾਨ ਕਰਨਾ ਨਾ ਸਿਰਫ ਸਹੀ ਕਦਮ ਹੈ ਬਲਕਿ ਕੈਨੇਡਾ ਦੇ ਆਪਣੇ ਹੱਕ ਵਿੱਚ ਵੀ ਹੈ।

ਉਨ੍ਹਾਂ ਕਿਹਾ ਸੀ ਕਿ ਕੈਨੇਡਾ ਵਿਚ ਨੌਕਰੀਆਂ ਅਤੇ ਵਪਾਰ ਬਾਕੀ ਦੇਸ਼ਾਂ ਦੀਆਂ ਸਥਿਰ ਅਤੇ ਉਤਪਾਦੀ ਆਰਥਕਤਾਵਾਂ ਉੱਤੇ ਨਿਰਭਰ ਕਰਦੇ ਹਨ ਅਤੇ ਮਹਾਂਮਾਰੀ ਨਾਲ ਉਹ ਕਿਸ ਤਰ੍ਹਾਂ ਨਜਿੱਠਦੇ ਹਨ, ਇਸ ਦਾ ਅਸਰ ਕੈਨੇਡਾ ਉੱਤੇ ਪੈਂਦਾ ਹੈ।

ਇਸ ਕਾਨਫਰੰਸ ਵਿੱਚ ਅੰਤਰਰਾਸ਼ਟਰੀ ਰਿਕਵਰੀ ਲਈ ਆਰਥਕ ਸਹਿਯੋਗ ਨੂੰ ਲਾਮਬੰਦ ਕਰਨ ਦੇ 6 ਮੁੱਖ ਖੇਤਰਾਂ ਨੂੰ ਉਭਾਰਿਆ ਜਾਵੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link