13.07C Vancouver
ADS

Nov 26, 2024 4:37 PM - The Canadian Press

25 ਫੀਸਦੀ ਟੈਰਿਫ ਲਗਾਏ ਜਾਣ ਦੀ ਘੋਸ਼ਣਾ ਦੇ ਸਬੰਧ ਵਿਚ ਕੈਨੇਡਾ ਭਰ ਦੇ ਪ੍ਰੀਮੀਅਰਾਂ ਨੇ ਸੱਦੀ ਮੀਟਿੰਗ

Share On
trudeau-calls-meeting-with-premiers-to-take-team-canada-approach-to-trump-tariffs
Trudeau also spoke with Ontario Premier Doug Ford, who chairs the premiers' association known as the Council of the Federation, as well as other premiers last night.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਰੰਪ ਵਲੋਂ ਕੈਨੇਡੀਅਨ ਇੰਪੋਰਟਸ ’ਤੇ 25 ਫੀਸਦੀ ਟੈਰਿਫ ਲਗਾਏ ਜਾਣ ਦੀ ਘੋਸ਼ਣਾ ਦੇ ਸਬੰਧ ਵਿਚ ਕੈਨੇਡਾ ਭਰ ਦੇ ਪ੍ਰੀਮੀਅਰਾਂ ਦੀ ਮੀਟਿੰਗ ਸੱਦੀ ਹੈ, ਇਹ ਮੀਟਿੰਗ ਕੱਲ੍ਹ ਹੋਵੇਗੀ, ਜਿਸ ਵਿਚ ਟੈਰਿਫ ਨਾਲ ਨਜਿੱਠਣ ਬਾਰੇ ਚਰਚਾ ਕੀਤੀ ਜਾਵੇਗੀ। ਔਟਵਾ ਵਿਚ ਪਾਰਲੀਮੈਂਟ ਹਿੱਲ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਟਰੂਡੋ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਅਸੀਂ ਸਾਰੇ ਇਸ ਮੁੱਦੇ ’ਤੇ ਮਿਲ ਕੇ ਕੰਮ ਕਰੀਏ।

ਇਸ ਦੌਰਾਨ ਉਨ੍ਹਾਂ ਟਰੰਪ ਨਾਲ ਫ਼ੋਨ ਕਾਲ ’ਤੇ ਸੋਮਵਾਰ ਰਾਤ ਹੋਈ ਗੱਲਬਾਤ ਬਾਰੇ ਵੀ ਜਾਣਕਾਰੀ ਦਿੱਤੀ। ਟਰੂਡੋ ਨੇ ਕਿਹਾ ਕਿ ਅਸੀਂ ਕੁਝ ਚੁਣੌਤੀਆਂ ਬਾਰੇ ਗੱਲ ਕੀਤੀ, ਜਿਨ੍ਹਾਂ ’ਤੇ ਅਸੀਂ ਮਿਲ ਕੇ ਕੰਮ ਕਰ ਸਕਦੇ ਹਾਂ।

ਉੱਥੇ ਹੀ, ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ, ਪ੍ਰੀਮੀਅਰ ਨਾਲ ਪੀ. ਐੱਮ. ਟਰੂਡੋ ਦੀ ਬੈਠਕ ਬੁੱਧਵਾਰ ਸ਼ਾਮ ਪੰਜ ਵਜੇ ਵਰਚੁਅਲੀ ਹੋਵੇਗੀ।

ਕੈਨੇਡਾ ਅਮਰੀਕਾ ਨੂੰ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਸਾਡੇ ਦੋਵਾਂ ਦੇ ਬਾਰਡਰ ’ਤੇ ਮੌਜੂਦਾ ਸਮੱਸਿਆਵਾਂ ਕਿਸੇ ਵੀ ਤਰੀਕੇ ਨਾਲ ਅਮਰੀਕਾ-ਮੈਕਸੀਕੋ ਸਰਹੱਦ ਦੇ ਬਰਾਬਰ ਨਹੀਂ ਹਨ ਕਿਉਂਕਿ ਟਰੰਪ ਨੇ ਟੈਰਿਫ ਲਈ ਬਾਰਡਰ ਸਕਿਓਰਿਟੀ ਨੂੰ ਵੀ ਇੱਕ ਵਜ੍ਹਾ ਦੱਸਿਆ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link